Wednesday, September 17, 2025

Doaba

ਐਸ ਆਈ ਗੁਰਸਾਹਿਬ ਸਿੰਘ ਨੇ ਥਾਣਾ ਮਾਡਲ ਟਾਉਨ ਦੇ ਨਵੇਂ ਐਸ ਐਚ ਓ ਵਜੋਂ  ਸੰਭਾਲਿਆ ਚਾਰਜ

March 22, 2025 06:28 PM
SehajTimes

ਹੁਸ਼ਿਆਰਪੁਰ : ਸ਼ਹਿਰ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਲੋਕ ਸਹਿਯੋਗ ਦੇਣ। ਇਹ ਸ਼ਬਦ ਸਥਾਨਕ ਥਾਣਾ ਮਾਡਲ ਟਾਉਨ ਦੇ ਨਵੇਂ ਐਸ ਐਚ ਓ ਗੁਰਸਾਹਿਬ ਸਿੰਘ ਨੇ ਚਾਰਜ ਸੰਭਾਲਦਿਆਂ ਕਹੇ। ਉਨ੍ਹਾਂ ਕਿਹਾ ਕਿ ਲੋਕ ਹੀ ਪੁਲਿਸ ਦੇ ਮਾਰਗਦਰਸ਼ਨ ਹੁੰਦੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਹਰ ਸਮੱਸਿਆ ਦਾ ਹੱਲ ਲੱਭਿਆ ਜਾ ਸਕਦਾ ਹੈ। ਉਨ੍ਹਾਂ ਆਪਣੇ ਥਾਣੇ ਦੇ ਮੁਲਾਜ਼ਮਾਂ ਨੂੰ ਕਿਹਾ ਕਿ ਲੋਕਾਂ ਦੀਆਂ ਮੁਸਕਲਾਂ ਦੇ ਹੱਲ ਲਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਨਿਵਾਸੀਆਂ ਅਤੇ ਕੋਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਮੋਟੇ ਝਗੜਿਆਂ ਨੂੰ ਆਪਣੇ ਪੱਧਰ ‘ਤੇ ਹੀ ਸੁਲਝਾਉਂਣ ਦੀ ਕੋਸ਼ਿਸ਼ ਕਰਨ।
ਨਸ਼ਿਆਂ ਦੇ ਸਬੰਧ ‘ਚ ਉਨ੍ਹਾਂ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਲੋਕ ਆਪਣਾਂ ਆਲਾ-ਦੁਆਲਾ ਸੁਰੱਖਿਅਤ ਕਰਦਿਆਂ ਸ਼ੱਕੀ ਵਸਤੂਆਂ ਅਤੇ ਸ਼ੱਕੀ ਵਿਅਕਤੀਆਂ ਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਣ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾਂ ਕਰਦਿਆਂ ਬੁਲਟ ਮੋਟਰਸਾਈਕਲ ‘ਤੇ ਪਟਾਕੇ ਪਾਉਂਣ ਵਾਲੇ ਮਨਚਲੇ ਨੌਜਵਾਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਬਾਜਾਰਾਂ ‘ਚ ਟ੍ਰੈਫ਼ਿਕ ‘ਚ ਵਿਘਨ ਬਣਨ ਵਾਲੇ ਵਹੀਕਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ