Wednesday, December 17, 2025

Chandigarh

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ : ਡਾ. ਬਲਜੀਤ ਕੌਰ

March 22, 2025 07:52 PM
SehajTimes

ਬੁਢਾਪਾ ਪੈਨਸ਼ਨ ਸਕੀਮ ਅਧੀਨ 11310.33 ਕਰੋੜ ਰੁਪਏ, ਵਿਧਵਾ ਔਰਤਾਂ ਅਤੇ ਬੇਸਹਾਰਾ ਔਰਤਾਂ ਨੂੰ 3140.62 ਕਰੋੜ ਰੁਪਏ, ਬੇਸਹਾਰਾ ਬੱਚਿਆਂ ਨੂੰ 1077.41 ਕਰੋੜ ਰੁਪਏ ਅਤੇ ਦਿਵਿਆਂਗ ਵਿਅਕਤੀਆਂ ਨੂੰ 1319.47 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਕਰਵਾਈ ਗਈ ਮੁਹਈਆ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਇਹਨਾਂ ਦੀ ਬਿਹਤਰੀ ਲਈ ਸਾਡੀ ਸਰਕਾਰ ਲਗਾਤਾਰ ਯਤਨਸ਼ੀਲ ਹੈ

ਚੰਡੀਗੜ੍ਹ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਬੁਢਾਪਾ ਪੈਨਸ਼ਨ, ਲੋੜਵੰਦ ਲੋਕਾਂ ਅਤੇ ਬੇਸਹਾਰਾ ਔਰਤਾਂ ਅਤੇ ਬੱਚਿਆਂ ਨੂੰ ਵਿੱਤੀ ਸਹਾਇਤਾ ਦੇ ਤੌਰ 'ਤੇ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਅਧੀਨ ਸਾਲ 2022-23 ਦੌਰਾਨ 3651.08 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 21.26 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸੇ ਤਰ੍ਹਾਂ ਹੀ 2023-24 ਦੌਰਾਨ 3950.68 ਕਰੋੜ ਰੁਪਏ ਦੀ ਰਾਸ਼ੀ ਵੰਡੀ ਅਤੇ 22.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸ ਤੋਂ ਇਲਾਵਾ ਇਸ ਸਕੀਮ ਅਧੀਨ ਸਾਲ 2024-25 ਦੌਰਾਨ 3708.57 ਕਰੋੜ ਦੀ ਰਾਸ਼ੀ ਵੰਡੀ ਗਈ ਜਿਸ ਅਧੀਨ 22.64 ਲੱਖ ਲੋਕਾਂ ਨੂੰ ਲਾਭ ਹੋਇਆ। ਇਸ ਤਰ੍ਹਾਂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਬੁਢਾਪਾ ਪੈਨਸ਼ਨ ਦੇ ਤੌਰ 'ਤੇ 11310.33 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਦੇ ਤੌਰ ਤੇ ਵਿੱਤੀ ਸਾਲ 2022-23 ਦੌਰਾਨ 1013.07 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 5.84 ਲੱਖ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸੇ ਤਰ੍ਹਾਂ ਹੀ 2023-24 ਦੌਰਾਨ 1084.92 ਕਰੋੜ ਦੀ ਰਾਸ਼ੀ ਵੰਡੀ ਗਈ ਅਤੇ 6.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਲਾਭ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ 1042.63 ਕਰੋੜ ਦੀ ਰਾਸ਼ੀ ਵੰਡੀ ਗਈ ਅਤੇ 6.47 ਲੱਖ ਲੋਕਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਗਿਆ। ਇਸ ਤਰ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਵਿਧਵਾ ਅਤੇ ਬੇਸਹਾਰਾ ਔਰਤਾਂ ਲਈ 3140.62 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 1077.41 ਕਰੋੜ ਰੁਪਏ ਦੀ ਰਾਸ਼ੀ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ 1319.47 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਡਾ ਬਲਜੀਤ ਕੌਰ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ। ਇਸ ਲਈ ਸੂਬਾ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹਨਾਂ ਸਭ ਉਪਰਾਲਿਆਂ ਦਾ ਉਦੇਸ਼ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਸਕੀਮਾਂ ਦਾ ਸਬੰਧ ਲੋੜਵੰਦ ਅਤੇ ਗਰੀਬ ਲੋਕਾਂ ਨਾਲ ਹੈ। ਇਸ ਲਈ ਇਹਨਾਂ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਹਨਾਂ ਸਕੀਮਾਂ ਨੂੰ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਵਿੱਚ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਦੀ ਸੂਰਤ ਵਿੱਚ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ