Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

March 22, 2025 08:31 PM
SehajTimes

ਚੰਡੀਗੜ :  ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ, ਮੋਹਾਲੀ ਜਿਲੇ ਦੇ ਖਰੜ ਖੇਤਰ ਵਿੱਚ ਇੱਕ ਸਾਂਝੀ ਨਿਰੀਖਣ ਅਤੇ ਨਿਗਰਾਨੀ ਮੁਹਿੰਮ ਸੁਰੂ ਕੀਤੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜਿਲਾ ਸਿਹਤ ਅਧਿਕਾਰੀ, ਮੋਹਾਲੀ ਦੀ ਨਿਗਰਾਨੀ ਹੇਠ ਬਿਊਰੋ ਯੂਨਿਟ ਮੋਹਾਲੀ ਅਤੇ ਫੂਡ ਸੇਫਟੀ ਵਿੰਗ ਮੋਹਾਲੀ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ, ਜਿਸਦਾ ਉਦੇਸ਼ ਭੋਜਨ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਸੀ।

ਅਚਨਚੇਤ ਨਿਰੀਖਣ ਦੌਰਾਨ, ਸਾਂਝੀ ਟੀਮ ਨੇ ਖਰੜ ਵਿੱਚ ਭੋਜਨ ਬਣਾਉਣ ਵਾਲੀਆਂ ਇਕਾਈਆਂ, ਭੋਜਨ ਵਿਕਰੇਤਾ ਸਟਾਲਾਂ, ਰੈਸਟੋਰੈਂਟਾਂ ਅਤੇ ਹੋਟਲਾਂ ਦਾ ਦੌਰਾ ਕੀਤਾ। ਕੁੱਲ ਪੰਜ ਥਾਵਾਂ ਦਾ ਨਿਰੀਖਣ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਸਫ਼ਾਈ ਦੇ ਮਿਆਰ ਵਿੱਚ ਕੁਤਾਹੀ ਦੇ ਚਲਦਿਆਂ ਇੱਕ ਚਲਾਨ ਜਾਰੀ ਕੀਤਾ ਗਿਆ ਅਤੇ ਖਾਧ ਪਦਾਰਥਾਂ ਦੇ ਪੰਜ ਨਮੂਨੇ ਵੀ ਲਏ ਗਏ। ਉਨਾਂ ਅੱਗੇ ਕਿਹਾ ਕਿ ਇਨਾਂ ਨਮੂਨਿਆਂ ਨੂੰ ਵਿਸਤਿ੍ਰਤ ਵਿਸ਼ਲੇਸ਼ਣ ਲਈ ਖਰੜ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀ ਨੂੰ ਭੇਜ ਦਿੱਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਟੀਮ ਨੇ ਖਪਤਕਾਰਾਂ ਦੀ ਸਿਹਤ ਦੀ ਰੱਖਿਆ ਲਈ ਭੋਜਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸਫਾਈ ਦੇ ਮਿਆਰਾਂ ਨੂੰ ਬਣਾਈ ਰੱਖਣ ਦੀ ਮਹੱਤਤਾ ‘ਤੇ ਜੋਰ ਦਿੱਤਾ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਬੇਨਿਯਮੀਆਂ ਨੂੰ ਰੋਕਣ ਅਤੇ ਸੁਰੱਖਿਅਤ ਭੋਜਨ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਹੋਰ ਨਿਰੀਖਣ ਅਤੇ ਕਾਰਵਾਈਆਂ ਦੀ ਯੋਜਨਾ ਬਣਾਈ ਹੈ। ਉਨਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ