Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਘੱਟੋ ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਬਾਰੇ ਸਵਾਲ ਰੱਖਿਆ

March 24, 2025 02:07 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਿਧਾਇਕ ਐਸ.ਏ.ਐਸ. ਨਗਰ, ਸ. ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ, ਸਰਕਾਰ ਦੇ ਵਿਚਾਰ ਅਧੀਨ ਤਜ਼ਵੀਜ਼ ਬਾਰੇ ਸੁਆਲ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਤਜ਼ਵੀਜ਼ ਹੈ ਤਾਂ ਇਸ ਨੂੰ ਅਮਲੀ ਰੂਪ ਕਦੋਂ ਤੱਕ ਦਿੱਤਾ ਜਾਵੇਗਾ, ਬਾਰੇ ਵੀ ਦੱਸਿਆ ਜਾਵੇ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਨ੍ਹਾਂ ਦੇ ਸੁਆਲ ਦੇ ਜੁਆਬ ਚ ਦੱਸਿਆ ਕਿ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ, ਇਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ (adjustment) Consumer Price Index ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਇਸ ਮੁਤਾਬਕ ਆਖਰੀ ਵਾਧਾ ਮਿਤੀ 01.09.2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ ਮਿਤੀ 01.03.2025 ਤੋਂ ਆਉਣ ਵਾਲੇ ਕੁਝ ਦਿਨਾਂ 'ਚ ਕਰ ਦਿੱਤਾ ਜਾਵੇਗਾ।

    ਉਨ੍ਹਾਂ ਦੱਸਿਆ ਕਿ ਦੂਜਾ ਤਰੀਕਾ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨਾ ਹੁੰਦਾ ਹੈ। ਇਸ ਸਬੰਧੀ ਵੀ ਤਜਵੀਜ਼ ਮਹਿਕਮੇ ਦੇ ਵਿਚਾਰ ਅਧੀਨ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਵਾਧਾ ਇਸ ਸਾਲ ਵਿੱਚ ਹੋ ਜਾਵੇਗਾ, ਜਿਸ ਨਾਲ ਬੇਸ ਸਾਲ 2025 ਹੋ ਜਾਵੇਗਾ।
     ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਮੰਗ ਕੀਤੀ ਕਿ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਆਲੇ ਦੁਆਲੇ ਦੇ ਰਾਜਾਂ ਅਤੇ ਯੂ ਟੀ ਮੁਤਾਬਕ ਵਾਧਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵਧਦੀ ਮਹਿੰਗਾਈ ਤੋਂ ਕੁੱਝ ਰਾਹਤ ਮਿਲ ਸਕੇ।

 

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ