Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪੰਜਾਬ ਪੁਲਿਸ ਨੇ ਕਰਨਲ ਬਾਠ ਤੇ ਉਸਦੇ ਪੁੱਤਰ ਨੂੰ ਬੇਰਹਿਮੀ ਨਾਲ ਕੁੱਟ ਕੇ ਪੰਜਾਬ ਤੇ ਪੰਜਾਬੀਅਤ ਨੂੰ ਕੀਤਾ ਸ਼ਰਮਸ਼ਾਰ : ਬੇਗਮਪੁਰਾ ਟਾਈਗਰ ਫੋਰਸ

March 24, 2025 02:32 PM
SehajTimes

ਹੁਸ਼ਿਆਰਪੁਰ :  ਬੇਗਮਪੁਰਾ ਟਾਇਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬੇਗਮਪੁਰਾ ਟਾਈਗਰ ਫੋਰਸ ਦੇ ਧਾਕੜ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ! ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤੀ ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ਨੂੰ ਪਟਿਆਲਾ ਪੁਲਿਸ ਦੇ ਅਧਿਕਾਰੀਆਂ ਵੱਲੋਂ ਬਹੁਤ ਬੇਰਹਿਮੀ ਨਾਲ ਕੁੱਟਣ ਅਤੇ ਜ਼ਖਮੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਪੰਜਾਬ ਪੁਲਿਸ ਦਾ ਨਾਮ ਮਿੱਟੀ ਵਿੱਚ ਮਿਲਾ ਕੇ ਰੱਖ ਦਿੱਤਾ ਹੈ ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਵਾਸੀਆਂ ਨੂੰ ਇਸ ਘਟਨਾ ਦਾ ਬਹੁਤ ਦੁੱਖ ਤੇ ਅਫ਼ਸੋਸ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਕਰਨਲ ਦੀ ਬਾਂਹ ਟੁੱਟ ਗਈ ਤੇ ਕਰਨਲ ਦੇ ਪੁੱਤਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਇਸ ਘਟਨਾ ਨੂੰ ਲੈ ਕੇ ਪੰਜਾਬ ਪੁਲਿਸ ਦੀ ਹਰ ਪਾਸੇ ਤੋਂ ਥੂਹ-ਥੂਹ ਹੋ ਰਹੀ ਹੈ। ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਕੀਤੀ ਗਈ ਇਸ ਘਿਨਾਉਣੀ ਘਟਨਾ ਨੇ ਪੰਜਾਬ ਪੰਜਾਬੀਅਤ ਅਤੇ ਪੰਜਾਬੀਆਂ ਨੂੰ ਸ਼ਰਮਸਾਰ ਕਰਕੇ ਰੱਖ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਇੱਕ ਉੱਚ ਦਰਜੇ ਦੇ ਫੌਜੀ ਅਧਿਕਾਰੀ ਸੁਰੱਖਿਅਤ ਨਹੀਂ ਹਨ ਤਾਂ ਆਮ ਵਿਅਕਤੀ ਦੀ ਜਿੰਦਗੀ ਕੀ ਹੋਵੇਗੀ,ਇਹ ਅੰਦਾਜ਼ਾ ਅਸੀਂ ਸਹਿਜੇ ਹੀ ਲਗਾ ਸਕਦੇ ਹਾਂ। ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ  ਪਰਿਵਾਰ ਵਲੋਂ ਇਸ ਮਾਮਲੇ ਦੀ ਸੁਤੰਤਰ ਸਮਾਂਬੱਧ ਨਿਆਂਇਕ ਜਾਂਚ ਕਰਵਾਉਣ ਅਤੇ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਪਾਏ ਜਾਣ ਤੇ ਉਨ੍ਹਾਂ ਨੂੰ ਪੰਜਾਬ ਦੇ ਨਾਮ ਨੂੰ ਬਦਨਾਮ ਕਰਨ ਲਈ ਨੌਕਰੀ ਤੋਂ ਬਰਖ਼ਾਸਤ ਕਰਨ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਨੂੰ ਪੀੜਤ ਪਰਿਵਾਰ ਨਾਲ ਡੱਟਕੇ ਖੜ੍ਹੇ ਹੋਣਾ ਚਾਹੀਦਾ ਹੈ। ਉਨ੍ਹਾਂ ਇਨਸਾਫ਼ ਪਸੰਦ ਸਮਾਜਿਕ ਜਥੇਬੰਦੀਆਂ ਬੁੱਧੀਜੀਵੀ ਸ਼ਖਸ਼ੀਅਤਾਂ ਅਤੇ ਰਾਜਨੀਤਿਕ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਘਟਨਾ ਦਾ ਡੱਟ ਕੇ ਵਿਰੋਧ ਕਰੋ ਅਤੇ ਇਨਸਾਫ਼ ਦੀ ਮੰਗ ਕਰੋ । ਇਸ ਮੌਕੇ ਹੋਰਨਾਂ ਤੋਂ ਇਲਾਵਾ ਰੋਹਿਤ ਬੱਧਣ, ਰਵੀ ਸੁੰਦਰ ਨਗਰ,ਚਰਨਜੀਤ ਡਾਡਾ, ਅਨਿਲ ਕੁਮਾਰ ਬੰਟੀ,ਢਿੱਲੋ ਬੱਧਣ,ਹਨੀ, ਰਾਹੁਲ ਕਲੌਤਾ, ਸਤੀਸ਼ ਕੁਮਾਰ ਬਸੀ ਬਾਹਦ ਆਦਿ ਹਾਜ਼ਰ ਸਨ !

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ