Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਬੱਚਿਆਂ ਨੂੰ ਸਾਈਬਰ ਠੱਗੀ ਤੋਂ ਬਚਾਅ ਲਈ ਕੀਤਾ ਜਾਗਰੂਕ 

March 24, 2025 03:13 PM
ਦਰਸ਼ਨ ਸਿੰਘ ਚੌਹਾਨ

ਸੁਨਾਮ ਵਿਖੇ ਸੈਮੀਨਾਰ ਵਿੱਚ ਹਾਜ਼ਰ ਸਟਾਫ਼ ਤੇ ਵਿਦਿਆਰਥੀ

ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋਫੈਸਰ  ਸੁਖਵਿੰਦਰ ਸਿੰਘ (ਡਾ.) ਦੀ ਰਹਿਨੁਮਾਈ ਹੇਠ ਰੈੱਡ ਰਿਬਨ ਕਲੱਬ ਅਤੇ ਐੱਨ. ਐੱਸ.ਐੱਸ ਵਿਭਾਗ ਵੱਲੋਂ ਸਾਈਬਰ ਕ੍ਰਾਈਮ ਅਤੇ ਟ੍ਰੈਫਿਕ ਨਿਯਮਾਂ ਬਾਰੇ ਇੱਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਪ ਕਪਤਾਨ ਪੁਲਿਸ ਗੁਰਪ੍ਰੀਤ ਸਿੰਘ ਤੂਰ ਨੇ ਸਾਈਬਰ ਠੱਗੀ ਤੋਂ ਬਚਾਅ ਲਈ ਸੁਚੇਤ ਰਹਿਣ ਲਈ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਠੱਗ ਪ੍ਰਵਿਰਤੀ ਵਾਲੇ ਲੋਕ ਮੋਬਾਈਲ ਫੋਨ ਜ਼ਰੀਏ ਭੋਲੇ ਲੋਕਾਂ ਨੂੰ ਲਾਲਚੀ ਸਕੀਮਾਂ ਬਾਰੇ ਬਰਗਲਾਕੇ ਬੈਂਕ ਖਾਤਿਆਂ ਦੀ ਮੰਗ ਕਰਦੇ ਹਨ ਅਜਿਹੇ ਵਰਤਾਰੇ ਰਾਂਹੀ ਉਹ ਵਿਅਕਤੀ ਦੇ ਖਾਤੇ ਵਿੱਚੋਂ ਪੈਸਾ ਆਪਣੇ ਅਕਾਊਂਟ ਵਿੱਚ ਟਰਾਂਸਫਰ ਕਰਕੇ ਲੱਖਾਂ ਰੁਪਏ ਹੜੱਪ ਕਰ ਲੈਂਦੇ ਹਨ। ਉਨ੍ਹਾਂ ਆਖਿਆ ਕਿ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਟ੍ਰੈਫਿਕ ਨਿਯਮਾਂ ਬਾਰੇ ਸਹਾਇਕ ਥਾਣੇਦਾਰ ਹਰਦੇਵ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਆਖਿਆ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਨਾਲ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਡਾਕਟਰ ਗਗਨਦੀਪ ਸਿੰਘ, ਡਾ.ਮੁਨੀਤਾ ਜੋਸ਼ੀ, ਸਹਾਇਕ ਪ੍ਰੋਫੈਸਰ ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਕਾਲਾ ਸਿੰਘ, ਸਹਾਇਕ ਪ੍ਰੋਫੈਸਰ ਪ੍ਰਭਜੀਤ ਕੌਰ ਭਰੂਰ, ਡਾ.ਪਰਮਿੰਦਰ ਕੌਰ ਧਾਲੀਵਾਲ, ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ