Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਬ ਰਜਿਸਟਰਾਰ ਦਫ਼ਤਰਾਂ ਵਿੱਚ ਮਹੱਤਵਪੂਰਨ ਢਾਂਚਾਗਤ ਅਤੇ ਹੋਰ ਸੁਧਾਰ ਪੇਸ਼ ਕਰਕੇ ਮੋਹਾਲੀ ਸੂਬੇ ਦੀ ਅਗਵਾਈ ਕਰੇਗਾ: ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ

March 24, 2025 04:31 PM
SehajTimes

ਆਮ ਲੋਕਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਕੇ ਕੰਮਕਾਜ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ ਸੁਧਾਰ

ਜਲਦੀ ਹੀ ਡਿਜੀਟਲ ਤੌਰ 'ਤੇ ਦਸਤਖਤ ਫਰਦਾਂ ਬਿਨੈਕਾਰਾਂ ਦੇ ਵਟਸਐਪ 'ਤੇ ਘਰ ਬੈਠੇ ਮਿਲਣਗੀਆਂ

ਇੰਤਕਾਲ ਅਤੇ ਮਾਲ ਰਪਟਾਂ ਵੀ ਆਨਲਾਈਨ ਦਰਜ ਹੋਣਗੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਸ਼੍ਰੀ ਅਨੁਰਾਗ ਵਰਮਾ ਨੇ ਅੱਜ ਇੱਥੇ ਦੱਸਿਆ ਕਿ ਆਮ ਲੋਕਾਂ ਨੂੰ ਰਜਿਸਟਰੀਆਂ ਅਤੇ ਰੋਜ਼ਾਨਾ ਹੋਰ ਮਾਲ ਵਿਭਾਗ  ਨਾਲ ਸਬੰਧਤ ਕੰਮਾਂ ਵਿੱਚ ਸੌਖ ਦੇਣ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹਾ ਆਉਣ ਵਾਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਲਾਗੂ ਕਰ ਕੇ ਸੂਬੇ ਦੀ ਅਗਵਾਈ ਕਰਨ ਜਾ ਰਿਹਾ ਹੈ।

     ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਸਥਿਤ ਸਬ ਰਜਿਸਟਰਾਰ ਦਫ਼ਤਰ ਦਾ ਦੌਰਾ ਕਰਦਿਆਂ ਸ੍ਰੀ ਵਰਮਾ ਨੇ ਕਿਹਾ ਕਿ ਇਹ ਪ੍ਰੋਜੈਕਟ ਰਾਜ ਭਰ ਵਿੱਚ ਸ਼ੁਰੂ ਕਰਨ ਤੋਂ ਪਹਿਲਾਂ ਮੋਹਾਲੀ ਜ਼ਿਲ੍ਹੇ ਵਿੱਚ ਪਾਇਲਟ (ਤਜਰਬੇ) ਆਧਾਰ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਰਾਜ ਭਰ ਵਿੱਚ ਮਾਲੀਆ ਕਾਰਜਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਇਛੁੱਕ ਹਨ, ਜਿਸ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇ।

    ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਬਿਨੈਕਾਰਾਂ ਦੇ ਵਟਸਐਪ 'ਤੇ ਡਿਜੀਟਲੀ ਦਸਤਖਤ ਕੀਤੀ ਫਰਦ ਭੇਜਣ ਦਾ ਕੰਮ ਵੀ ਸ਼ੁਰੂ ਕਰਨ ਜਾ ਰਹੀ ਹੈ। ਇਸ ਲਈ, ਵੈੱਬਸਾਈਟ 'ਤੇ ਐਪਲੀਕੇਸ਼ਨ ਦਾ ਬੀਟਾ ਵਰਜ਼ਨ ਲਾਂਚ ਕੀਤਾ ਗਿਆ ਹੈ ਜਿੱਥੇ ਕੋਈ ਵੀ ਵਿਅਕਤੀ ਔਨਲਾਈਨ ਫੀਸ ਅਦਾ ਕਰਨ ਤੋਂ ਬਾਅਦ ਇਸ ਡਿਜੀਟਲੀ ਦਸਤਖਤ ਕੀਤੇ ਫਰਦ ਲਈ ਅਰਜ਼ੀ ਦੇ ਸਕਦਾ ਹੈ।  ਉਨ੍ਹਾਂ ਕਿਹਾ ਕਿ ਰਾਜ ਔਸਤਨ ਇੱਕ ਸਾਲ ਵਿੱਚ 40 ਲੱਖ ਫਰਦ ਤਿਆਰ ਕਰਦਾ ਹੈ ਅਤੇ ਸਾਨੂੰ ਉਮੀਦ ਹੈ ਕਿ ਇਸ ਡਿਜੀਟਲੀ ਦਸਤਖਤ ਕੀਤੇ ਫਰਦ ਸਿਸਟਮ ਦੇ ਰਸਮੀ ਲਾਂਚ ਤੋਂ ਬਾਅਦ, ਜ਼ਿਆਦਾਤਰ ਲੋਕ ਫਰਦ ਪ੍ਰਾਪਤ ਕਰਨ ਲਈ ਫਰਦ ਕੇਂਦਰਾਂ ਵਿੱਚ ਜਾਣ ਦੇ ਚੱਕਰ ਤੋਂ ਬਚਣਗੇ ਅਤੇ ਇਹ ਫਰਦ ਤਿਆਰ ਕਰਨ ਦੇ ਕੰਮ ਨੂੰ ਤੇਜ਼ ਕਰਨ ਵਿੱਚ ਵੀ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਫਰਦ ਦੀ ਅਸਲ/ਨਕਲ ਦਾ ਪਤਾ ਲਗਾਉਣ ਲਈ ਡਿਜੀਟਲੀ ਦਸਤਖਤ ਕੀਤੀ ਫਰਦ 'ਤੇ ਇੱਕ QR ਕੋਡ ਵੀ ਉਪਲਬਧ ਹੋਵੇਗਾ।

    ਇਸ ਤੋਂ ਇਲਾਵਾ, ਇੰਤਕਾਲ ਅਤੇ ਮਾਲ ਰਪਟ ਨੂੰ ਦਰਜ ਕਰਨ ਲਈ ਔਨਲਾਈਨ ਮੋਡੀਊਲ ਵੀ ਮਾਲ ਵਿਭਾਗ ਦੀ ਵੈੱਬਸਾਈਟ 'ਤੇ ਟੈਸਟਿੰਗ ਮੋਡ ਵਿੱਚ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈੱਬਸਾਈਟ 'ਤੇ ਜਾਣ ਅਤੇ ਫਰਦ ਤਿਆਰ ਕਰਨ, ਇੰਤਕਾਲ ਅਤੇ ਰਪਟ ਦਰਜ ਕਰਨ ਲਈ ਇਨ੍ਹਾਂ ਬੀਟਾ ਸੰਸਕਰਣਾਂ ਦੀ ਵਰਤੋਂ ਕਰਨ।

    ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਜ਼ਮੀਨੀ ਪੱਧਰ 'ਤੇ ਬਦਲਾਅ ਕਰਨ ਲਈ ਜ਼ਰੂਰਤਾਂ ਦਾ ਮੁਲਾਂਕਣ ਕਰਨਾ ਹੈ। ਏ ਸੀ ਐਸ ਅਨੁਰਾਗ ਵਰਮਾ ਨੇ ਅੱਗੇ ਕਿਹਾ ਕਿ 'ਐਨੀਵੇਅਰ ਰਜਿਸਟ੍ਰੇਸ਼ਨ' ਪੰਜਾਬ ਸਰਕਾਰ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਤੋਂ ਸ਼ੁਰੂ ਹੋਣ ਵਾਲਾ ਇੱਕ ਮਹੱਤਵਪੂਰਨ ਕਦਮ ਹੋਵੇਗਾ।

      ਖਰੜ ਸਬ ਰਜਿਸਟਰਾਰ ਦਫ਼ਤਰ ਦੇ ਆਪਣੇ ਦੌਰੇ ਦੌਰਾਨ, ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਨੇ ਡੀਡ ਰਜਿਸਟ੍ਰੇਸ਼ਨ ਲਈ ਉੱਥੇ ਮੌਜੂਦ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੁੱਛਿਆ ਇਹ ਵੀ ਪੁੱਛਿਆ ਕਿ ਕਿਸੇ ਨੇ ਉਨ੍ਹਾਂ ਤੋਂ ਤੈਅ ਫ਼ੀਸ ਤੋਂ ਜ਼ਿਆਦਾ ਪੈਸੇ ਤਾਂ ਨਹੀਂ ਲਏ ਜਾਂ ਉਨ੍ਹਾਂ ਨੂੰ ਕਿਸੇ ਨੂੰ ਰਿਸ਼ਵਤ ਤਾਂ ਨਹੀਂ ਦੇਣੀ ਪਈ।
  
      ਵਧੀਕ ਮੁੱਖ ਸਕੱਤਰ ਨੇ ਜ਼ੀਰਕਪੁਰ ਅਤੇ ਡੇਰਾਬੱਸੀ ਸਬ ਰਜਿਸਟਰਾਰ ਦਫ਼ਤਰਾਂ ਦਾ ਵੀ ਦੌਰਾ ਕੀਤਾ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਕੰਮਾਂ ਲਈ ਉੱਥੇ ਮੌਜੂਦ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ।

      ਵਧੀਕ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ (ਮਾਲ) ਦੇ ਨਾਲ ਸਕੱਤਰ, ਮਾਲ ਅਤੇ ਮੁੜ ਵਸੇਬਾ, ਪੰਜਾਬ, ਸ਼੍ਰੀਮਤੀ ਸੋਨਾਲੀ ਗਿਰਿ, ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ