Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

March 24, 2025 05:17 PM
SehajTimes

ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਰਕਾਰ ਨੇ 176 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਹੈ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਿਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨੂੰ ਇੱਕ ਪਿਆਰ ਭਰਿਆ ਅਤੇ ਸੁਰੱਖਿਅਤ ਘਰ ਮਿਲੇ। ਉਨ੍ਹਾਂ ਕਿਹਾ ਕਿ ਇਹ ਵੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਨੈਤਿਕ ਮਾਪਦੰਡਾਂ ਅਨੁਸਾਰ ਹੋਵੇ ਅਤੇ ਹਰ ਬੱਚੇ ਨੂੰ ਉਹ ਸਭ ਸੁਵਿਧਾਵਾਂ ਮਿਲਣ ਜਿਸਦਾ ਉਹ ਹਕਦਾਰ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਹੈ ਕਿ ਸੂਬੇ ਦੀ ਮੌਜੂਦਾ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਚੰਗੇ ਪਾਲਣ ਪੋਸ਼ਣ ਵਾਲਾ ਪਰਿਵਾਰ ਮੁਹਈਆ ਕਰਵਾਕੇ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਇਹ ਬੱਚੇ ਚੰਗੀ ਸਿੱਖਿਆ ਹਾਸਲ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਵੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਰਾਜ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਬੱਚੇ ਨੂੰ ਇੱਕ ਆਦਰਸ਼ ਅਤੇ ਪਿਆਰ ਭਰਿਆ ਜੀਵਨ ਮਿਲੇ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ