Tuesday, December 16, 2025

Health

ਵਿਸ਼ਵ ਟੀ. ਬੀ. ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

March 25, 2025 12:36 PM
SehajTimes

ਖਰੜ : ਪੀ.ਐਚ.ਸੀ ਬੂਥਗੜ੍ਹ ਦੇ ਐਸ.ਐਮ.ਓ. ਡਾ.ਅਲਕਜੋਤ ਕੌਰ ਦੀ ਅਗਵਾਈ ਹੇਠ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ ਅਤੇ ਰੈਲੀ ਕੱਢੀ ਗਈl ਉਨ੍ਹਾਂ ਦੱਸਿਆ ਕਿ ਦੋ ਹਫਤੇ ਤੋਂ ਲੰਬੀ ਖਾਂਸੀ, ਤੇਜ਼ ਬੁਖਾਰ ਅਤੇ ਭਾਰ ਘਟਣ ਵਰਗੇ ਲੱਛਣ ਹੋਣ ਤਾਂ ਟੀ.ਬੀ ਟੈਸਟ ਜਰੂਰ ਕਰਾਇਆ ਜਾਵੇ। ਟੀ.ਬੀ ਦੀ ਜਾਂਚ ਅਤੇ ਦਵਾਈਆਂ ਰਾਜ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਮੁਫ਼ਤ ਹੈ। ਇਸੇ ਦੌਰਾਨ ਪਿੰਡ ਜੁਝਾਰ ਨਗਰ ਵਿਖੇ ਡਾ. ਕਿਰਨਦੀਪ ਕੌਰ (ਆਰ.ਐਮ.ਓ )ਅਤੇ ਡਾ. ਅਮ੍ਰਿਤ ਵਿਰਕ ਐਚ.ਓ.ਡੀ ਕਮਿਊਨਿਟੀ ਮੈਡੀਸਨ ਅਤੇ ਐਮ.ਬੀ.ਬੀ.ਐਸ ਵਿਦਿਆਰਥੀਆਂ ਵੱਲੋਂ ਰੈਲੀ ਕੱਢੀ ਗਈ। ਡਾ.ਜੋਤੀ, ਡਾ. ਚਰਨਪ੍ਰੀਤ ਸਿੰਘ (ਪ੍ਰੋਸੈਸਿੰਗ ਅਫਸਰ), ਭੁਪਿੰਦਰ ਸਿੰਘ ਐਸ.ਆਈ, ਕੁਲਵਿੰਦਰ ਕੌਰ, ਅੰਮ੍ਰਿਤ, ਰਜਿੰਦਰ ਸਿੰਘ, ਰਘਬੀਰ ਸਿੰਘ ਆਦਿ ਰੈਲੀ ਵਿੱਚ ਸ਼ਾਮਿਲ ਹੋਏ। ਟੀਮ ਨੇ ਗੁਰੂਦੁਆਰਾ ਬਾਬਾ ਜੁਝਾਰ ਸਿੰਘ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਨਰਿੰਦਰ ਸਿੰਘ ਤੇ ਬਾਬਾ ਕਸ਼ਮੀਰ ਸਿੰਘ ਦਾ ਰੈਲੀ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ