Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪੰਜਾਬ ਵਿੱਚ ਥਾਂ ਥਾਂ ਤੇ ਸ਼ਰੇਆਮ ਸਵਿਧਾਨ ਤੇ ਜਮਹੂਰੀਅਤ ਦਾ ਕਤਲ ਕੀਤਾ ਜਾ ਰਿਹਾ : ਲੰਬੜਦਾਰ ਰਣਜੀਤ ਰਾਣਾ

March 25, 2025 01:59 PM
SehajTimes
ਹੁਸ਼ਿਆਰਪੁਰ : ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸਟਾਚਾਰ ਨੂੰ ਰੋਕਣ ਦੀ ਬਜਾਏ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਤੇ ਹੋਰ ਮਿਹਨਤਕਸ਼ ਵਰਗ ਨੂੰ ਪਹਿਲਾਂ ਮਿਲਦੀਆਂ ਨਿਗਉਣੀਆਂ ਸਹੂਲਤਾਂ ਨੂੰ ਵੀ ਖੋਹਕੇ ਕਾਰਪੋਰੇਟ ਘਰਾਣਿਆਂ ਨੂੰ ਲੁੱਟ ਕਰਨ ਦੀ ਖੁੱਲ ਦਿੱਤੀ ਹੋਈ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਮੁਹੱਲਾ ਭੀਮ ਨਗਰ ਦੇ ਸਤਿਗੁਰੂ ਰਵਿਦਾਸ ਧਾਮ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੁਰਹੀਰਾ ਦੇ ਲੰਬਰਦਾਰ ਲਾਇਨ ਰਣਜੀਤ ਸਿੰਘ ਰਾਣਾ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਨਾਂ ਕਿਹਾ ਕਿ ਕੇਂਦਰ ਸਰਕਾਰ ਆਰ. ਐੱਸ.ਐੱਸ ਦੇ ਇਸ਼ਾਰਿਆ ਤੇ ਘੱਟ ਗਿਣਤੀ ਭਾਈਚਾਰਕ ਫਿਰਕਿਆਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀ ਹੈ। ਉਹਨਾਂ ਕਿਹਾ ਕਿ ਬੇਇਨਸਾਫ਼ੀ ਦੇ ਖਿਲਾਫ ਲਿਖਣ-ਬੋਲਣ ਵਾਲੇ ਬੁਧੀਜੀਵੀਆਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਵਿਰੁੱਧ ਸੰਗੀਨ ਦੋਸ਼ਾਂ ਤਹਿਤ ਝੂਠੇ ਕੇਸ ਦਰਜ ਕਰਕੇ ਸ਼ਰੇਆਮ ਸਵਿਧਾਨ ਤੇ ਜਮਹੂਰੀਅਤ ਦਾ ਕਤਲ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਤੇ ਮਜਦੂਰਾਂ ਤੇ ਮੁਲਾਜ਼ਮਾਂ ਨਾਲ ਵਾਰ ਵਾਰ ਗੱਲਬਾਤ ਦਾ ਸਮਾਂ ਦੇ ਕੇ ਗੱਲਬਾਤ ਤੋ ਭੱਜਣਾ ਇਹ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਹੁਣ ਪੁੱਠੀ ਗਿਣਤੀ ਚਾਲੂ ਹੋ ਗਈ ਹੈ  ਉਹਨਾਂ ਕਿਹਾ ਕਿ ਮਾਈਨਿੰਗ ਤੇ ਨਸ਼ਾ ਮਾਫੀਆ ਸਰਕਾਰੀ ਸਹਿ ਪ੍ਰਾਪਤ ਹੋਣ ਕਰਕੇ ਪਹਿਲਾਂ ਨਾਲੋਂ ਵੱਧ ਗਿਆ ਹੈ,ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਖੇਤੀ ਧੰਦੇ ਨੂੰ ਤਬਾਹ ਕਰਨ ਵਾਲੀਆਂ ਨੀਤੀਆਂ ਨੂੰ ਵਾਰ ਵਾਰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮਜ਼ਦੂਰਾਂ ਮੁਲਾਜ਼ਮਾਂ ਨੂੰ ਕੁਝ ਹੱਦ ਤੱਕ ਰਾਹਤ ਦੇਣ ਵਾਲੇ ਕਿਰਤ ਕਾਨੂੰਨ ਖਤਮ ਕਰ ਦਿੱਤੇ ਹਨ,ਉਹਨਾਂ ਕਿਹਾ ਕਿ ਮਨਰੇਗਾ ਤਹਿਤ ਜਾਰੀ ਹੋਣ ਵਾਲੇ ਫੰਡ ਦੀ ਰਕਮ ਵਧਾਉਣ ਦੀ ਲੋੜ ਨੂੰ ਵੀ ਅਣਡਿੱਠ ਕੀਤਾ ਜਾ ਰਿਹਾ ਹੈ,ਉਹਨਾਂ ਕਿਹਾ ਕਿ ਸਿਖਿਆ ਤੇ ਸਿਹਤ ਸੇਵਾਵਾਂ ਦਾ ਅੰਨ੍ਹੇਵਾਹ ਨਿੱਜੀਕਰਨ,ਕੀਤਾ ਜਾ ਰਿਹਾ ਹੈ
 
 
 

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ