Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Health

ਜ਼ਿਲ੍ਹੇ ’ਚ ਸਫ਼ਲਤਾਪੂਰਵਕ ਚੱਲ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ : ਸਿਵਲ ਸਰਜਨ

March 25, 2025 04:03 PM
SehajTimes

ਮੋਹਾਲੀ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਵਿਸ਼ੇਸ਼ ਟੀਕਾਕਰਨ ਹਫ਼ਤਾ ਸਫ਼ਲਤਾਪੂਰਵਕ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਵਿਸ਼ੇਸ਼ ਟੀਕਾਕਰਨ ਹਫ਼ਤਾ 24 ਮਾਰਚ ਨੂੰ ਸ਼ੁਰੂ ਹੋਇਆ ਸੀ ਅਤੇ 31 ਮਾਰਚ ਤਕ ਚੱਲੇਗਾ। ਉਨ੍ਹਾਂ ਦਸਿਆ ਕਿ ਇਸ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਟੀਕਾਕਰਨ ਸੈਸ਼ਨ ਚੱਲ ਰਹੇ ਹਨ ਜਿਥੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਟੀਕਾਕਰਨ ਹਫ਼ਤੇ ਦਾ ਮੁੱਖ ਉਦੇਸ਼ 0 ਤੋਂ 5 ਸਾਲ ਤਕ ਦੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਕਵਰੇਜ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਟੀਕਾਕਰਨ ਕੈਂਪਾਂ ਵਿਚ ਕਵਰ ਕੀਤਾ ਕੀਤਾ ਜਾ ਰਿਹਾ ਹੈ। ਇਹ ਕੈਂਪ ਵਿਸ਼ੇਸ਼ ਤੌਰ ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ, ਬਸਤੀਆਂ, ਇੱਟਾਂ ਦੇ ਭੱਠਿਆਂ, ਉਚ ਜੋਖਮ ਵਾਲੇ ਖੇਤਰਾਂ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ 5 ਸਾਲ ਦੀ ਉਮਰ ਤਕ ਦੇ ਬੱਚਿਆਂ ਨੂੰ ਕਵਰ ਕਰ ਰਹੇ ਹਨ। ਇਸ ਮੁਹਿੰਮ ਦੌਰਾਨ ਟੀਡੀ 10 ਸਾਲ ਤੇ ਟੀਡੀ 16 ਸਾਲ ਦੀ ਕਵਰੇਜ ਨੂੰ ਵੀ ਯਕੀਨੀ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਦੀ ‘ਜ਼ੀਰੋ ਡੋਜ਼’ ’ਤੇ ਖ਼ਾਸ ਧਿਆਨ ਦਿਤਾ ਜਾ ਰਿਹਾ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਟੀਕਾਕਰਨ ਦੀ ਬਦੌਲਤ ਪੋਲਿਓ ਸਮੇਤ ਹੋਰ ਕਈ ਬੀਮਾਰੀਆਂ ਤੋਂ ਮੁਕਤੀ ਮਿਲੀ ਹੈ, ਇਸ ਲਈ ਟੀਕਾਕਰਨ ਸਰੀਰਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈÍ ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਤਮਾਮ ਸੀਨੀਅਰ ਮੈਡੀਕਲ ਅਫਸਰ ਆਪਣੀ ਨਿਗਰਾਨੀ ਹੇਠ ਵਿਸ਼ੇਸ਼ ਸੈਸ਼ਨ ਲਗਵਾ ਰਹੇ ਹਨ ਤਾਕਿ ਕੋਈ ਵੀ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਕਾਰਨ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ l ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਬੱਚਿਆਂ ਨੂੰ ਪੋਲੀਓ ਸਮੇਤ ਪੀਲੀਆ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ 11 ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਜ਼ਰੂਰੀ ਹੈ।

Have something to say? Post your comment

 

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ