Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Business

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

March 25, 2025 04:52 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਤੀਜੇ ਦਿਨ ਐੱਸ.ਏ.ਐੱਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ  ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ ਚੁੱਕਿਆ। ਸ. ਕੁਲਵੰਤ ਸਿੰਘ ਨੇ ਵਿਧਾਨ ਸਭਾ  ਵਿੱਚ ਸਿਹਤ  ਅਤੇ ਪਰਿਵਾਰ ਭਲਾਈ ਮੰਤਰੀ ਨੂੰ ਇਹ ਸਵਾਲ ਪੁੱਛਿਆ ਕਿ ਐੱਸ.ਏ.ਐੱਸ ਨਗਰ ਦੇ ਸੈਕਟਰ-69 ਅਤੇ ਇਸ ਦੇ ਨਾਲ ਲੱਗਦੇ ਪਿੰਡ ਸਨੇਟਾ ਵਿਖੇ ਡਿਸਪੈਂਸਰੀਆਂ ਸ਼ੁਰੂ ਕਰਨ ਲਈ ਉਸਾਰੀਆਂ ਨਵੀਆਂ ਇਮਾਰਤਾਂ ਵਿੱਚ ਲੋੜੀਂਦਾ ਸਿਹਤ ਅਮਲਾ ਕਦੋਂ ਤੱਕ ਤੈਨਾਤ ਕਰਕੇ ਸਿਹਤ ਸਹੂਲਤਾਂ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ ਅਤੇ ਸੈਕਟਰ-79 ਵਿਖੇ ਉਸਾਰੀ ਅਧੀਨ ਡਿਸਪੈਂਸਰੀ ਦੀ ਇਮਾਰਤ ਦਾ ਕੰਮ ਕਦੋਂ ਤੱਕ ਪੂਰਾ ਕਰ ਦਿੱਤਾ ਜਾਵੇਗਾ।
 ਇਸ ਬਾਬਤ ਜਵਾਬ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐੱਸ.ਏ.ਐੱਸ ਨਗਰ ਦੇ ਸੈਕਟਰ-69 ਅਤੇ ਇਸ ਦੇ ਨਾਲ ਲੱਗਦੇ ਪਿੰਡ ਸਨੇਟਾ ਵਿਖੇ ਡਿਸਪੈਂਸਰੀਆਂ ਸ਼ੁਰੂ ਕਰਨ ਲਈ ਉਸਾਰੀਆਂ ਗਈਆਂ ਇਮਾਰਤਾਂ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਰਜੀ ਤੌਰ ਤੇ ਸਿਹਤ ਅਮਲਾ ਤੈਨਾਤ ਕਰ ਦਿੱਤਾ ਗਿਆ ਹੈ।
  ਸਿਹਤ ਮੰਤਰੀ ਨੇ ਦੱਸਿਆ ਕਿ ਸੈਕਟਰ-79 ਵਿਖੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਦੀ ਇਮਾਰਤ ਦਾ ਕੰਮ ਉਸਾਰੀ ਅਧੀਨ ਹੈ, ਰਹਿੰਦੇ ਕੰਮ ਦਾ ਰੀਵਾਈਜ਼ਡ ਡਿਟੇਲ ਤਖਮੀਨਾਂ ਬਾਬਤ 151.03 ਲੱਖ ਰੁਪਏ ਦਾ ਤਿਆਰ ਕੀਤਾ ਗਿਆ ਹੈ। ਫੰਡ ਪ੍ਰਾਪਤ ਹੋਣ ਉਪਰੰਤ ਕੰਮ ਸ਼ੁਰੂ ਕਰਨ ਲਈ 6 ਮਹੀਨੇ ਅਤੇ ਉਸਾਰੀ ਦੇ ਕੰਮ ਨੂੰ ਮੁਕੰਮਲ ਕਰਨ ਲਈ ਲਗਭਗ 6 ਮਹੀਨੇ, ਭਾਵ ਲਗਭਗ 12 ਮਹੀਨਿਆਂ ਦਾ ਸਮਾਂ ਲੱਗਣ ਦੀ ਸੰਭਾਵਨਾ ਹੈ।

 

Have something to say? Post your comment

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ