Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਨੇ ਆਡਿਟ ਇੰਸਪੈਕਟਰ ਕੀਤਾ ਗ੍ਰਿਫ਼ਤਾਰ

March 25, 2025 07:14 PM
ਦਰਸ਼ਨ ਸਿੰਘ ਚੌਹਾਨ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰੀਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ਵਿਖੇ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਮੂਣਕ ਬਲਾਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ (ਪੰਚਾਇਤ ਸਕੱਤਰ) ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ 'ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ 20000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸਨੂੰ ਸੀ ਦੱਸਿਆ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ