Sunday, June 15, 2025

Chandigarh

'ਯੁੱਧ ਨਸ਼ਿਆਂ ਵਿਰੁੱਧ' 25ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 452 ਥਾਵਾਂ ‘ਤੇ ਛਾਪੇਮਾਰੀ, 69 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

March 25, 2025 07:19 PM
SehajTimes

ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 47 ਐਫਆਈਆਰਜ਼ ਕੀਤੀਆਂ ਦਰਜ, 1.2 ਕਿਲੋ ਹੈਰੋਇਨ, 375 ਕਿਲੋ ਭੁੱਕੀ ਬਰਾਮਦ

ਪੁਲਿਸ ਟੀਮਾਂ ਨੇ 6 ਜ਼ਿਲ੍ਹਿਆਂ ਵਿੱਚ 212 ਮੈਡੀਕਲ ਦੁਕਾਨਾਂ ਦੀ ਵੀ ਕੀਤੀ ਚੈਕਿੰਗ

93 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 25ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 452 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 47 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 25 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 3937 ਹੋ ਗਈ ਹੈ।

ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 1.2 ਕਿਲੋ ਹੈਰੋਇਨ, 300 ਗ੍ਰਾਮ ਅਫੀਮ, 2200 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ, 375 ਕਿਲੋ ਭੁੱਕੀ ਅਤੇ 13000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 104 ਜਾਗਰੂਕਤਾ ਸਮਾਗਮ ਕਰਵਾਏ ਗਏ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸ.ਬੀ.ਐਸ.ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 212 ਮੈਡੀਕਲ ਦੀਆਂ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ