Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Education

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

March 25, 2025 07:22 PM
SehajTimes

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਦੀ ਵਚਨਬੱਧਤਾ ਦੁਹਰਾਈ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ ਸਰਗਰਮ ਭਾਈਵਾਲ ਬਣ ਕੇ ਸਮਾਜ ਵਿੱਚ ਜ਼ਰੂਰੀ ਅਤੇ ਲੋੜੀਂਦੇ ਬਦਲਾਅ ਲਿਆ ਸਕਣ। ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਸਾਲਾਨਾ ਕਨਵੋਕੇਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਰਾਜਨੀਤੀ ਦਾ ਖ਼ੇਤਰ ਅਜੇ ਵੀ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਹੁਣ ਤੱਕ ਮਰਦਾਂ ਦੀ ਜਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਹੁਣ ਸਮਾਂ ਆ ਗਿਆ ਹੈ, ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸਮਾਜ ਤੇ ਨਿਜ਼ਾਮ ਦੇ ਵਡੇਰੇ ਹਿੱਤ ਵਿੱਚ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੇ ਸਿਧਾਂਤਾਂ ਨੂੰ ਜ਼ਮੀਨੀ ਪੱਧਰ `ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਧਿਆਨ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਵੋਟ ਵਿਧਾਨ ਸਭਾ ਅਤੇ ਸੰਸਦ ਵਿੱਚ ਸਹੀ ਆਗੂਆਂ ਨੂੰ ਭੇਜ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਨੂੰ ਦੇਸ਼ ਦਾ ਮੋਹਰੀ, ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਹਰੇਕ ਖ਼ੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਬਹੁਤ ਖੁਸ਼ ਹੁੰਦੇ ਹਨ, ਜਦੋਂ ਉਹ ਆਪਣੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਉਚਾਈਆਂ ਛੂੰਹਦੇ ਵੇਖਦੇ ਹਨ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਅਤੇ ਖ਼ੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਲਈ ਅਹਿਮ ਸਥਾਨ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਲੜਕੀਆਂ ਖੁਸ਼ਕਿਸਮਤ ਹਨ ਕਿ ਉਨ੍ਹਾਂ ਕੋਲ ਸੁਮਨ ਲਤਾ ਵਰਗੀ ਗਤੀਸ਼ੀਲ ਪ੍ਰਿੰਸੀਪਲ ਹੈ, ਜੋ ਉਨ੍ਹਾਂ ਦੇ ਕਰੀਅਰ ਨੂੰ ਵਧੀਆ ਢੰਗ ਨਾਲ ਤਿਆਰ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਔਰਤਾਂ ਦੇ ਸ਼ਕਤੀਕਰਨ ਲਈ ਠੋਸ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੱਠ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ ਅਤੇ ਛੇ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨਿਯੁਕਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 18 ਮਹਿਲਾ ਅਧਿਕਾਰੀਆਂ ਨੂੰ ਏ.ਡੀ.ਸੀ. ਨਿਯੁਕਤ ਕੀਤਾ ਗਿਆ ਹੈ, ਜੋ ਕਿ ਕਿਸੇ ਵੀ ਸਰਕਾਰ ਦੁਆਰਾ ਇਨ੍ਹਾਂ ਵੱਕਾਰੀ ਅਹੁਦਿਆਂ `ਤੇ ਤਾਇਨਾਤ ਔਰਤਾਂ ਦੀ ਸਭ ਤੋਂ ਵੱਧ ਗਿਣਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 52,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਅਜਿਹੀਆਂ ਮਿਸਾਲਾਂ ਨਾਲ ਭਰੀ ਪਈ ਹੈ, ਜਿੱਥੇ ਗਰੀਬ ਪਿਛੋਕੜ ਵਾਲਿਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਨੂੰ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਸਾਬਤ ਕਰਨ ਲਈ ਅਜਿਹੀਆਂ ਮਿਸਾਲਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਉਨ੍ਹਾਂ ਦੀ ਸਹਾਇਤਾ ਕਰੇਗੀ। ਇਕ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਹੀ ਵੰਨ-ਸੁਵੰਨਤਾ ਲੋਕਾਂ ਨੂੰ ਆਪਣੇ ਵੱਲ ਖਿੱਚਦੀ ਹੈ, ਜਿਸ ਕਾਰਨ ਉਹ ਇਸ ਨੂੰ ਦੇਖਣਾ ਪਸੰਦ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਵੀ ਮਾਣ ਪ੍ਰਾਪਤ ਹੈ ਅਤੇ ਇਸ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਚੱਪੇ-ਚੱਪੇ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ, ਜਿਨ੍ਹਾਂ ਸਾਨੂੰ ਜ਼ੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਮੀਰ ਸੱਭਿਆਚਾਰ, ਵਿਰਾਸਤ ਵਿੱਚ ਮਿਲਿਆ ਹੈ ਅਤੇ ਪੰਜਾਬੀ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸਾਧਾਰਨ ਪਰਿਵਾਰ ਵਿੱਚੋਂ ਹੋਣ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨ ਕਾਰਨ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਇਹ ਆਗੂ ਸ਼ਾਸਨ ਉਤੇ ਆਪਣਾ ਇਲਾਹੀ ਅਧਿਕਾਰ ਸਮਝਦੇ ਸਨ, ਜਿਸ ਕਾਰਨ ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ।

ਮੁੱਖ ਮੰਤਰੀ ਨੇ ਲੁਧਿਆਣਾ ਨਾਲ ਆਪਣੀ ਲੰਬੀ ਸਾਂਝ ਨੂੰ ਯਾਦ ਕੀਤਾ, ਜਦੋਂ 1990 ਦੇ ਦਹਾਕੇ ਦੇ ਸ਼ੁਰੂ ਵਿੱਚ ਉਹ ਕਲਾਕਾਰ ਵਜੋਂ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਲੜਕੀਆਂ ਨੂੰ ਜ਼ਿੰਦਗੀ ਵਿੱਚ ਅਸਫਲਤਾਵਾਂ ਕਾਰਨ ਕਦੇ ਵੀ ਹੌਸਲਾ ਨਾ ਹਾਰਨ ਅਤੇ ਨਿਰਾਸ਼ ਨਾ ਹੋਣ ਲਈ ਪ੍ਰੇਰਿਆ ਅਤੇ ਕਿਹਾ ਕਿ ਇਹੀ ਔਕੜਾਂ ਮਨੁੱਖ ਦੀ ਤਰੱਕੀ ਲਈ ਅਸਲ ਵਿੱਚ ਪੌੜੀ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਜ਼ਿੰਦਗੀ ਵਿੱਚ ਸਫਲਤਾ ਲਈ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ