Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਿਪਟੀ ਸਪੀਕਰ ਵੱਲੋਂ ਅਨੁਪੂਰਕ ਮੰਗਾਂ ਨੂੰ ਪ੍ਰਵਾਨ ਕਰਨ ਦੀ ਸਿਫਾਰਸ਼ ਸਬੰਧੀ ਅਨੁਮਾਨ ਕਮੇਟੀ ਦੀ ਰਿਪੋਰਟ ਕੀਤੀ ਪੇਸ਼

March 25, 2025 08:21 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਅਨੁਪੂਰਕ ਮੰਗਾਂ ਦੀ ਪ੍ਰਵਾਨਗੀ ਲਈ ਸਿਫਾਰਸ਼ ਕੀਤੀ ਗਈ। ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਇਜਲਾਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕਾਰਜਾਂ ‘ਤੇ ਹੋਣ ਵਾਲੇ ਖਰਚੇ ਦਾ ਬਜਟ ਪਾਸ ਕੀਤਾ ਜਾਂਦਾ ਹੈ, ਪਰ ਅਸਲ ਵਿੱਚ ਕੰਮ ਕਰਦੇ ਸਮੇਂ ਕਈ ਵਾਰੀ ਇਹ ਖਰਚੇ ਬਜਟ ਵਿੱਚ ਪਾਸ ਕੀਤੇ ਗਏ ਅਨੁਮਾਨਾਂ ਤੋਂ ਵਧ ਜਾਂਦੇ ਹਨ।

ਉਹਨਾਂ ਕਿਹਾ ਕਿ ਲੋਕ ਸੇਵਾ ਦੇ ਨਵੇਂ ਪ੍ਰੋਗਰਾਮ, ਅਦਾਲਤਾਂ ਦੇ ਫੈਸਲੇ ਅਤੇ ਸਰਕਾਰ ਵੱਲੋਂ ਨਵੀਆਂ ਪਾਲਿਸੀਆਂ ਲਾਗੂ ਕਰਨ ਲਈ ਹੋਏ ਖਰਚੇ ਸਬੰਧੀ ਇਹ ਅਨੁਪੂਰਕ ਮੰਗਾਂ ਅੱਜ ਵਿਧਾਨ ਸਭਾ ਦੀ ਪ੍ਰਵਾਨਗੀ ਲਈ ਪੇਸ਼ ਕੀਤੀਆਂ ਗਈਆਂ ਹਨ। ਉਹਨਾਂ ਅੱਗੇ ਕਿਹਾ ਕਿ ਕਮੇਟੀ ਨੇ ਇਨ੍ਹਾਂ ਅਨੁਪੂਰਕ ਮੰਗਾਂ ਨੂੰ ਪ੍ਰਵਾਨ ਕਰਨ ਦੀ ਸਿਫਾਰਸ਼ ਕੀਤੀ ਹੈ, ਜਿਸ ਸਬੰਧੀ ਰਿਪੋਰਟ ਸਦਨ ਵਿੱਚ ਪੇਸ਼ ਕੀਤੀ ਗਈ ਹੈ।

ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਬਜਟ ਤੋਂ ਜਿਆਦਾ ਖਰਚ ਕਰਨ ਤੋਂ ਇਹ ਜ਼ਾਹਿਰ ਹੁੰਦਾ ਹੈ ਕਿ ਸਰਕਾਰ ਲੋਕ ਸੇਵਾ ਦੇ ਕਾਰਜ ਵਿੱਚ ਲਗਾਤਾਰ ਜੁਟੀ ਹੋਈ ਹੈ।

ਇਜਲਾਸ ਦੌਰਾਨ ਉਹਨਾਂ ਨੇ ਕੁੱਝ ਮੁੱਖ ਮਹੱਤਪੂਰਨ ਮੰਗਾਂ, ਜਿਨ੍ਹਾਂ ਸਬੰਧੀ ਇਹ ਅਨੁਪੂਰਕ ਮੰਗਾਂ ਆਈਆਂ ਹਨ ਸਬੰਧੀ ਦੱਸਿਆ ਕਿ ਇਨ੍ਹਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਅਧੀਨ ਕਿਸਾਨਾਂ ਨੂੰ ਮਸ਼ੀਨਾਂ ਤੇ ਸਬਸਿਡੀ ਦੇਣੀ, ਗੰਨਾ ਕਿਸਾਨਾਂ ਨੂੰ ਸਬਸਿਡੀ ਦੇਣੀ, 21 ਜਿਲ੍ਹਿਆਂ ਵਿੱਚ 127 ਪੇਂਡੂ ਸੜਕਾਂ ਦੀ ਮੁਰੰਮਤ ਕਰਨੀ ਅਤੇ ਆਧੁਨਿਕ ਬਣਾਉਣਾ, ਗੋਦਾਮਾਂ ਦੇ ਨਵੀਨੀਕਰਨ, ਵੇਰਕਾ ਡੇਅਰੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸ਼ੂਗਰ ਕੰਪਲੈਕਸ ਸਥਾਪਤ ਕਰਨੇ, ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਦਵਾਈਆਂ ਖਰੀਦਣਾ, ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵਿਭਾਗ ਨੂੰ ਮਜ਼ਬੂਤ ਅਤੇ ਹਾਈ ਟੈਕ ਕਰਨਾ, ਨਹਿਰਾਂ ਦਾ ਨਵੀਨੀਕਰਨ ਅਤੇ ਮੁਰੰਮਤ ਕਰਨਾ, ਸਮਾਰਟ ਸਿਟੀ ਅਤੇ ਅਮਰੁਤ ਮਿਸ਼ਨ ਲਈ ਸਹਾਇਤਾ, ਲੁਧਿਆਣਾ ਵਿੱਚ ਡਾਇੰਗ ਉਦਯੋਗ ਦੇ ਗੰਦੇ ਪਾਣੀ ਦਾ ਟਰੀਟਮੈਂਟ ਕਰਨਾ ਆਦਿ ਸ਼ਾਮਿਲ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ