Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ

March 25, 2025 08:58 PM
SehajTimes

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਪ੍ਰਵਾਸੀ ਭਾਰਤੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਤੋਂ ਸਹਿਯੋਗ ਮੰਗਿਆ

ਚੰਡੀਗੜ੍ਹ : ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਏ.ਡੀ.ਸੀ. - ਡੀ.ਜੀ. ਆਰ. ਓ. ਨਾਲ ਵੀਡੀਓ ਕਾਨਫਰੰਸ ਰਾਹੀਂ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਖੁਰਾਕ ਦੇ ਪੋਸ਼ਣ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਆਂਗਣਵਾੜੀ ਕੇਂਦਰਾਂ ਅਤੇ ਮਿਡ-ਡੇਅ ਮੀਲ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਗਿਆ ਅਤੇ ਇਸ ਉਦੇਸ਼ ਦੀ ਪੂਰਤੀ ਲਈ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਸੀ.ਐਸ.ਆਰ. ਨੂੰ ਸਹਿਯੋਗ ਦੇਣ ਲਈ ਕਿਹਾ ਗਿਆ।

ਮੀਟਿੰਗ ਦੀ ਪ੍ਰਧਾਨਗੀ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕੀਤੀ। ਇਸ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਪ੍ਰੀਤੀ ਚਾਵਲਾ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਫੀਲਡ ਅਧਿਕਾਰੀਆਂ ਤੋਂ ਪ੍ਰਾਪਤ ਫੀਡਬੈਕ ਸਾਂਝਾ ਕੀਤਾ ਗਿਆ, ਜਿਸ ਵਿੱਚ ਆਂਗਣਵਾੜੀ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਪੌਸ਼ਟਿਕ ਖੁਰਾਕ ਦੀ ਸਪਲਾਈ ਦੀ ਜ਼ਰੂਰਤ ਨੂੰ ਉਜਾਗਰ ਕੀਤਾ ਗਿਆ। ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਸੀਐਸਆਰ ਭਾਈਵਾਲਾਂ ਦੇ ਸਹਿਯੋਗ ਨਾਲ ਇਨ੍ਹਾਂ ਯਤਨਾਂ ਨੂੰ ਉਤਸ਼ਾਹਿਤ ਕਰਨ ਤਾਂ ਜੋ ਐਨਐਫਐਸਏ ਦੇ ਲਾਭ ਹਰ ਨਾਗਰਿਕ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕਣ।

ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਯੋਜਨਾ ਨੂੰ ਲਾਗੂ ਕਰਨ ਵਿੱਚ ਕੋਈ ਕਮੀ ਨਾ ਰਹੇ ਅਤੇ ਲੋੜਵੰਦਾਂ ਨੂੰ ਉਨ੍ਹਾਂ ਦੇ ਹੱਕ ਮਿਲਣ। ਇਸ ਦੌਰਾਨ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਬਦਲਾਅ ਲਿਆਉਣ ਲਈ ਠੋਸ ਕਾਰਜ ਯੋਜਨਾਵਾਂ ਤਿਆਰ ਕਰਨ ਲਈ ਵੀ ਕਿਹਾ ਗਿਆ।

ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਨੂੰ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ, ਜਿਸ ਵਿੱਚ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਕਾਰਪੋਰੇਟ ਸੰਸਥਾਵਾਂ ਦਾ ਯੋਗਦਾਨ ਵਿਸ਼ੇਸ਼ ਤੌਰ 'ਤੇ ਮਹੱਤਵਪੂਰਨ ਹੋਵੇਗਾ, ਤਾਂ ਜੋ ਸਮਾਜ ਦੇ ਸਭ ਤੋਂ ਪੱਛੜੇ ਵਰਗ ਨੂੰ ਇਸਦਾ ਪੂਰਾ ਲਾਭ ਮਿਲ ਸਕੇ।

ਇਸ ਤੋਂ ਇਲਾਵਾ ਹੋਰ ਮੈਂਬਰਾਂ ਵਿਜੇ ਦੱਤ, ਪ੍ਰੀਤੀ ਚਾਵਲਾ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਾਰੇ ਅਧਿਕਾਰੀਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।

ਡਾਇਰੈਕਟਰ ਸਿੱਖਿਆ, ਸ਼੍ਰੀ ਵਿਨੈ ਬਿਬਲਾਨੀ ਨੇ ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਬਿਹਤਰ ਬਣਾਉਣ ਖਾਸ ਕਰਕੇ ਸਿੱਖਿਆ ਅਤੇ ਪੋਸ਼ਣ ਦੇ ਖੇਤਰਾਂ ਵਿੱਚ ਦੇ ਉਦੇਸ਼ ਨਾਲ ਮਹੱਤਵਪੂਰਨ ਸੁਝਾਅ ਦਿੱਤੇ, ।

ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਠੋਸ ਕਦਮ ਚੁੱਕਣ ‘ਤੇ ਜ਼ੋਰ ਦਿੱਤਾ ਗਿਆ ਤਾਂ ਜੋ ਪੰਜਾਬ ਰਾਜ ਦੇ ਹਰ ਨਾਗਰਿਕ ਨੂੰ ਆਪਣੀਆਂ ਜ਼ਰੂਰਤਾਂ ਅਨੁਸਾਰ ਖੁਰਾਕੀ ਵਸਤਾਂ ਮਿਲ ਸਕਣ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ