Thursday, September 18, 2025

Health

ਸੈਕਟਰ 69 ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਸਿਹਤ ਸੇਵਾਵਾਂ ਸ਼ੁਰੂ ਹੋਈਆਂ

March 26, 2025 03:39 PM
SehajTimes

ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਸੈਕਟਰ 69 ਵਿਖੇ ਨਵੇਂ ਬਣੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਵਿਚ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸੈਂਟਰ ਦੀ ਸ਼ੁਰੂਆਤ ਦੌਰਾਨ ਏਰੀਆ ਕੌਂਸਲਰ ਬੀਬੀ ਕੁਲਦੀਪ ਕੌਰ ਧਨੋਆ ਅਤੇ ਬੀਬੀ ਅਰੁਣਾ ਸ਼ਰਮਾ ਦੀ ਮੌਜੂਦਗੀ ਵਿਚ ਦਸਿਆ ਕਿ ਇਸ ਸੈਂਟਰ ਦੇ ਚਾਲੂ ਹੋਣ ਨਾਲ ਇਲਾਕਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦਸਿਆ ਕਿ ਸੈਂਟਰ ਵਿਚ ਇਕ ਮੈਡੀਕਲ ਅਫ਼ਸਰ, ਸਟਾਫ਼ ਨਰਸ, ਲੈਬ ਤਕਨੀਸ਼ੀਅਨ, ਫ਼ਾਰਮਾਸਿਸਟ, ਐਲ.ਐਚ.ਵੀ, ਏ.ਐਨ.ਐਮ. ਸਮੇਤ ਹੋਰ ਜ਼ਰੂਰੀ ਅਮਲਾ ਤੈਨਾਤ ਕਰ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਸੈਂਟਰ ਵਿਚ ਲੋਕਾਂ ਨੂੰ ਆਮ ਬੀਮਾਰੀਆਂ ਲਈ ਜਾਂਚ ਅਤੇ ਇਲਾਜ ਸਮੇਤ ਜੱਚਾ-ਬੱਚਾ ਜਾਂਚ ਤੇ ਇਲਾਜ, ਟੀਕਾਕਰਨ, ਜ਼ਰੂਰੀ ਦਵਾਈਆਂ ਤੇ ਹੋਰ ਸਹੂਲਤਾਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਨੂੰ ਉੱਚ-ਪਾਏ ਦੀਆਂ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਧਿਕਾਰੀਆਂ ਅਤੇ ਹੋਰ ਅਮਲੇ ਨੂੰ ਪਹਿਲਾਂ ਹੀ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਮਿਆਰੀ ਸਹੂਲਤਾਂ ਦਿਤੀਆਂ ਜਾਣ। ਇਸ ਮੌਕੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਵੀਰ ਸਿੰਘ, ਜਨਰਲ ਸਕੱਤਰ ਰੌਸ਼ਨ ਲਾਲ, ਸਮਾਜ ਸੇਵੀ ਕਰਮ ਸਿੰਘ ਮਾਵੀ, ਰਾਜੀਵ ਵਸ਼ਿਸ਼ਟ ਅਤੇ ਹੋਰ ਪਤਵੰਤੇ ਮੌਜੂਦ ਸਨ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ