Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਰੱਖਿਆ ਧਿਆਨ - ਹਰਚੰਦ ਸਿੰਘ ਬਰਸਟ

March 27, 2025 11:46 AM
SehajTimes

ਚੰਡੀਗੜ੍ਹ : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਵਿੱਤੀ ਸਾਲ 2025-26 ਦਾ ਬਜਟ ਵਿਕਾਸ ਪੱਖੀ ਅਤੇ ਲੋਕ ਪੱਖੀ ਹੈ, ਜੋ ਸਮਾਜ ਦੇ ਹਰ ਵਰਗ ਦੀ ਭਲਾਈ, ਉੱਨਤੀ ਅਤੇ ਤਰੱਕੀ ਨੂੰ ਅਹਿਮਿਅਤ ਦਿੰਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ) ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਪੇਸ਼ ਕੀਤੇ ਗਏ ਬਜਟ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ।

ਸ. ਬਰਸਟ ਨੇ ਕਿਹਾ ਕਿ ਬਜਟ ਵਿੱਚ ਸੂਬੇ ਦੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਬਜਟ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਚੰਗੀ ਅਤੇ ਭਵਿੱਖਮੁਖੀ ਸੋਚ ਨੂੰ ਦਰਸਾਉਂਦਾ ਹੈ ਅਤੇ ਸਿੱਖਿਆ, ਸਿਹਤ, ਕਿਸਾਨੀ, ਰੁਜ਼ਗਾਰ, ਖੇਡਾਂ ਸਮੇਤ ਹਰ ਖੇਤਰ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਿਸਾਲੀ ਕਾਰਜ਼ ਕੀਤੇ ਗਏ ਹਨ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਖੇਡਾਂ ਵਾਸਤੇ 979 ਕਰੋੜ ਰੁਪਏ ਦਾ ਬਜਟ ਰਖਣਾ ਚੰਗੀ ਗੱਲ ਹੈ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀਆਂ ਸਰਕਾਰਾਂ ਵਾਂਗ ਲੋਕਾਂ ਨੂੰ ਝੂਠੇ ਵਾਅਦੇ ਨਾ ਕਰਦੇ ਹੋਏ ਲੋਕ ਹਿੱਤ ਵਿੱਚ ਕਾਰਜ ਕਰਕੇ ਦਿਖਾਏ ਹਨ ਅਤੇ ਸੂਬੇ ਵਿੱਚ ਵੱਡੇ ਪੱਧਰ ਤੇ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿੱਚ ਇਹ ਬਜਟ ਮਹੱਤਵਪੂਰਨ ਭੂਮਿਕਾ ਨਿਭਾਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ