Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਫਲਾਈਓਵਰ ਕੋਲ ਖੜਦੇ ਟਰਾਲੇ ਦੇ ਰਹੇ ਹਾਦਸਿਆਂ ਨੂੰ ਸੱਦਾ

March 27, 2025 04:38 PM
ਦਰਸ਼ਨ ਸਿੰਘ ਚੌਹਾਨ
ਸੁਨਾਮ ਵਿਖੇ ਫਲਾਈਓਵਰ ਕੋਲ ਖੜ੍ਹੇ ਟਰਾਲੇ
 
ਸੁਨਾਮ--ਸੁਨਾਮ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਸੁਨਾਮ ਵਿਖੇ ਅੰਡਰ ਬਰਿੱਜ ਦਾ ਕੰਮ ਚੱਲਣ ਕਾਰਨ ਜਿਆਦਾਤਰ ਟ੍ਰੈਫਿਕ ਸਥਾਨਕ ਨਗਰ ਕੌਂਸਲ ਨੇੜਲੇ ਓਵਰਬ੍ਰਿਜ ਕੋਲ ਹੋਕੇ ਲੰਘ ਰਹੀ ਹੈ ਪਰੰਤੂ ਇੱਥੇ ਪੱਕੇ ਤੋਰ 'ਤੇ ਖੜਦੇ ਟਰਾਲਿਆਂ ਕਾਰਨ ਆਵਾਜਾਈ ਦੇ ਦੂਜੇ ਵਹੀਕਲਾਂ ਦਾ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ, ਹਰ ਵੇਲੇ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਸੜਕ ਦੇ ਇੱਕ ਪਾਸੇ ਨਗਰ ਕੌਂਸਲ ਵੱਲੋਂ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਚਲ ਰਿਹਾ ਅਤੇ ਦੂਜੇ ਪਾਸੇ ਵੱਡੀ ਗਿਣਤੀ ਵਿੱਚ ਟਰਾਲੇ ਖੜੇ ਹੋਏ ਹਨ ਆਮ ਰਾਹਗੀਰ ਆਪਣੀ ਜਾਨ ਨੂੰ ਜ਼ੋਖਮ ਵਿੱਚ ਪਾਕੇ ਇਸ ਸਰਵਿਸ ਰੋਡ ਤੋਂ ਲੰਘ ਰਹੇ ਹਨ। ਬਾਵਜੂਦ ਇਸਦੇ ਟਰੈਫਿਕ ਪੁਲਿਸ ਖ਼ਾਮੋਸ਼ ਦਿਖਾਈ ਦੇ ਰਹੀ ਹੈ। ਰਾਹਗੀਰ ਟਰੈਫਿਕ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰ ਰਹੇ ਹਨ। ਜਿੱਥੇ ਨਗਰ ਕੌਂਸਲ ਵੱਲੋਂ ਫਲਾਈਓਵਰ ਦੇ ਹੇਠਾਂ ਲੱਖਾਂ ਰੁਪਏ ਖਰਚ ਕੇ ਸੋਹਣਾ ਪਾਰਕ ਬਣਾਇਆ ਜਾ ਰਿਹਾ ਜਿਸ ਦੀ ਲੋਕ ਤਾਰੀਫ ਕਰ ਰਹੇ ਹਨ ਉੱਥੇ ਹੀ ਲੰਘਣ ਵਾਲੇ ਰਾਹਗੀਰ ਟ੍ਰੈਫਿਕ ਪੁਲਿਸ ਦੇ ਮਾੜੇ ਪ੍ਰਬੰਧਾਂ ਨੂੰ ਵੀ ਕੋਸ ਰਹੇ ਹਨ। ਜਦੋਂ ਇਸ ਸਬੰਧੀ ਸ਼ਹਿਰ ਦੇ ਵਸਿੰਦਿਆ ਸਣੇ ਹੋਰ ਰਾਹਗੀਰਾਂ ਨਾਲ ਗੱਲ ਕੀਤੀ ਤਾਂ ਉਨ੍ਹਾ ਦਾ ਕਹਿਣਾ ਸੀ ਕਿ ਸੁਨਾਮ ਦੀ ਟ੍ਰੈਫਿਕ ਪੁਲਿਸ ਨੇ ਆਪਣੀ ਜਿੰਮੇਵਾਰੀ ਨੂੰ ਸਿਰਫ ਆਈ ਟੀ ਆਈ ਚੌਂਕ ਵਿੱਚ ਨਾਕੇ ਲਗਾਉਣ ਤੱਕ ਹੀ ਸੀਮਤ ਕਰ ਕੇ ਰੱਖ ਲਿਆ ਹੈ, ਬਾਕੀ ਸ਼ਹਿਰ ਵਿੱਚ ਕੀ ਹੋ ਰਿਹਾ ਹੈ ਇਸ ਦੀ ਚਿੰਤਾ ਨਹੀਂ ?  ਓਵਰਬ੍ਰਿਜ ਕੋਲ ਟ੍ਰੈਫਿਕ ਜਿਆਦਾ ਹੋਣ ਕਾਰਨ ਕਿਸੇ ਵੇਲੇ ਵੀ ਜਾਨੀ ਨੁਕਸਾਨ ਹੋ ਸਕਦਾ ਹੈ। ਇਹ ਮਾਮਲਾ ਜਦੋਂ ਟ੍ਰੈਫਿਕ ਇੰਚਾਰਜ਼ ਨਿਰਭੈ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਕਿਤੇ ਚਾਹ ਪੀ ਰਹੇ ਹਨ ਅਤੇ ਦੋ ਮਿੰਟਾਂ 'ਚ ਮੌਕੇ 'ਤੇ ਪੁੱਜ ਕੇ ਟਰਾਲਿਆਂ ਨੂੰ ਹਟਾ ਦਿੱਤਾ ਜਾਵੇਗਾ ਪਰੰਤੂ ਸ਼ਾਮ ਤੱਕ ਵੀ ਟ੍ਰੈਫਿਕ ਸਮੱਸਿਆ ਜਿਉਂ ਦੀ ਤਿਉਂ ਬਣੀ ਰਹੀ, ਅਤੇ ਟ੍ਰੈਫਿਕ ਇੰਚਾਰਜ਼ ਦਾ ਮੌਕੇ 'ਤੇ ਨਾ ਆਉਣਾ ਭੇਦ ਬਣਿਆ ਰਿਹਾ। ਟਰਾਲੇ ਵੀਰਵਾਰ ਨੂੰ ਵੀ ਉਸੇ ਹਾਲਤ ਵਿੱਚ ਖ਼ੜ੍ਹੇ ਰਹੇ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ