Tuesday, September 16, 2025

Chandigarh

ADC ਵੱਲੋਂ  ਫਰਮ AS ਆਇਲਟਸ ਦਾ ਲਾਇਸੰਸ ਰੱਦ

March 27, 2025 04:43 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਏ.ਐਸ ਆਇਲਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਏ.ਐਸ ਆਇਲਟਸ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਮੇਨ ਮਾਰਕੀਟ, ਪੰਜਾਬ ਐਂਡ ਸਿੰਧ ਬੈਂਕ ਦੇ ਉਪਰ, ਨੇੜੇ ਪੂਜਾ ਗੈਸ ਏਜੰਸੀ, ਚੰਡੀਗੜ੍ਹ ਰੋਡ, ਕੁਰਾਲੀ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਅਮਰਜੀਤ ਸਿੰਘ ਪੁੱਤਰ ਹਰਭਜਨ ਸਿੰਘ, ਵਾਸੀ ਪਿੰਡ ਕਾਂਸਲ, ਸਬ ਤਹਿਸੀਲ-ਮਾਜਰੀ, ਤਹਿਸੀਲ, ਖਰੜ, ਜ਼ਿਲ੍ਹਾ ਮੋਹਾਲੀ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ:355/ਆਈ.ਸੀ, ਮਿਤੀ 06.11.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 05-11-2024 ਨੂੰ ਖਤਮ ਹੋ ਚੁੱਕੀ ਹੈ।

  ਉਕਤ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ  ਕਿ ਤਹਿਸੀਲਦਾਰ, ਖਰੜ ਦੀ ਰਿਪੋਰਟ ਅਨੁਸਾਰ ਫਰਮ ਦੇ ਦਫਤਰੀ ਪਤੇ ਤੇ ਦਫਤਰ ਬੰਦ ਮਿਲੇ ਤੇ ਸੰਮਨ ਦੀ ਇੱਕ ਫੋਟੋ ਕਾਪੀ ਉਸ ਦੇ ਦਫਤਰ ਦੇ ਚਸਪਾ ਕਰ ਦਿੱਤੀ ਗਈ।
ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਛਿਮਾਹੀ ਰਿਪੋਰਟ ਬਾਰੇ ਦਫਤਰ ਨੂੰ ਸੂਚਿਤ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ, ਮਹੀਨਾ ਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਰਿਹਾਇਸ਼ੀ ਪਤੇ ਦਾ ਨੋਟਿਸ ਅਣਡਲੀਵਰ ਪ੍ਰਾਪਤ ਹੋਣ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਏ.ਐਸ ਆਇਲਟਸ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 355/ਆਈ.ਸੀ. ਮਿਤੀ 06.11.2019  ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ