Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ : ਹਰਭਜਨ ਸਿੰਘ ਈ. ਟੀ. ਓ.

March 27, 2025 05:24 PM
SehajTimes

ਚੰਡੀਗੜ੍ਹ : ਪੀ.ਐਸ.ਪੀ.ਸੀ.ਐਲ. ਕੋਲ ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ ਹੈ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਖੇਤਾਂ ਵਿੱਚ ਜੋ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ, ਉਹ ਕਈ ਥਾਵਾਂ ਤੇ ਢਿੱਲੀਆਂ ਹੋਣ ਨਾਲ ਨੀਵੀਆਂ ਹੋ ਜਾਂਦੀਆਂ ਹਨ। ਇਹਨਾਂ ਤਾਰਾਂ ਬਾਬਤ ਜਦੋਂ ਵੀ ਕੋਈ ਸਿ਼ਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾਂਦਾ ਹੈ ਅਤੇ ਵਿਭਾਗ ਵਲੋਂ ਵੀ ਸਮੇਂ ਸਮੇਂ ਤੇ ਆਪਣੇ ਪੱਧਰ ਤੇ ਅਜਿਹੀਆਂ ਨੀਵੀਆਂ/ਢਿੱਲੀਆਂ ਤਾਰਾਂ ਨੂੰ ਉਚਾ ਕਰ ਦਿਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਅਜਿਹੀਆਂ ਢਿੱਲੀਆਂ ਤਾਰਾਂ ਨੂੰ ਪੀ ਐਸ ਪੀ ਸੀ ਐਲ ਵੱਲੋਂ ਆਪਣੇ ਖਰਚੇ ਤੇ ਠੀਕ ਕੀਤਾ ਜਾਂਦਾ ਹੈ। ਇਸ ਸਮੇਂ ਫਾਜਿਲਕਾ ਏਰੀਏ ਅਧੀਨ ਕੋਈ ਵੀ ਢਿਲੀਆਂ ਤਾਰਾਂ ਸਬੰਧੀ ਸਿਕਾਇਤ ਬਕਾਇਆ ਨਹੀਂ ਹੈ ਜੀ।

ਖੇਤਾਂ ਵਿੱਚੋਂ ਲਾਈਨਾਂ ਬਾਹਰ ਕੱਢਣ ਜਾਂ ਸਿਫਟ ਕਰਨ ਦਾ ਕੰਮ ਪੀ ਐਸ ਪੀ ਸੀ ਐਲ ਵੱਲੋਂ ਆਪਣੇ ਖਰਚੇ ਤੇ ਨਹੀਂ ਕੀਤਾ ਜਾਂਦਾ ਬਲਕਿ ਸਬੰਧਤ ਵਿਅਕਤੀ ਵੱਲੋਂ ਕੰਮ ਤੇ ਆਉਣ ਵਾਲਾ ਸਾਰਾ ਖਰਚਾ ਭਰਵਾਉਣ ਉਪਰੰਤ ਕੀਤਾ ਜਾਂਦਾ ਹੈ।

ਇਸੇ ਤਰ੍ਹਾਂ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵਲੋਂ ਫਾਜਿਲਕਾ ਮਲੋਟ-ਮੇਨ ਰੋਡ (ਪੂਰਨ ਪੱਟੀ) ਤੋਂ ਜਲਾਲਾਬਾਦ ਲਿੰਕ ਰੋਡ ਨੂੰ ਓ.ਡੀ.ਆਰ/ਪਲੈਨ ਰੋਡ ਘੋਸ਼ਿਤ ਕਰਨ ਬਾਰੇ ਪੁਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ (ਭ ਤੇ ਮ) ਮੰਤਰੀ, ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਫਾਜਿਲਕਾ-ਮਲੋਟ ਮੇਨ ਰੋਡ (ਪੂਰਨ ਪੱਟੀ) ਤੋਂ ਜਲਾਲਾਬਾਦ ਲਿੰਕ ਰੋਡ ਦੀ ਕੁੱਲ ਲੰਬਾਈ 30.50 ਕਿਲੋਮੀਟਰ ਨੂੰ ਓ.ਡੀ.ਆਰ./ਪਲੈਨ ਰੋਡ ਘੋਸ਼ਿਤ ਕਰਨ ਬਾਰੇ ਫਿਲਹਾਲ ਸਰਕਾਰ ਦੀ ਕੋਈ ਵੀ ਪ੍ਰਪੋਜ਼ਲ ਨਹੀਂ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ