Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਛੇ ਦਿਨਾਂ ਦੌਰਾਨ ਪਿੰਡਾਂ ਦੇ 67 ਹਜ਼ਾਰ ਘਰਾਂ ਦਾ ਸਰਵੇਖਣ : ਸਿਵਲ ਸਰਜਨ

May 26, 2021 06:38 PM
SehajTimes

ਮੋਹਾਲੀ  : ਪਿੰਡਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਮੁਕਤ ਕਰਨ ਲਈ ‘ਮਿਸ਼ਨ ਫ਼ਤਿਹ-2’ ਮੁਹਿੰਮ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਪੂਰੇ ਜ਼ੋਰਾਂ ’ਤੇ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿਚ 21 ਮਈ ਤੋਂ ਕੋਵਿਡ ਸੈਂਪÇਲੰਗ ਅਤੇ ਘਰ-ਘਰ ਜਾ ਕੇ ਸਰਵੇਖਣ ਕਰਨ ਦਾ ਕੰਮ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਤਿੰਨੇ ਸਿਹਤ ਬਲਾਕਾਂ-ਡੇਰਾਬੱਸੀ, ਘੜੂੰਆਂ ਅਤੇ ਬੂਥਗੜ੍ਹ ਵਿਚਲੇ ਪਿੰਡਾਂ ਦੇ 1,24,954 ਘਰਾਂ ਵਿਚ ਫੇਰੀ ਪਾਉਣ ਅਤੇ 6,25,540 ਆਬਾਦੀ ਨੂੰ ਕਵਰ ਕਰਨ ਦਾ ਟੀਚਾ ਹੈ। ਉਨ੍ਹਾਂ ਦਸਿਆ ਕਿ ਆਸ਼ਾ ਵਰਕਰਾਂ ਨੇ ਅੱਜ ਤਕ 67,322 ਘਰਾਂ, ਡੇਰਿਆਂ ਅਤੇ ਹੋਰ ਰਿਹਾਇਸ਼ੀ ਥਾਵਾਂ ਦਾ ਸਰਵੇਖਣ ਕਰ ਲਿਆ ਹੈ ਅਤੇ 2,58,696 ਲੋਕਾਂ ਕੋਲ ਪਹੁੰਚ ਕਰਕੇ ਉਨ੍ਹਾਂ ਦਾ ਮੁਆਇਨਾ ਕੀਤਾ ਹੈ। ਉਨ੍ਹਾਂ ਦਸਿਆ ਕਿ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਹੇਠ ਕਮਿਊਨਿਟੀ ਹੈਲਥ ਅਫ਼ਸਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਜਿਥੇ ਪਿੰਡਾਂ ਦੇ ਸਰਪੰਚਾਂ ਅਤੇ ਵਸਨੀਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਸੈਂਪÇਲੰਗ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਵੱਖ ਵੱਖ ਪਿੰਡਾਂ ਵਿਚ ਰੋਜ਼ਾਨਾ ਕੋਵਿਡ ਟੈਸਟਿੰਗ ਕੈਂਪ ਲਾਏ ਜਾ ਰਹੇ ਹਨ। ਹੁਣ ਤਕ 6217 ਰੈਪਿਡ ਐਂਟੀਜ਼ਨ ਟੈਸਟ ਅਤੇ 268 ਆਰ.ਟੀ.ਪੀ.ਸੀ.ਆਰ ਟੈਸਟ ਕੀਤੇ ਜਾ ਚੁੱਕੇ ਹਨ।
             ਡਾ ਆਦਰਸ਼ਪਾਲ ਕੌਰ ਨੇ ਕਿਹਾ ਕਿ ਸਿਹਤ ਟੀਮਾਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਅਤੇ ਲਗਨ ਨਾਲ ਕੰਮ ਕਰ ਰਹੀਆਂ ਹਨ ਅਤੇ ਕੁਝ ਦਿਨਾਂ ਅੰਦਰ ਇਹ ਸਰਵੇ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਆਖਿਆ ਕਿ ਸਰਵੇ ਦਾ ਮੁੱਖ ਟੀਚਾ ਪਿੰਡਾਂ ਵਿਚ ਰਹਿਣ ਵਾਲੇ ਹਰ ਵਿਅਕਤੀ ਦੀ ਜਾਂਚ ਕਰਨਾ ਹੈ ਤਾਕਿ ਪਿੰਡਾਂ ਵਿਚੋਂ ਇਸ ਮਹਾਂਮਾਰੀ ਨੂੰ ਖ਼ਤਮ ਕੀਤਾ ਜਾ ਸਕੇ। ਇਸ ਮਕਸਦ ਦੀ ਪ੍ਰਾਪਤੀ ਲਈ ਆਸ਼ਾ ਵਰਕਰ ਘਰ-ਘਰ ਜਾ ਕੇ ਪਤਾ ਲਾ ਰਹੇ ਹਨ ਕਿ ਘਰ ਦਾ ਕੋਈ ਜੀਅ ਖੰਘ, ਜ਼ੁਕਾਮ, ਬੁਖ਼ਾਰ ਆਦਿ ਤੋਂ ਪੀੜਤ ਤਾਂ ਨਹੀਂ ਅਤੇ ਜੇ ਅਜਿਹੇ ਲੱਛਣ ਮਿਲਦੇ ਹਨ ਤਾਂ ਉਨ੍ਹਾਂ ਦਾ ਟੈਸਟ ਕਰਵਾਇਆ ਜਾ ਰਿਹਾ ਹੈ।
       ਸਿਵਲ ਸਰਜਨ ਨੇ ਕਿਹਾ ਕਿ ਜਿਥੇ ਸਿਹਤ ਟੀਮਾਂ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਵੀ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ, ਉਥੇ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਵੀ ਲਗਾਤਾਰ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਬੀਮਾਰੀ ਦੀ ਲਾਗ ਦਾ ਪਤਾ ਲੱਗ ਸਕੇ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਇਕ ਦੂਜੇ ਤੋਂ ਦੂਰੀ ਰੱਖਣ, ਵਾਰ ਵਾਰ ਹੱਥ ਧੋਣ ਅਤੇ ਮਾਸਕ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾਵੇ।
ਫ਼ੋਟੋ ਕੈਪਸ਼ਨ : ਸਿਹਤ ਬਲਾਕ ਬੂਥਗੜ੍ਹ ਦੇ ਪਿੰਡਾਂ ਵਿਚ ਸਰਵੇ ਦੇ ਦ੍ਰਿਸ਼।

 

Have something to say? Post your comment

 

More in Chandigarh

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ