Monday, June 16, 2025

Chandigarh

ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਹਰਭਜਨ ਸਿੰਘ ਈ. ਟੀ. ਓ.

March 27, 2025 05:39 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ।

ਲੋਕ ਨਿਰਮਾਣ (ਭ ਤੇ ਮ) ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮਾਨਸਾ ਤੋਂ ਭਵਾਨੀਗੜ੍ਹ ਤੱਕ ਜਾਣ ਵਾਲੇ ਰਸਤੇ ਦੀ ਕੁੱਲ ਲੰਬਾਈ ਲਗਭੱਗ 73.08 ਕਿ.ਮੀ. ਹੈ ਅਤੇ ਇਹ ਤਿੰਨ ਜ਼ਿਲ੍ਹਿਆਂ ਬਠਿੰਡਾ-ਮਾਨਸਾ-ਸੰਗਰੂਰ ਵਿੱਚੋਂ ਲੰਘਦਾ ਹੈ।

ਮਾਨਸਾ ਰਾਮਦਿੱਤਾ ਚੌਕ ਤੋਂ ਮਾਨਸਾ ਕੈਂਚੀਆਂ ਤੱਕ (ਐਨ.ਐਚ-703) ਜਿਸਦੀ ਕੁੱਲ ਲੰਬਾਈ 7.300 ਕਿ.ਮੀ. ਹੈ ਜੋ ਕਿ ਪਹਿਲਾਂ ਤੋਂ ਹੀ 4-ਲੇਨ ਹੈ, ਦੀ ਰਿਪੇਅਰ ਦਾ ਅਨੁਮਾਨ ਮਨਿਸਟਰੀ ਆਫ ਰੋਡ ਟਰਾਂਸਪੋਰਟ ਅਤੇ ਹਾਈਵੇਜ਼, ਦਿੱਲੀ ਨੂੰ ਮੁੱਖ ਇੰਜੀਨੀਅਰ, ਨੈਸ਼ਨਲ ਹਾਈਵੇ ਵੱਲੋਂ ਮਿਤੀ 29.11.2024 ਨੂੰ ਮੰਨਜੂਰੀ ਲਈ ਭੇਜਿਆ ਜਾ ਚੁੱਕਿਆ ਹੈ। ਇਹ ਅਨੁਮਾਨ ਜਲਦੀ ਹੀ ਮੰਨਜ਼ੂਰ ਹੋਣ ਦੀ ਸੰਭਾਵਨਾ ਹੈ।

ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਐਨ.ਐਚ-148ਬੀ ਹੈ। ਇਸ ਸੜਕ ਦੀ ਕੁਲ ਲੰਬਾਈ ਲਗਭਗ 12 ਕਿ.ਮੀ. ਹੈ ਅਤੇ ਇਸ ਦੀ ਚੌੜਾਈ 10 ਮੀਟਰ ਹੈ। ਇਸ ਸੜਕ ਦੀ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਅਤੇ ਪਾਲਿਸੀ ਅਨੁਸਾਰ ਇਸ ਨੂੰ ਮਜਬੂਤ ਕਰਨ ਦਾ ਅਨੁਮਾਨ ਮੁੱਖ ਇੰਜੀਨੀਅਰ, ਨੈਸ਼ਨਲ ਹਾਈਵੇ ਵੱਲੋਂ ਮਿਤੀ 31.12.2024 ਨੂੰ ਮੰਨਜੂਰੀ ਲਈ ਮਨਿਸਟਰੀ ਆਫ ਰੋਡ ਟਰਾਂਸਪੋਰਟ ਅਤੇ ਹਾਈਵੇਜ਼, ਦਿੱਲੀ ਨੂੰ ਭੇਜਿਆ ਜਾ ਚੁੱਕਾ ਹੈ। ਇਹ ਅਨੁਮਾਨ ਵੀ ਜਲਦੀ ਹੀ ਮੰਨਜ਼ੂਰ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਦੱਸਿਆ ਕਿ ਮਹਿਲਾਂ ਚੌਂਕ ਤੋਂ ਭਵਾਨੀਗੜ੍ਹ ਤੱਕ (ਸਟੇਟ ਹਾਈਵੇ 12-ਏ) ਜਾਂਦੀ ਸੜਕ ਜਿਸਦੀ ਲੰਬਾਈ ਲਗਭੱਗ 17 ਕਿ.ਮੀ. ਹੈ ਅਤੇ ਇਸ ਦੀ ਚੌੜਾਈ 10 ਮੀਟਰ ਹੈ। ਇਸ ਸੜਕ ਦੀ ਮੁਰੰਮਤ ਦਾ ਟੈਂਡਰ ਮਿਤੀ 01.03.2025 ਨੂੰ ਲਗਾਇਆ ਹੋਇਆ ਹੈ। ਟੈਂਡਰ ਅਲਾਟ ਹੋਣ ਉਪਰੰਤ ਇਸ ਕੰਮ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਵਾ ਦਿੱਤਾ ਜਾਵੇਗਾ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ