Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Health

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਡਾ. ਪ੍ਰੀਤੀ ਯਾਦਵ

March 27, 2025 06:05 PM
SehajTimes
ਡੀ.ਸੀ. ਨੇ ਗ਼ੈਰ ਮਿਆਰੀ ਢੰਗ ਨਾਲ ਬਣਾਏ ਜਾਂਦੇ ਪਨੀਰ ਦੀ ਫੈਕਟਰੀ 'ਤੇ ਸਿਹਤ ਵਿਭਾਗ ਵੱਲੋਂ ਕੀਤੀ ਕਾਰਵਾਈ ਦਾ ਵੀ ਲਿਆ ਜਾਇਜ਼ਾ
 
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਸਿਹਤ ਅਫ਼ਸਰ ਤੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਲੋਕਾਂ ਨੂੰ ਖਾਣ ਪੀਣ ਦੀਆਂ ਸਾਫ਼-ਸੁਥਰੀਆਂ ਤੇ ਮਿਆਰੀ ਵਸਤੂਆਂ ਪ੍ਰਦਾਨ ਕਰਵਾਉਣ ਲਈ ਕੋਈ ਢਿੱਲ ਮੱਠ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਖਾਧ ਪਦਾਰਥਾਂ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਖਿਲਵਾੜ ਨਹੀਂ ਹੋਣ ਦਿੱਤਾ ਜਾ ਸਕਦਾ। 
ਡਾ. ਪ੍ਰੀਤੀ ਯਾਦਵ ਨੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਪ੍ਰਾਪਤ ਹੋਈ ਸ਼ਿਕਾਇਤ, ਜਿਸ ਵਿੱਚ ਝਿੱਲ ਐਵੇਨਿਊ ਵਿਖੇ ਗ਼ੈਰਮਿਆਰੀ ਢੰਗ ਨਾਲ ਬਣਾਏ ਜਾਂਦੇ ਪਨੀਰ ਦਾ ਜਿਕਰ ਕੀਤਾ ਗਿਆ ਸੀ, ਬਾਬਤ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਅਤੇ ਨਗਰ ਨਿਗਮ ਦੀ ਸਿਹਤ ਬ੍ਰਾਂਚ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਐਨੀ ਵੱਡੀ ਮਾਤਰਾ ਵਿੱਚ ਬਣਾਏ ਜਾਂਦੇ ਪਨੀਰ ਲਈ ਦੁੱਧ ਕਿੱਥੋਂ ਲਿਆਂਦਾ ਜਾਂਦਾ ਸੀ ਅਤੇ ਪਨੀਰ ਬਣਾਉਣ ਲਈ ਕਿਹੜਾ ਸਮਾਨ ਵਰਤਿਆ ਜਾਂਦਾ ਸੀ, ਬਾਬਤ ਵੀ ਸਿਹਤ ਵਿਭਾਗ ਦੀ ਟੀਮ ਤੋਂ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਫੜੇ ਗਏ ਪਨੀਰ ਦੇ ਸੈਂਪਲ ਖਰੜ ਲੈਬਾਰਟਰੀ ਤੋਂ ਚੈਕਿੰਗ ਲਈ ਭੇਜਕੇ ਇਸ ਸਬੰਧੀ ਕਾਰਵਾੲੀਂ ਵੀ ਯਕੀਨੀ ਤੌਰ 'ਤੇ ਕੀਤੀ ਜਾਵੇ। ਉਨ੍ਹਾਂ ਹੋਰ ਹਦਾਇਤ ਕੀਤੀ ਕਿ ਖਾਧ ਪਦਾਰਥਾਂ ਦੀ ਚੈਕਿੰਗ ਲਈ ਸੈਂਪਲ ਭਰੇ ਜਾਣ ਅਤੇ ਫੂਡ ਸੇਫਟੀ ਟੀਮ ਐਫ.ਐਸ.ਐਸ.ਏ.ਆਈ. ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਸਮੇਤ ਮਿਆਰੀ ਤੇ ਸਾਫ਼ ਸੁਥਰੀਆਂ ਖੁਰਾਕੀ ਵਸਤੂਆਂ ਹੀ ਆਮ ਲੋਕਾਂ ਤੱਕ ਪੁਜਦੀਆਂ ਕਰਨ ਲਈ ਯਕੀਨੀ ਤੌਰ 'ਤੇ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਵੇ।
ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਾਫ਼ ਸੁਥਰੀਆਂ ਖਾਣ ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਯਤਨ ਜਾਰੀ ਹਨ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ