Friday, May 03, 2024

Malwa

ਪਟਿਆਲਾ ਦੀਆਂ ਨੇੜਲੀਆਂ ਕਾਲੋਨੀਆਂ ਨੂੰ ਵੀ ਮਿਲੇਗਾ ਨਹਿਰੀ ਪਾਣੀ

May 26, 2021 06:45 PM
Arvinder Singh

ਪਟਿਆਲਾ/ਚੰਡੀਗੜ੍ਹ : ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ, ਨਵਾਂ ਬੱਸ ਅੱਡਾ, ਸਪੋਰਟਸ ਯੂਨੀਵਰਸਿਟੀ, ਛੋਟੀ ਅਤੇ ਵੱਡੀ ਨਦੀ ਦੀ ਕਾਇਆ ਕਲਪ ਤੋਂ ਇਲਾਵਾ ਵਿਰਾਸਤੀ ਲਾਂਘੇ ਨੂੰ ਨਵੀਂ ਦਿੱਖ ਦੇਣ ਸਮੇਤ ਚੱਲ ਰਹੇ ਪ੍ਰਮੁੱਖ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਆਖਿਆ।
ਪਟਿਆਲਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨ ਅਤੇ ਇਸ ਬਾਰੇ ਉਨ੍ਹਾਂ ਨੂੰ ਵੀ ਜਾਣੂੰ ਕਰਵਾਉਂਦੇ ਰਹਿਣ ਲਈ ਆਖਿਆ ਤਾਂ ਕਿ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਪਹਿਲਾਂ ਵਿਕਾਸ ਕਾਰਜਾਂ ਬਾਰੇ ਵਿਸਥਾਰਤ ਪੇਸ਼ਕਾਰੀ ਦਿੰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਆਲਮੀ ਪੱਧਰ ਦੀ ਕੰਪਨੀ ਐਲ ਐਂਡ ਟੀ ਇਨਫਰਾਸਟੱਕਚਰ ਕੰਪਨੀ ਵੱਲੋਂ ਮਾਰਚ, 2022 ਤੱਕ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ 60 ਫ਼ੀਸਦੀ ਕੰਮ ਪੂਰਾ ਕਰ ਲਿਆ ਜਾਵੇਗਾ।
60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬੱਸ ਸਟੈਂਡ ਅਤੇ ਵਰਕਸ਼ਾਪ ਦੀ ਪ੍ਰਗਤੀ ਦੇ ਸਬੰਧ ਵਿਚ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ 6.31 ਏਕੜ ਰਕਬੇ ਵਿਚ ਨਵਾਂ ਬੱਸ ਅੱਡਾ ਨਵੰਬਰ, 2021 ਤੱਕ ਬਣਾ ਦਿੱਤਾ ਜਾਵੇਗਾ ਜਦਕਿ 2.20 ਏਕੜ ਰਕਬੇ ਵਿਚ ਬਣਨ ਜਾ ਰਹੀ ਵਰਕਸ਼ਾਪ ਦਾ ਕੰਮ ਮਾਰਚ, 2022 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਵੇਂ ਬੱਸ ਅੱਡੇ ਵਿਚ ਬੱਸਾਂ ਦੀ ਸਿੱਧੀ ਐਂਟਰੀ ਲਈ ਲੋਕ ਨਿਰਮਾਣ ਵਿਭਾਗ ਨੂੰ ਯੂ.ਈ.ਆਈ.ਪੀ. ਦੇ ਦੂਜੇ ਪੜਾਅ ਵਿਚ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਪਾਸੋਂ 7.70 ਕਰੋੜ ਦੀ ਲਾਗਤ ਨਾਲ ਨਵਾਂ ਫਲਾਈਓਵਰ ਬਣਾਉਣ ਦੀ ਪ੍ਰਵਾਨਗੀ ਮਿਲ ਚੁੱਕੀ ਹੈ।
ਮੁੱਖ ਮੰਤਰੀ ਦੀ ਹਦਾਇਤ ਉਤੇ ਫੌਰੀ ਅਮਲ ਕਰਦੇ ਹੋਏ ਟਰਾਂਸਪੋਰਟ ਦੇ ਪ੍ਰਮੁੱਖ ਸਕੱਤਰ ਨੇ ਪੀ.ਆਰ.ਟੀ.ਸੀ. ਨੂੰ ਆਪਣੀ ਫਲੀਟ ਵਿਚ 255 ਨਵੀਆਂ ਬੱਸਾਂ ਖਰੀਦਣ ਲਈ ਸਹਿਮਤੀ ਦੇ ਦਿੱਤੀ।

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ