Monday, June 16, 2025

Chandigarh

ਸੀਚੇਵਾਲ ਮੁੱਦੇ ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

March 28, 2025 12:05 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਕੀਤੀਆਂ ਬੇਲੋੜੀਆਂ ਟਿੱਪਣੀਆਂ ਨੂੰ ਲੈ ਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਦੀ ਪੁਰਜ਼ੋਰ ਨਿਖੇਧੀ ਕੀਤੀ।

ਸ਼੍ਰੀ ਗੋਇਲ ਨੇ ਜੀਰੋ ਆਵਰ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਜੋ ਕਾਂਗਰਸ ਪਾਰਟੀ ਅਤੇ ਇਸ ਦੇ ਆਗੂ ਬਾਬਾ ਸੀਚੇਵਾਲ ਪ੍ਰਤੀ ਅਭੱਦਰ ਟਿੱਪਣੀਆਂ ਕਰ ਰਹੇ ਹਨ, ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਾਂਗਰਸ ਪਾਰਟੀ ਸਰਕਾਰ ਨੇ ਹੀ 29 ਦਸੰਬਰ, 2018 ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਲਗਾਇਆ ਸੀ। ਉਨ੍ਹਾਂ ਕਾਂਗਰਸੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਉਦੋਂ ਇਨ੍ਹਾਂ ਕਾਂਗਰਸੀਆਂ ਨੇ ਸੰਤ ਸੀਚੇਵਾਲ ਦੀ ਕਾਬਲੀਅਤ ਉਤੇ ਸਵਾਲ ਕਿਉਂ ਨਹੀਂ ਖੜ੍ਹੇ ਕੀਤੇ।

ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਫੋਕੀ ਸ਼ੋਹਰਤ ਖੱਟਣ ਲਈ ਅੱਜ ਬਾਬਾ ਸੀਚੇਵਾਲ ਦੀ ਯੋਗਤਾ ਉਤੇ ਸਵਾਲ ਚੁੱਕੇ ਰਹੇ ਹਨ ਜਦਕਿ ਪੂਰਾ ਪੰਜਾਬ ਅਤੇ ਦੁਨੀਆ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਵਾਤਵਰਣ ਪੱਖੀ ਸੋਚ ਅਤੇ ਕਾਬਲੀਅਤ ਦਾ ਲੋਹਾ ਮੰਨਦੀ ਹੈ।

Have something to say? Post your comment

 

More in Chandigarh

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ