Monday, June 16, 2025

Chandigarh

ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਖ਼ਾਸ ਮੁਲਾਕਾਤ

March 28, 2025 12:19 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਵੇਖਣ ਆਏ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ, ਗੜ੍ਹਸ਼ੰਕਰ (ਹੁਸ਼ਿਆਰਪੁਰ) ਦੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਗਈ।

ਇਸ ਦੌਰਾਨ ਡਿਪਟੀ ਸਪੀਕਰ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਵਿਧਾਨ ਸਭਾ ਅਤੇ ਵਿਧਾਨ ਸਭਾ ਇਜਲਾਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਡਿਪਟੀ ਸਪੀਕਰ ਰੋੜੀ ਨੇ ਵਿਦਿਆਰਥੀਆਂ ਨੂੰ ਇਕ ਚੰਗੇ ਨਾਗਰਿਕ ਬਣਨ ਦੇ ਨਾਲ-ਨਾਲ ਨਸ਼ਿਆ ਦੀ ਲਾਹਣਤ ਤੋਂ ਦੂਰ ਰਹਿਣ ਅਤੇ ਆਪਣੇ ਇਲਾਕੇ, ਦੇਸ਼ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਵੱਲ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।

ਇਸਦੇ ਨਾਲ ਹੀ ਡਿਪਟੀ ਸਪੀਕਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬਦੇਕਰ ਦੇ ਜੀਵਨ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ ਅਤੇ ਉਹਨਾਂ ਨੂੰ ਆਪਣਾ ਆਦਰਸ਼ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਡਿਪਟੀ ਸਪੀਕਰ ਰੋੜੀ ਨੇ ਕਾਲਜ ਦੇ ਮੌਜੂਦਾ ਪ੍ਰਿੰਸੀਪਲ ਅਤੇ ਸਬੰਧਤ ਸਟਾਫ਼ ਮੈਂਬਰ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ।

Have something to say? Post your comment

 

More in Chandigarh

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ