Thursday, December 18, 2025

Chandigarh

ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ

March 28, 2025 01:12 PM
SehajTimes

ਲੋਕ ਸੰਪਰਕ ਵਿਭਾਗ ਵੱਲੋਂ ਸ਼੍ਰੀ ਜੱਗੀ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਚੰਡੀਗੜ੍ਹ : ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ 2005 ਕਾਡਰ ਦੇ ਆਈ.ਏ.ਐਸ. ਅਧਿਕਾਰੀ ਸ. ਮਾਲਵਿੰਦਰ ਸਿੰਘ ਜੱਗੀ ਨੂੰ ਉਨ੍ਹਾਂ ਦੀ ਸੇਵਮੁਕਤੀ ਦੀ ਪੂਰਵ ਸੰਧਿਆ ‘ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਸ੍ਰੀ ਜੱਗੀ 31 ਮਾਰਚ, 2025 ਨੂੰ 33 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਸੇਵਾਮੁਕਤ ਹੋ ਰਹੇ ਹਨ। ਸ੍ਰੀ ਜੱਗੀ ਨੇ 1992 ਵਿੱਚ ਬਤੌਰ ਪੀ.ਸੀ.ਐਸ. ਸਿਵਲ ਅਧਿਕਾਰੀ ਵਜੋਂ ਆਪਣੇ ਪ੍ਰਸ਼ਾਸਕੀ ਜੀਵਨ ਦੀ ਸ਼ੁਰੂਆਤ ਕੀਤੀ ਅਤੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਬਣੇ।

ਵਿਭਾਗ ਵੱਲੋਂ ਪੰਜਾਬ ਭਵਨ ਵਿਖੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ੍ਰੀ ਜੱਗੀ ਦੀ ਸਖਸ਼ੀਅਤ ਬਾਰੇ ਬੋਲਦਿਆਂ ਆਪਣੇ ਨਿੱਜੀ ਤਜ਼ਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਕੁਸ਼ਲ ਤੇ ਸਮਰਪਿਤ ਅਧਿਕਾਰੀ ਦੱਸਿਆ।

ਇਸ ਮੌਕੇ ਬੋਲਦਿਆਂ ਸ੍ਰੀ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਕੰਮ ਕਰਕੇ ਬਹੁਤ ਵਧੀਆ ਲੱਗਾ। ਉਨ੍ਹਾਂ ਕਿਹਾ ਕਿ ਇਸ ਵਿਭਾਗ ਦੇ ਅਧਿਕਾਰੀਆਂ ਹਰ ਸਮੇਂ ਡਿਊਟੀ ਲਈ ਤੱਤਪਰ ਰਹਿੰਦੇ ਹਨ ਅਜਿਹੀ ਵਿਰਲੇ ਹੀ ਵਿਭਾਗਾਂ ਵਿੱਚ ਦੇਖਣ ਨੂੰ ਮਿਲਦੀ ਹੈ।ਉਨ੍ਹਾਂ ਕਾਮਨਾ ਕੀਤੀ ਕਿ ਵਿਭਾਗ ਭਵਿੱਖ ਵਿੱਚ ਇਸੇ ਸਮਰਪਣ ਭਾਵਨਾ ਨਾਲ ਕੰਮ ਕਰਦਾ ਰਹੇ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਜੱਗੀ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉਨ੍ਹਾਂ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਸ੍ਰੀ ਜੱਗੀ ਦੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਦੇਸ਼ ਅਤੇ ਸੂਬੇ ਦੇ ਲੋਕਾਂ ਲਈ ਭਵਿੱਖ ਵਿੱਚ ਵੀ ਪੂਰੀ ਤਤਪਰਤਾ ਨਾਲ ਕੰਮ ਕਰਦੇ ਰਹਿਣਗੇ।

ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਸ੍ਰੀ ਜੱਗੀ ਨੇ ਆਪਣੇ ਜੀਵਨ ਵਿੱਚ ਬਾਜ ਵਾਂਗ ਉੱਚੀਆਂ ਉਡਾਰੀਆਂ ਹੀ ਭਰੀਆਂ ਹਨ ਅਤੇ ਸਾਨੂੰ ਸਭ ਨੂੰ ਹਮੇਸ਼ਾ ਇਹੀ ਸਿਖਾਇਆ ਹੈ ਕਿ ਕੰਮ ਕਰਦੇ ਹੋਏ ਕਿਵੇਂ ਔਕੜਾਂ ਨੂੰ ਪਾਰ ਕਰਦਿਆਂ ਟੀਚਾ ਹਾਸਲ ਕਰਨਾ ਹੈ। ਉਨ੍ਹਾਂ ਫ਼ਰੀਦਕੋਟ ਵਿਖੇ ਸ੍ਰੀ ਜੱਗੀ ਦੇ ਕਾਰਜਕਾਲ ਦੌਰਾਨ ਕੀਤੇ ਲਾਮਿਸਾਲ ਕੰਮਾਂ ਦਾ ਜ਼ਿਕਰ ਕੀਤਾ।

ਵਧੀਕ ਡਾਇਰੈਕਟਰ ਪ੍ਰਬੰਧ ਸੰਦੀਪ ਸਿੰਘ ਗੜ੍ਹਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਜੱਗੀ ਨਾਲ ਕੰਮ ਕਰਨਾ ਉਨ੍ਹਾਂ ਦਾ ਸੁਭਾਗ ਹੈ। ਉਨ੍ਹਾਂ ਨਾਲ ਕੰਮ ਕਰਕੇ ਅਹਿਸਾਸ ਹੋਇਆ ਕਿ ਕੋਈ ਵੀ ਟੀਚਾ ਹਾਸਲ ਕਰਨਾ ਅਸੰਭਵ ਨਹੀਂ ਹੈ ਅਤੇ ਹੋਰ ਤੁਸੀਂ ਨਵੇਂ ਟੀਚੇ ਉੱਤੇ ਕਿਵੇਂ ਕੰਮ ਕਰਨਾ ਹੈ।

ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਜੱਗੀ ਨੇ ਵਿਭਾਗ ਦਾ ਨਵੀਨੀਕਰਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਿਸ ਸਦਕਾ ਆਨਲਾਈਨ ਟੈਂਡਰਿੰਗ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਅਪਨਾਉਣ ਵਿੱਚ ਸਫਲ ਹੋਇਆ। ਵਧੀਕ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ ਨੇ ਉਨ੍ਹਾਂ ਦੇ ਪ੍ਰਸ਼ਾਸਨਿਕ ਹੁਨਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਭਾਗ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਨੂੰ ਸਦਾ ਯਾਦ ਰੱਖੇਗਾ।

ਇਸ ਮੌਕੇ ਜੁਆਇੰਟ ਡਾਇਰੈਕਟਰ ਪ੍ਰੀਤਕੰਵਲ ਸਿੰਘ ਵੱਲੋਂ ਸਾਰਿਆਂ ਦਾ ਧੰਨਵਾਦ ਅਤੇ ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਨੇ ਰਸਮੀ ਸਵਾਗਤ ਕਰਦਿਆਂ ਕਿਹਾ ਕਿ ਸ੍ਰੀ ਜੱਗੀ ਦੇ ਕਾਰਜਕਾਲ ਦੌਰਾਨ ਵਿਭਾਗ ਨੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਅਤੇ ਜੋ ਕੰਮ ਅਸੰਭਵ ਪ੍ਰਤੀਤ ਹੁੰਦੇ ਸਨ, ਉਨ੍ਹਾਂ ਨੂੰ ਸੰਭਵ ਕਰਕੇ ਦਿਖਾਇਆ।

ਇਸ ਮੌਕੇ ਵਿਭਾਗ ਵੱਲੋਂ ਸ਼੍ਰੀ ਜੱਗੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦਾ ਮੰਚ ਸੰਚਾਲਨ ਲੋਕ ਸੰਪਰਕ ਅਧਿਕਾਰੀ ਨਵਦੀਪ ਸਿੰਘ ਗਿੱਲ ਨੇ ਕੀਤਾ।

ਇਸ ਮੌਕੇ ਮੁੱਖ ਮੰਤਰੀ ਦੇ ਡਾਇਰੈਕਟਰ ਕਮਿਊਨੀਕੇਸ਼ਨ ਅਨਿਲ ਕੁਮਾਰ ਸੈਣੀ, ਵਿਭਾਗ ਦੇ ਡੀ.ਸੀ.ਐਫ.ਏ., ਸਮੂਹ ਲੋਕ ਸੰਪਰਕ ਤੇ ਸਹਾਇਕ ਲੋਕ ਸੰਪਰਕ ਅਧਿਕਾਰੀ, ਸੁਪਰਡੈਂਟ, ਸੈਕਸ਼ਨ ਅਫਸਰ ਸਮੇਤ ਕਰਮਚਾਰੀ ਮੌਜੂਦ ਸਨ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ