Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ 4238 ਸਰਕਾਰੀ ਸਕੂਲ ਸੋਲਰ ਪੈਨਲਾਂ ਨਾਲ ਲੈਸ, ਸਾਲਾਨਾ 2.89 ਕਰੋੜ ਯੂਨਿਟ ਗਰੀਨ ਊਰਜਾ ਦਾ ਹੋ ਰਿਹੈ ਉਤਪਾਦਨ

March 28, 2025 01:29 PM
SehajTimes

ਚੰਡੀਗੜ੍ਹ : ਸੂਬੇ ਵਿੱਚ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਰਵਾਇਤੀ ਊਰਜਾ ਸਰੋਤਾਂ 'ਤੇ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਦੱਸਿਆ ਕਿ ਕੁੱਲ 4238 ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਪਹਿਲਾਂ ਹੀ 21.19 ਮੈਗਾਵਾਟ ਸਮਰੱਥਾ ਵਾਲੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਹਨ, ਜਿਨ੍ਹਾਂ ਤੋਂ ਸਾਲਾਨਾ 2.89 ਕਰੋੜ ਯੂਨਿਟ ਸਾਫ਼-ਸੁਥਰੀ ਊਰਜਾ ਪੈਦਾ ਹੋ ਰਹੀ ਹੈ।

ਅੱਜ ਪੰਜਾਬ ਵਿਧਾਨ ਸਭਾ ਵਿੱਚ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ 'ਤੇ ਲਾਏ ਗਏ ਸੋਲਰ ਪਲਾਂਟਾਂ ਦੀ ਮੁਰੰਮਤ ਬਾਰੇ ਪੁੱਛੇ ਗਏ ਜਵਾਬ ਦੇ ਜਵਾਬ ‘ਚ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੋਲਰ ਪਲਾਂਟ ਲਾਉਣ ਵਾਲੇ ਵੈਂਡਰਾਂ ਨਾਲ ਪੰਜ ਸਾਲਾਂ ਲਈ ਸਾਲਾਨਾ ਆਧਾਰ ‘ਤੇ ਰੱਖ-ਰਖਾਅ ਸਮਝੌਤਾ (ਏ.ਐਮ.ਸੀ.) ਸਹੀਬੱਧ ਕੀਤਾ ਜਾਂਦਾ ਹੈ। ਸਮਝੌਤੇ ਅਨੁਸਾਰ ਵੈਂਡਰਾਂ ਨੇ ਸੋਲਰ ਪਲਾਟਾਂ ਦਾ ਤਿਮਾਹੀ ਨਿਰੀਖਣ ਕਰਨ ਤੋਂ ਇਲਾਵਾ ਸ਼ਿਕਾਇਤ ਪ੍ਰਾਪਤ ਹੋਣ ਦੇ 72 ਘੰਟਿਆਂ ਅੰਦਰ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਹੱਲ ਕਰਨਾ ਹੁੰਦਾ ਹੈ।

ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਤੌਰ 'ਤੇ ਦੱਸਿਆ ਕਿ ਇਸ ਸਮਝੌਤੇ ਦਾ ਪਾਲਣ ਨਾ ਕਰਨ ਵਾਲੇ ਵੈਂਡਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 880 ਸਕੂਲਾਂ ਦੀ ਏ.ਐਮ.ਸੀ. ਮਈ 2026 ਵਿੱਚ ਖਤਮ ਹੋ ਜਾਵੇਗੀ ਅਤੇ ਪੇਡਾ ਵੱਲੋਂ ਰੂਫਟਾਪ ਸੋਲਰ ਪਾਵਰ ਪਲਾਂਟਾਂ ਦੇ ਬਾਕੀ 20 ਸਾਲਾਂ ਦੀ ਮਿਆਦ ਲਈ ਇਸ ਏ.ਐਮ.ਸੀ. ਨੂੰ ਅੱਗੇ ਵਧਾਇਆ ਜਾ ਸਕਦਾ ਹੈ ਬਸ਼ਰਤੇ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਐਮ.ਸੀ. ਖਰਚਿਆਂ ਦਾ ਭੁਗਤਾਨ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸਰਕਾਰੀ ਇਮਾਰਤਾਂ 'ਤੇ 34 ਮੈਗਾਵਾਟ ਸਮਰੱਥਾ ਵਾਲੇ ਰੂਫਟਾਪ ਸੋਲਰ ਪੈਨਲਾਂ ਦੀ ਸਥਾਪਨਾ ਦੇ ਨਾਲ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਿੱਚ ਵੱਡੀ ਪੁਲਾਂਘ ਪੁੱਟੀ ਹੈ। ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਪੇਡਾ ਨੇ ਕੇਪੈਕਸ ਮੋਡ ਅਧੀਨ ਵਾਧੂ 2.70 ਮੈਗਾਵਾਟ ਦੇ ਵਰਕ ਆਰਡਰ ਦਿੱਤੇ ਹਨ।

ਇਸ ਤੋਂ ਇਲਾਵਾ ਪੇਡਾ ਦੀ ਅਗਲੇ ਦੋ ਵਿੱਤੀ ਸਾਲਾਂ ਅੰਦਰ ਸਰਕਾਰੀ ਇਮਾਰਤਾਂ 'ਤੇ 100 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਪੈਨਲ ਸਥਾਪਤ ਕਰਨ ਦੀਆਂ ਮਹੱਤਵਪੂਰਨ ਯੋਜਨਾਵਾਂ ਵੀ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤਾਂ ਵੱਲ ਤਬਦੀਲੀ ਅਤੇ ਊਰਜਾ ਖੇਤਰ ਨੂੰ ਕਾਰਬਨ ਮੁਕਤ ਕਰਨ ਦੇ ਵਿਆਪਕ ਟੀਚੇ ਦਾ ਹਿੱਸਾ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ