Sunday, November 02, 2025

Chandigarh

ਜਿਮ ਟ੍ਰੇਨਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਮਿਲ ਕੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ

March 28, 2025 01:39 PM
SehajTimes

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਸੀ: ਡੀਜੀਪੀ ਗੌਰਵ ਯਾਦਵ

ਕਤਲ ਕੇਸ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋਈ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਡੀਜੀਪੀ ਪ੍ਰਮੋਦ ਬਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਪੁਲਿਸ ਯਾਦਵ ਨੇ ਦਿੱਤੀ।

ਜਾਣਕਾਰੀ ਅਨੁਸਾਰ ਜਿਮ ਟ੍ਰੇਨਰ ਗੁਰਪ੍ਰੀਤ ਸਿੰਘ ਉਰਫ ਗੁਰੀ ਦੀ 31 ਜਨਵਰੀ, 2025 ਨੂੰ ਖਰੜ ਵਿੱਚ ਚਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਲੌਰ ਦੇ ਪਿੰਡ ਪਰਤਾਪੁਰਾ ਦੇ ਅੰਮ੍ਰਿਤ; ਕਪੂਰਥਲਾ ਦੇ ਪਿੰਡ ਪੰਡਵਾ ਦੇ ਵਾਸੀ ਓਂਕਾਰ ਸਿੰਘ ਉਰਫ ਗੋਲੂ ਅਤੇ ਪ੍ਰਿੰਸ ਅਤੇ ਫਗਵਾੜਾ ਦੇ ਸਤਨਾਮਪੁਰਾ ਦੇ ਗੁਰਪ੍ਰੀਤ ਸਿੰਘ ਉਰਫ ਗੁਰੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਾਜ਼ਮਾਂ ਦੇ ਕਬਜ਼ੇ ਚੋਂ ਮੈਗਜ਼ੀਨਾਂ ਅਤੇ 20 ਕਾਰਤੂਸਾਂ ਸਮੇਤ ਦੋ .32 ਬੋਰ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਗ੍ਰੇਅ ਮਾਰੂਤੀ ਅਰਟੀਗਾ ਕਾਰ (ਪੀਬੀ-01-ਡੀ-2996), ਜਿਸ ਵਿੱਚ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਰਾਜ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਆਦਿ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਮੈਕਲੋਡਗੰਜ ਤੋਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਏਜੀਟੀਐਫ ਪੁਲਿਸ ਟੀਮਾਂ ਦੀ ਅਗਵਾਈ ਇੰਸਪੈਕਟਰ ਵਿਕਰਮ ਅਤੇ ਸਬ-ਇੰਸਪੈਕਟਰ ਚੰਦਰ ਕਰ ਰਹੇ ਸਨ।

ਏਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਜਿਮ ਟ੍ਰੇਨਰ ਕਤਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਵਿਅਕਤੀ ਦੀ ਵੀ ਪਛਾਣ ਕਰ ਲਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ