Monday, June 16, 2025

Chandigarh

ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ: ਤਰੁਨਪ੍ਰੀਤ ਸਿੰਘ ਸੌਂਦ

March 28, 2025 02:06 PM
SehajTimes

ਚੰਡੀਗੜ੍ਹ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ. ਵੈਲਫੇਅਰ ਬੋਰਡ) ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ।

ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬੀ.ਓ.ਸੀ. ਵੈਲਫੇਅਰ ਬੋਰਡ ਕੋਲ 28 ਮਾਰਚ, 2025 ਤੱਕ ਕੁੱਲ 11,16,651 ਉਸਾਰੀ ਕਿਰਤੀ ਰਜਿਸਟਰਡ ਹਨ। ਇਹ ਗਿਣਤੀ 1 ਜਨਵਰੀ 2022 ਨੂੰ 9,63,699 ਸੀ। ਇਸ ਹਿਸਾਬ ਨਾਲ ਪਿਛਲੇ ਸਵਾ ਤਿੰਨ ਸਾਲ ਦੌਰਾਨ 1,52,953 ਹੋਰ ਉਸਾਰੀ ਕਿਰਤੀ ਬੋਰਡ ਨਾਲ ਜੋੜੇ ਗਏ ਹਨ। ਉਨ੍ਹਾਂ ਦੱਸਿਆ ਕਿ ਬੋਰਡ ਨਾਲ ਰਜਿਸਟਰਡ ਹੋਣ ਲਈ ਕਾਮੇ ਵੱਲੋਂ ਅਰਜੀ ਦਿੱਤੀ ਜਾਣੀ ਹੁੰਦੀ ਹੈ ਅਤੇ 145 ਰੁਪਏ ਫੀਸ ਜਮ੍ਹਾਂ ਕਰਵਾਉਣੀ ਹੁੰਦੀ ਹੈ।

ਕਿਰਤ ਮੰਤਰੀ ਨੇ ਅੱਗੇ ਦੱਸਿਆ ਕਿ ਰਜਿਸਟਰਡ ਕਿਰਤੀਆਂ ਦੀ ਗਿਣਤੀ ਹੋਰ ਵਧਾਉਣ ਲਈ ਸਮੇਂ-ਸਮੇਂ ‘ਤੇ ਬੋਰਡ ਵੱਲੋਂ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਉਸਾਰੀ ਕਾਮਿਆਂ ਨੂੰ ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਉਹ ਰਜਿਸਟਰਡ ਹੋਣ ਉਪਰੰਤ ਇਨ੍ਹਾਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਬੋਰਡ ਵੱਲੋਂ ਪੰਜਾਬ ਕਿਰਤੀ ਸਹਾਇਕ ਮੋਬਾਇਲ ਐਪ ਵੀ ਬਣਾਈ ਗਈ ਹੈ ਤਾਂ ਜੋ ਕਿਰਤੀ ਬਿਨਾਂ ਕਿਸੇ ਦਫਤਰ ਜਾਏ ਆਪਣੇ ਘਰ ਬੈਠ ਕੇ ਰਜਿਸਟ੍ਰੇਸ਼ਨ ਕਰ ਸਕੇ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ