Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ/ਲਿਫਟਿੰਗ/ਅਦਾਇਗੀ ਸਬੰਧੀ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

March 28, 2025 02:32 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ। ਕਿਸਾਨਾਂ ਵੱਲੋਂ ਆਪਣੀ ਫਸਲ ਕੱਟ ਕੇ ਮੰਡੀਆਂ ਵਿੱਚ ਵੇਚਣ ਲਈ ਲਿਆਂਦੀ ਜਾਂਦੀ ਹੈ। ਕਈ ਕਾਰਨਾਂ ਕਰਕੇ ਫਸਲ ਦੀ ਖਰੀਦ/ਲਿਫਟਿੰਗ/ਅਦਾਇਗੀ ਦਾ ਕੰਮ ਸਮੇਂ ਸਿਰ ਨਹੀਂ ਹੁੰਦਾ ਅਤੇ ਜਿਸ ਨਾਲ ਕਿਸਾਨਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ/ਲਿਫਟਿੰਗ/ਅਦਾਇਗੀ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਹ ਅਧਿਕਾਰੀ ਰੋਜਾਨਾ ਮੰਡੀਆਂ ਵਿੱਚ ਜਾਣਗੇ ਅਤੇ ਇਸਦੇ ਨਾਲ ਹੀ ਲਿਫਟਿੰਗ ਅਤੇ ਅਦਾਇਗੀ ਲਈ ਵੀ ਬਣਦੀ ਕਾਰਵਾਈ ਕਰਵਾਉਣਗੇ ਅਤੇ ਰੋਜਾਨਾ ਰਿਪੋਰਟ ਸਬੰਧਿਤ ਉਪ ਮੰਡਲ ਮੈਜਿਸਟਰੇਟ ਨੂੰ ਕਰਨਗੇ। ਇਹ ਅਧਿਕਾਰੀ ਕਣਕ ਦੀ ਖਰੀਦ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਜਾ ਕੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਬਣਦੇ ਪ੍ਰਬੰਧ ਵੀ ਕਰਵਾਉਣਗੇ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣਗੇ।


ਉਪ ਮੰਡਲ ਮੈਜਿਸਟਰੇਟ ਆਪਣੀ ਸਬ-ਡਵੀਜਨ ਵਿੱਚ ਕਣਕ ਦੀ ਖਰੀਦ/ਲਿਫਟਿੰਗ/ਅਦਾਇਗੀ ਸਬੰਧੀ ਬਣਦੇ ਪ੍ਰਬੰਧ ਕਰਵਾਉਣ ਲਈ ਵੀ ਓਵਰਆਲ ਇੰਚਾਰਜ ਹੋਣਗੇ।

ਸਬ ਡਵੀਜਨ ਡੇਰਾਬੱਸੀ ਦੀਆਂ ਮੰਡੀਆਂ, ਡੇਰਾਬੱਸੀ, ਸਮਗੌਲੀ ਲਾਲੜੂ, ਵਿਖੇ ਸ੍ਰੀ ਲਖਵਿੰਦਰ ਸਿੰਘ, ਤਹਿਸੀਲਦਾਰ ਡੇਰਾਬੱਸੀ (98147-50975), ਜੜੋਤ, ਅਮਲਾਲਾ ਵਿਖੇ ਸ੍ਰੀ ਲਵਪ੍ਰੀਤ ਸਿੰਘ, ਨਾਇਬ ਤਹਿਸੀਲਦਾਰ, ਡੇਰਾਬੱਸੀ (79739-34844) ਅਤੇ ਟਿਵਾਣਾ, ਤਸਿੰਬਲੀ ਵਿਖੇ ਸ੍ਰੀ ਗੁਰਪ੍ਰੀਤ ਸਿੰਘ ਮਾਂਗਟ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਡੇਰਾਬਸੀ (94635-56415) ਦੀ ਡਿਊਟੀ ਲਗਾਈ ਜਾਂਦੀ ਹੈ।
ਸਬ ਡਵੀਜਨ ਖਰੜ ਦੀਆਂ ਮੰਡੀਆਂ ਖਰੜ, ਦਾਊਂ ਮਾਜਰਾ ਵਿਖੇ ਸ੍ਰੀਮਤੀ ਰੌਬਿਨਜੀਤ ਕੌਰ, ਤਹਿਸੀਲਦਾਰ, ਖਰੜ (84277-69222), ਖਿਜਰਾਬਾਦ ਵਿਖੇ ਸ੍ਰੀ ਕਸ਼ਿਸ਼ ਗਰਗ, ਨਾਇਬ ਤਹਿਸੀਲਦਾਰ, ਮਾਜਰੀ (78375-97492), ਕੁਰਾਲੀ ਵਿਖੇ ਸ੍ਰੀ ਮਹਿਕਮੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਖਰੜ (98141-71290) ਅਤੇ ਰੁੜਕੀ ਵਿਖੇ ਸ੍ਰੀ ਅੰਕੁਸ਼ ਅਗਰਵਾਲ, ਨਾਇਬ ਤਹਿਸੀਲਦਾਰ ਘੜੂੰਆਂ (9888686365) ਦੀ ਡਿਊਟੀ ਲਗਾਈ ਜਾਂਦੀ ਹੈ।
ਸਬ ਡਵੀਜਨ ਮੁਹਾਲੀ ਦੀਆਂ ਮੰਡੀਆਂ ਵਿੱਚ ਮੋਹਾਲੀ, ਬਨੂੜ ਅਤੇ ਸਨੇਟਾ ਵਿਖੇ ਮਿਸ ਰਮਨਦੀਪ ਕੌਰ ,ਨਾਇਬ ਤਹਿਸੀਲਦਾਰ (73071-11161), ਭਾਗੋ ਮਾਜਰਾ ਵਿਖੇ ਸ੍ਰੀ ਹਰਮਨਪ੍ਰੀਤ ਸਿੰਘ ਚੀਮਾ, ਨਾਇਬ ਤਹਿਸੀਲਦਾਰ ਮੋਹਾਲੀ (79863-82951) ਦੀ ਡਿਊਟੀ ਲਗਾਈ ਜਾਂਦੀ ਹੈ।
ਇਹ ਹੁਕਮ ਤੁਰੰਤ ਲਾਗੂ ਹੋਣਗੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ