Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਸੇਵਾਵਾਂ ਨਿਭਾ ਰਹੇ ਐਮ.ਬੀ.ਬੀ.ਐਸ ਡਾਕਟਰਾਂ ਨੂੰ ਹਟਾਉਣਾ ਗਲਤ: ਹਰਪਾਲ ਸਿੰਘ ਚੀਮਾ

May 26, 2021 07:35 PM
SehajTimes

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਪਿੰਡਾਂ ਵਿੱਚ ਸੇਵਾਵਾਂ ਨਿਭਾ ਰਹੇ ਐਮ.ਬੀ.ਬੀ.ਐਸ ਡਾਕਟਰਾਂ ਨੂੰ ਹਟਾਏ ਜਾਣ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਪਿੰਡਾਂ ਵਿੱਚ ਕੋਰੋਨਾ ਮਹਾਮਾਰੀ ਫੈਲ ਰਹੀ ਹੈ ਤਾਂ ਅਜਿਹੇ ਸਮੇਂ ਵਿੱਚ ਐਮ.ਬੀ.ਬੀ.ਐਸ ਡਾਕਟਰਾਂ ਨੂੰ ਪਿੰਡਾਂ ਵਿਚੋਂ ਹਟਾ ਦੇਣਾ ਸਰਾਸਰ ਗਲਤ ਫੈਸਲਾ ਹੈ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਪਿੰਡਾਂ ਵਿੱਚਲੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚਲਦੇ ਕਰੀਬ 489 ਸਬਸਿਡਰੀ ਹੈਲਥ ਸੈਟਰਾਂ ਨੂੰ ਸਿਹਤ ਵਿਭਾਗ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਪਿੰਡਾਂ ਦੇ ਸਬਸਿਡਰੀ ਹੈਲਥ ਸੈਟਰਾਂ ਨੂੰ ਤਬਦੀਲ ਕਰਨ ਦੇ ਨਾਲ ਨਾਲ ਇਨਾਂ ਸੈਟਰਾਂ ਵਿੱਚ ਸੇਵਾਵਾਂ ਨਿਭਾ ਰਹੇ ਐਮ.ਬੀ.ਬੀ.ਐਸ ਡਾਕਟਰਾਂ ਨੂੰ ਪਿੰਡਾਂ ਵਿਚੋਂ ਹਟਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ, ਜਿਸ ਨਾਲ ਪੰਜਾਬ ਦੇ ਕਰੀਬ 3 ਹਜਾਰ ਪਿੰਡਾਂ ਦੇ ਲੋਕ ਡਾਕਟਰੀ ਸੇਵਾਵਾਂ ਤੋਂ ਦੂਰ ਹੋ ਜਾਣਗੇ।
ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਪਿੰਡਾਂ ਵਿੱਚੋਂ ਐਮ.ਬੀ.ਬੀ.ਐਸ ਡਾਕਟਰਾਂ ਨੂੰ ਹਟਾ ਕੇ ਕੈਪਟਨ ਸਰਕਾਰ ਨੇ ਪਿੰਡਾਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਪਿੰਡਾਂ ਵਿੱਚ ਵੱਖ ਵੱਖ ਬਿਮਾਰੀਆਂ ਤੋਂ ਪੀੜਤ ਮਰੀਜ ਇਲਾਜ ਕਰਾਉਣ ਕਿੱਥੇ ਜਾਣਗੇ, ਇਸ ਬਾਰੇ ਵੀ ਕੈਪਟਨ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰੀ ਹਸਪਤਾਲਾਂ ਵਿੱਚ ਤਾਂ ਪਹਿਲਾਂ ਹੀ ਡਾਕਟਰਾਂ ਅਤੇ ਹੋਰ ਸਟਾਫ ਸਮੇਤ ਇਲਾਜ ਦੀਆਂ ਸੁਵਿਧਾਵਾਂ ਨਹੀਂ ਹਨ, ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਦੇ ਮਾਲਕ ਇਲਾਜ ਦੇ ਨਾਂ 'ਤੇ ਆਮ ਲੋਕਾਂ ਦੀ ਆਰਥਿਕ ਲੁੱਟ ਕਰਦੇ ਹਨ। ਕੋਰੋਨਾ ਦੇ ਇਲਾਜ ਲਈ ਜਰੂਰੀ ਰੈਮਡੇਸਿਿਵਰ ਦਵਾਈ ਦੇ ਨਾਲ ਨਾਲ ਹੁਣ ਬਲੈਕ ਤੇ ਵਾਈਟ ਫੰਗਸ ਦੀ ਦਵਾਈ ਐਮਫੋਟਰੀਸਿਨ ਬੀ ਦੀ ਕਾਲਾਬਾਜਾਰੀ ਜੋਰਾਂ ਨਾਲ ਹੋਣ ਲੱਗ ਪਈ ਹੈ। ਅਜਿਹੀ ਸਥਿਤੀ ਵਿੱਚ ਪਿੰਡਾਂ ਵਿੱਚੋਂ ਡਾਕਟਰਾਂ ਨੂੰ ਹਟਾ ਦੇਣਾ ਕਿਸੇ ਵੀ ਤਰੀਕੇ ਨਾਲ ਠੀਕ ਨਹੀਂ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕੈਪਟਨ ਸਰਕਾਰ ਪਿੰਡਾਂ ਦੇ ਲੋਕਾਂ ਨਾਲ ਮਤਰਿਆ ਸਲੂਕ ਕਰ ਰਹੀ ਹੈ, ਕਿਉਂਕਿ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਬਚਾਉਣ ਲਈ ਜਰੂਰੀ ਟੀਕਾਕਰਨ ਨਹੀਂ ਕੀਤਾ ਗਿਆ ਅਤੇ ਨਾ ਹੀ ਤਾਲਾਬੰਦੀ ਕਾਰਨ ਬੇਰੁਜਗਾਰ ਹੋਏ ਗਰੀਬ ਲੋਕਾਂ ਦੀ ਸਰਕਾਰ ਵੱਲੋਂ ਕੋਈ ਮਦਦ ਕੀਤੀ ਗਈ ਹੈ। ਚੀਮਾ ਨੇ ਦੋਸ ਲਾਇਆ ਕਿ ਕੈਪਟਨ ਸਰਕਾਰ ਨੇ ਐਮ.ਬੀ.ਬੀ.ਐਸ ਡਾਕਟਰਾਂ ਹਟਾ ਕੇ ਪਿੰਡਾਂ ਦੇ ਲੋਕਾਂ ਨੂੰ ਬਿਮਾਰੀਆਂ ਨਾਲ ਲੜਨ ਲਈ ਬੇਸਹਾਰਾ ਜਰੂਰ ਕਰ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡਾਂ ਵਿੱਚ ਰਹਿੰਦੇ ਲੋਕਾਂ ਨਾਲ ਮਤਰਿਆ ਸਲੂਕ ਬੰਦ ਕੀਤਾ ਜਾਵੇ ਅਤੇ ਪਿੰਡਾਂ ਵਿੱਚ ਤੁਰੰਤ ਐਮ.ਬੀ.ਬੀ.ਐਸ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇ ਤਾਂ ਜੋ ਕੋਰੋਨਾ ਸਮੇਤ ਹੋਰ ਬਿਮਾਰੀਆਂ ਦੇ ਇਲਾਜ ਲਈ ਪਿੰਡਾਂ ਦੇ ਲੋਕਾਂ ਨੂੰ ਸਹਿਰਾਂ ਵਿੱਚ ਧੱਕੇ ਨਾ ਖਾਣੇ ਪੈਣ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ