Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪੰਜਾਬ ਵਿੱਚ ਜ਼ੇਕਰ  ਫ਼ੌਜ ਦੇ ਉੱਚ ਅਧਿਕਾਰੀਆਂ ਦੀ ਬੇਤਹਾਸ਼ਾ ਕੁੱਟਮਾਰ ਹੋ ਸਕਦੀ ਹੈ ਤਾਂ ਫਿਰ ਆਮ ਵਿਅਕਤੀ  ਦਾ ਕੀ ਬਣੇਗਾ : ਬੇਗਮਪੁਰਾ ਟਾਈਗਰ ਫੋਰਸ 

March 28, 2025 03:39 PM
SehajTimes
ਹੁਸ਼ਿਆਰਪੁਰ : ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਫੋਰਸ ਦੇ ਸਬ ਦਫਤਰ ਬੂਥਗੜ੍ਹ ਜੱਟਾ ਵਿਖ਼ੇ ਫੋਰਸ ਦੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਕੌਮੀ ਵਾਈਸ ਚੇਅਰਮੈਨ ਕ੍ਰਿਸ਼ਨ ਕੁਮਾਰ ਬਈਏਵਾਲ ਵਿਸ਼ੇਸ਼ ਤੋਰ ਤੇ ਹਾਜ਼ਰ ਹੋਏ! ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਸਦੇ ਪੁੱਤਰ ਦੀ ਬੇਹਤਾਸ਼ਾ ਕੁੱਟਮਾਰ ਨੇ ਹਰ ਵਰਗ ਦੇ ਲੋਕਾਂ ਦੇ ਮਨਾਂ ਵਿੱਚ ਗਹਿਰਾ ਰੋਸ ਭਰ ਦਿੱਤਾ ਹੈ। ਪੰਜਾਬ ਦਾ ਹਰ ਵਿਅਕਤੀ ਇਹ ਸੋਚਣ ਲਈ ਮਜਬੂਰ ਹੋ ਗਿਆ ਹੈ ਕਿ ਜੇਕਰ ਦੇਸ਼ ਵਿਚ ਭਾਰਤੀ ਫ਼ੌਜ ਦੇ ਉੱਚ ਅਧਿਕਾਰੀਆਂ ਨਾਲ ਇਸ ਤਰ੍ਹਾਂ ਬੇਤਹਾਸ਼ਾ ਕੁੱਟਮਾਰ ਹੋ ਸਕਦੀ ਹੈ ਤਾਂ ਫਿਰ ਆਮ ਵਿਅਕਤੀ, ਗਰੀਬ ਵਰਗ ਜਾਂ ਜਿਨ੍ਹਾਂ ਦੀ ਸੁਰੱਖਿਆ ਦਾ ਜ਼ਿੰਮਾ ਹੀ ਪੁਲਿਸ ਪ੍ਰਸ਼ਾਸਨ ਤੇ ਨਿਰਭਰ ਕਰਦਾ ਹੈ ਉਹਨਾਂ ਲੋਕਾਂ ਨਾਲ ਕਦੋ ਕੀ ਹੋ ਜਾਏ ਤੇ ਫਿਰ ਇਨਸਾਫ਼ ਦੀ ਆਸ ਕਰਨੀ ਸਭ ਵਿਅਰਥ ਹੈ। ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਦਰਿੰਦਗੀ ਨੇ ਲੋਕਾਂ ਨੂੰ ਝੰਜੋੜਕੇ ਰੱਖ ਦਿੱਤਾ ਹੈ। ਅੱਜ ਦੇ ਤੇਜ ਤਰਾਰ ਯੁੱਗ ਸੋਸ਼ਲ ਮੀਡੀਆ ਹੀ ਪਰਿਵਾਰ ਦੀ ਆਵਾਜ਼ ਬਣਿਆ ਪ੍ਰੰਤੂ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਕੰਨਾਂ ਤੇ ਜੂੰ ਨਹੀਂ ਸਰਕੀ। ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਸੋਚਿਆ ਕਿ ਸ਼ਾਇਦ ਗੋਂਗਲੂਆਂ ਤੋਂ ਮਿੱਟੀ ਝਾੜ ਕੇ ਕੰਮ ਚੱਲ ਜਾਵੇਗਾ ਪਰ ਪੁਲਿਸ ਅਧਿਕਾਰੀਆਂ ਨੂੰ ਇਹ ਅੰਦਾਜ਼ਾ ਨਹੀਂ ਸੀ ਹੁਣ ਪੇਚਾ ਬੜੀ ਗ਼ਲਤ ਜਗ੍ਹਾ ਪੈ ਗਿਆ ਹੈ ਇਥੇ ਗੋਂਗਲੂਆਂ ਤੋਂ ਮਿੱਟੀ ਝਾੜਨ ਨਾਲ ਕੰਮ ਨਹੀਂ ਚੱਲਣਾ। ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਵਲੋਂ ਇੱਕ ਡਰਾਮਾ ਰੱਚਕੇ ਮੁੱਖ ਦੋਸ਼ੀਆਂ ਨੂੰ ਸੈਸਪੈਡ ਕਰਨਾ, ਅਣਪਛਾਤੀ ਪੁਲਿਸ ਤੇ ਪਰਚਾ ਦਰਜ ਕਰਨਾ। ਇੱਕ ਡੀਸੀ ਰੈਂਕ ਦੇ ਅਧਿਕਾਰੀ ਤੋਂ ਜਾਂਚ ਕਰਵਾਉਣ ਵਰਗੇ ਅਪਣਾਏ ਗਏ ਸਭ ਚੋਚਲੇ ਲੋਕਾਂ ਦੇ ਰੋਸ ਸਾਹਮਣੇ ਸਾਰੇ ਮਿੱਟੀ ਸ਼ਾਬਤ ਹੋਏ ਉਹਨਾਂ ਕਿਹਾ ਕਿ ਪੰਜਾਬ ਦੇ ਹਰੇਕ ਵਿਅਕਤੀ ਦੇ ਦਿਲ ਵਿੱਚ ਇੱਕ ਹੀ ਡਰ ਬੈਠ ਗਿਆ ਸੀ ਜੇਕਰ ਕਰਨਲ ਬਾਠ ਨੂੰ ਇਨਸਾਫ ਨਾ ਮਿਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੁਲਿਸ ਦੀ ਧੱਕੇਸ਼ਾਹੀ ਜ਼ਰੂਰਤ ਤੋਂ ਜ਼ਿਆਦਾ ਵੱਧ ਜਾਏਗੀ। ਆਖਿਰ ਲੋਕਾਂ ਦੇ ਵਿਰੋਧ ਮੁੱਖ ਰੱਖਦੇ ਹੋਏ ਪੁਲਿਸ ਦੇ ਡੀ ਜੀ ਪੀ ਨੇ ਉਚ ਪੱਧਰੀ ਸਿੱਟ ਬਣਾਕੇ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਗਈ ਜਦਕਿ ਕਰਨਲ ਬਾਠ ਦਾ ਪਰਿਵਾਰ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀ ਇਸ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜਾਂਚ ਨੂੰ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਵਿਰੋਧ ਵਿੱਚ ਵੀ ਪੇਸ਼ ਕਰ ਸਕਦੇ ਹਨ ਇਹ ਇੱਕ ਬਹੁਤ ਵੱਡਾ ਖਦਸ਼ਾ ਹੈ। ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਇਸ ਸਿੱਟ ਵਿਚ ਇੱਕ ਮੈਂਬਰ ਭਾਰਤੀ ਫ਼ੌਜ ਦਾ ਉਚ ਅਧਿਕਾਰੀ ਵੀ ਸ਼ਾਮਲ ਕੀਤਾ ਜਾਂਦਾ ਤਾਂ ਕੇ ਸੱਚ ਮੁੱਚ ਇਨਸਾਫ਼ ਹੋਣ ਦੀ ਉਮੀਦ ਕੀਤੀ ਜਾਂਦੀ। ਇਸ ਮੌਕੇ ਹੋਰਨਾਂ ਤੋ ਇਲਾਵਾ ਦੇਸ ਰਾਜ ਲੁਧਿਆਣਾ, ਗੁਰਨਾਮ ਸਿੰਘ, ਬਲਵੀਰ ਸਿੰਘ, ਕਿਸ਼ਨ ਲਾਲ ਰਤਨਗੜ੍ਹ, ਸੋਮ ਨਾਥ, ਅਤੇ ਰਾਮ ਜੀ ਦਾਸ ਆਦਿ ਹਾਜ਼ਰ ਸਨ!

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ