Monday, June 16, 2025

Chandigarh

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

March 28, 2025 04:27 PM
SehajTimes

ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਰਾਸ਼ੀ ਨਾਲ ਅੰਮ੍ਰਿਤਸਰ ਦੇ 865, ਬਰਨਾਲਾ ਦੇ 17, ਬਠਿੰਡਾ ਦੇ 81, ਫਿਰੋਜ਼ਪੁਰ ਦੇ 71, ਸ੍ਰੀ ਫਤਿਹਗੜ੍ਹ ਸਾਹਿਬ ਦੇ 34, ਹੁਸ਼ਿਆਰਪੁਰ ਦੇ 152, ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 58, ਲੁਧਿਆਣਾ ਦੇ 326, ਸ੍ਰੀ ਮੁਕਤਸਰ ਸਾਹਿਬ ਦੇ 84, ਐਸ.ਬੀ.ਐਸ. ਨਗਰ ਦੇ 105 ਅਤੇ ਤਰਨਤਾਰਨ ਦੇ 79 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।


ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Have something to say? Post your comment

 

More in Chandigarh

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ