Thursday, December 18, 2025

Chandigarh

ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

March 28, 2025 05:21 PM
SehajTimes

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ 'ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਹੋਸਟਲ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ। ਮੋਹਾਲੀ ਜ਼ਿਲ੍ਹੇ ਵਿੱਚ 3 ਹੋਸਟਲ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 1-1 ਹੋਸਟਲ ਬਣਾਇਆ ਜਾਵੇਗਾ। ਇਹਨਾਂ ਹੋਸਟਲਾਂ ਦੀ ਉਸਾਰੀ 'ਤੇ ਲਗਭਗ 150 ਕਰੋੜ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ ਅਤੇ ਇਹਨਾਂ ਵਿੱਚ ਕੁੱਲ 800 ਕੰਮਕਾਜੀ ਮਹਿਲਾਵਾਂ ਲਈ ਰਹਿਣ ਦੀ ਸੁਵਿਧਾ ਉਪਲੱਬਧ ਹੋਵੇਗੀ।


ਉਨ੍ਹਾਂ ਕਿਹਾ ਕਿ ਇਹ ਨਿਰਮਾਣ ਕਾਰਜ ਮਈ 2025 ਤੱਕ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ 2026 ਤੱਕ ਪੂਰਾ ਕਰ ਲਿਆ ਜਾਵੇਗਾ।


ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਸੁਵਿਧਾ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹ ਵਚਨਬੱਧ ਹੈ। ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ, ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਆਤਮਨਿਰਭਰ ਜੀਵਨ ਜਿਉਣ ਲਈ ਪੂਰਾ ਮੌਕਾ ਮਿਲੇ।

Have something to say? Post your comment

 

More in Chandigarh

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ