Wednesday, September 17, 2025

Chandigarh

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

March 28, 2025 07:07 PM
SehajTimes

ਗ੍ਰਿਫ਼ਤਾਰ ਮੁਲਜ਼ਮ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਪਾਕਿਸਤਾਨ ਅਧਾਰਤ ਤਸਕਰ ਅਮਰ, ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ ਦੋ .30 ਬੋਰ ਪੀਐਕਸ5 ਪਿਸਤੌਲ ਅਤੇ ਸਟਾਰ ਮਾਰਕ ਵਾਲੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ।

ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੇ ਤਰਨਤਾਰਨ ਵਿੰਗ ਦੀ ਟੀਮ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਪਾਕਿਸਤਾਨ ਅਧਾਰਤ ਤਸਕਰ ਅਮਰ ਵਾਸੀ ਘੜਕ ਨਾਲ ਸਬੰਧ ਹਨ, ਜੋ ਸਰਹੱਦ ਪਾਰੋਂ ਹਥਿਆਰਾਂ/ਗੋਲੀ-ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਕਿ ਦੋਸ਼ੀ ਫਤਿਹ ਅਤੇ ਗੁਰਪ੍ਰੀਤ ਨੇ ਹਾਲ ਹੀ ਵਿੱਚ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਅੰਮ੍ਰਿਤਸਰ ਦੇ ਨਰਾਇਣਗੜ੍ਹ ਵਿਖੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ ਨੇੜੇ ਪਹੁੰਚਾਉਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀਆਈ ਵਿੰਗ ਤਰਨਤਾਰਨ ਦੀਆਂ ਪੁਲਿਸ ਟੀਮਾਂ ਨੇ ਖੁਫੀਆ ਆਪ੍ਰੇਸ਼ਨ ਚਲਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਅਮਰ ਅਤੇ ਉਸ ਦੇ ਸਾਥੀ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਸੱਤਾ ਨੌਸ਼ਹਿਰਾ ਨਾਲ ਮਿਲ ਕੇ ਕੰਮ ਕਰ ਰਹੇ ਹਨ ਅਤੇ ਡਰੋਨ ਦੀ ਮਦਦ ਨਾਲ ਆਪਣੇ ਭਾਰਤੀ ਸਾਥੀਆਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਵੀ ਹੋਇਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਅਮਰ ਦੇ ਲਗਾਤਾਰ ਸੰਪਰਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਰਹੀ ਹੈ।

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25, 25(1)(ਏ), 25(7) ਅਤੇ 25(8) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 16 ਮਿਤੀ 27-03-25 ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ