Monday, June 16, 2025

Chandigarh

ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024" ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ

March 28, 2025 07:22 PM
SehajTimes

ਚੰਡੀਗੜ੍ਹ : ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਪੇਸ਼ ਕੀਤਾ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024 ਨੂੰ ਅਪਣਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ। ਇਹ ਮਤਾ ਪਾਸ ਹੋਣ ਨਾਲ ਇਸ ਐਕਟ ਨੂੰ ਪੰਜਾਬ ਵਿੱਚ ਅਪਣਾਉਣ ਦੀ ਮਨਜ਼ੂਰੀ ਮਿਲ ਗਈ ਹੈ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਭਾਰਤ ਦੀ ਸੰਸਦ ਨੇ 1974 ਵਿੱਚ ਜਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਯੰਤਰਣ ਅਤੇ ਪਾਣੀ ਦੀ ਸ਼ੁੱਧਤਾ ਬਹਾਲ ਰੱਖਣ ਲਈ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1974 ਲਾਗੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 252 ਦੀ ਪਾਲਣਾ ਵਿੱਚ, 3 ਫਰਵਰੀ, 1975 ਦੇ ਮਤੇ ਰਾਹੀਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1974 ਨੂੰ ਅਪਣਾਉਣ ਦਾ ਸੰਕਲਪ ਲਿਆ ਸੀ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਨੇ 15 ਅਕਤੂਬਰ, 1979 ਦੇ ਮਤੇ ਰਾਹੀਂ ਸੋਧ ਐਕਟ-1978 ਨੂੰ ਅਪਣਾਉਣ ਦਾ ਫੈਸਲਾ ਕੀਤਾ ਸੀ। ਪੰਜਾਬ ਵਿਧਾਨ ਸਭਾ ਨੇ 9 ਅਪਰੈਲ, 1992 ਦੇ ਮਤੇ ਰਾਹੀਂ ਸੋਧ ਐਕਟ-1988 ਨੂੰ ਅਪਣਾਉਣ ਦਾ ਫੈਸਲਾ ਵੀ ਕੀਤਾ ਸੀ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਇਹ ਸੋਧ ਐਕਟ ਭਾਰਤ ਦੀ ਸੰਸਦ ਵੱਲੋਂ 15 ਫਰਵਰੀ, 2024 ਨੂੰ ਲਾਗੂ ਕੀਤਾ ਸੀ ਅਤੇ ਇਹ ਸੋਧ ਐਕਟ ਪਹਿਲੀ ਵਾਰ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਾਗੂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਐਕਟ ਉਨ੍ਹਾਂ ਰਾਜਾਂ ‘ਚ ਅਪਣਾਉਣ ਦੀ ਮਿਤੀ ਤੋਂ ਲਾਗੂ ਹੈ, ਜਿੱਥੋਂ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ ਵੱਲੋਂ ਮਤਾ ਪਾਸ ਕੀਤਾ ਗਿਆ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ