Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Health

ਮੈਡੀਕਲ ਕਾਲਜ ਵਿਖੇ ‘ਮ੍ਰਿਤਕ ਦੇਹਾਂ ਦੇ ਅੰਗਾਂ ਦੀ ਪ੍ਰਾਪਤੀ ਦੀ ਵਰਕਸ਼ਾਪ ਤੇ ਪੇਟ ਦੇ ਅੰਗਾਂ ਦੀ ਪ੍ਰਾਪਤੀ ਬਾਰੇ ਮਾਸਟਰ ਕਲਾਸ’ ‘ਚ ਮਾਹਰਾਂ ਵੱਲੋਂ ਚਰਚਾ

March 29, 2025 06:36 PM
SehajTimes
ਪਟਿਆਲਾ : ਅੰਗ ਦਾਨ ਪ੍ਰਚਾਰ ਅਤੇ ਪੰਜਾਬ ‘ਚ ਸਰਕਾਰੀ ਅੰਗ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਕਦਮ ਪੁੱਟਦਿਆਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਨੇ ਪੀ.ਜੀ.ਆਈ ਮੈਡੀਕਲ ਐਜੂਕੇਸ਼ਨ ਤੇ ਖੋਜ ਚੰਡੀਗੜ੍ਹ ਤੇ ਉਤਰ ਖੇਤਰੀ ਅੰਗਦਾਨ ਤੇ ਟਿਸ਼ੂ ਟਰਾਂਸਪਲਾਂਟ ਸੰਸਥਾ (ਰੋਟੋ) ਦੇ ਸਹਿਯੋਗ ਨਾਲ "ਮ੍ਰਿਤਕ ਦੇਹਾਂ ਦੇ ਅੰਗਾਂ ਦੀ ਪ੍ਰਾਪਤੀ ਵਰਕਸ਼ਾਪ ਅਤੇ ਪੇਟ ਦੇ ਅੰਗਾਂ ਦੀ ਪ੍ਰਾਪਤੀ ਬਾਰੇ ਮਾਸਟਰ ਕਲਾਸ" ਕਰਵਾਈ ਗਈ। ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ ਰਾਜਨ ਸਿੰਗਲਾ ਨੇ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਅੰਗ ਦਾਨ ਅਤੇ ਟ੍ਰਾਂਸਪਲਾਂਟ ਸੇਵਾਵਾਂ ਨੂੰ ਉਤਸ਼ਾਹਤ ਕਰਨਾ ਹੈ।

ਡਾ. ਰਾਜਨ ਸਿੰਗਲਾ ਨੇ ਦੱਸਿਆ ਕਿ ਪੀ.ਜੀ.ਆਈ ਚੰਡੀਗੜ੍ਹ ਦੇ ਰੈਨਲ ਟ੍ਰਾਂਸਪਲਾਂਟ ਸਰਜਰੀ ਵਿਭਾਗ ਦੇ ਮਾਹਿਰ ਡਾ. ਅਸ਼ੀਸ਼ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਸਰਕਾਰੀ ਮੈਡੀਕਲ ਕਾਲਜ ਦੇ ਨਾਲ-ਨਾਲ ਨਿੱਜੀ ਸੰਸਥਾਵਾਂ ਮਨੀਪਾਲ ਐਂਡ ਪਾਰਕ ਹਸਪਤਾਲ ਪਟਿਆਲਾ ਅਤੇ ਮੈਕਸ ਹਸਪਤਾਲ ਮੋਹਾਲੀ ਦੇ ਸਰਜਨਾਂ ਨੂੰ ਮ੍ਰਿਤਕ ਦਾਨੀ ਦੀ ਦੇਹ ਤੋਂ ਅੰਗ ਪ੍ਰਾਪਤੀ 'ਤੇ ਹੱਥੀਂ ਸਿਖਲਾਈ ਪ੍ਰਦਾਨ ਕੀਤੀ, ਜੋ ਕਿ ਅੰਗ ਟ੍ਰਾਂਸਪਲਾਂਟੇਸ਼ਨ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਜਿਕਰਯੋਗ ਹੈ ਕਿ ਇਹ ਵਰਕਸ਼ਾਪ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਜੋ ਕਿ ਰਾਜ ਅੰਗਦਾਨ ਤੇ ਟਿਸ਼ੂ ਟਰਾਂਸਪਲਾਂਟ ਸੰਸਥਾ (ਸੋਟੋ ਪੰਜਾਬ) ਦੇ ਚੇਅਰਮੈਨ ਵੀ ਹਨ, ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਡਾ. ਗਗਨੀਨ ਕੌਰ ਸੰਧੂ, ਨੋਡਲ ਅਫਸਰ, ਸੋਟੋ ਪੰਜਾਬ ਨੇ ਸੰਚਾਲਨ ਕੀਤਾ।

ਇਸ ਮੌਕੇ ਵਿਸ਼ਾ ਮਾਹਰਾਂ ਨੇ ਅੰਗ ਦਾਨ ਬਾਰੇ ਪ੍ਰਚਾਰ ਕਰਨ ਲਈ ਲੋਕ ਜਾਗਰੂਕਤਾ ਵਧਾਉਣ ਅਤੇ ਪੰਜਾਬ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਮਜ਼ਬੂਤ ਅੰਗ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਦੀ ਤੁਰੰਤ ਲੋੜ ਉਤੇ ਜ਼ੋਰ ਦਿੱਤਾ। ਅੰਗ ਦਾਨ ਦੀ ਇਹ ਪਹਿਲਕਦਮੀ ਅੰਗਾਂ ਦੀ ਮੰਗ ਅਤੇ ਉਪਲਬਧਤਾ ਵਿਚਕਾਰ ਪਾੜੇ ਨੂੰ ਪੂਰਾ ਕਰਨ ਦੇ ਯਤਨਾਂ ਨਾਲ ਮੇਲ ਖਾਂਦੀ ਹੈ, ਜਿਸ ਨਾਲ ਸਾਰੇ ਲੋੜਵੰਦ ਮਰੀਜਾਂ ਲਈ ਟ੍ਰਾਂਸਪਲਾਂਟੇਸ਼ਨ ਤੱਕ ਬਰਾਬਰ ਪਹੁੰਚ ਯਕੀਨੀ ਬਣਾਈ ਜਾ ਸਕੇ।
ਵਰਕਸ਼ਾਪ ਨੇ ਇਹ ਸੰਦੇਸ਼ ਵੀ ਦਿੱਤਾ ਕਿ ਕੈਡੇਵਰੀਕ ਅੰਗ ਦਾਨ ਸਰਵਜਨਿਕ ਸਿਹਤ ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਅਤੇ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਬਣਾਉਣ ਲਈ ਨਵੀਆਂ ਨੀਤੀਆਂ ‘ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਕਿ ਮ੍ਰਿਤਕ ਸਰੀਰਾਂ ਦੇ ਅੰਗਾਂ ਨੂੰ ਕਿਸੇ ਲੋੜਵੰਦ ਮਰੀਜ਼ ਨੂੰ ਲਗਾ ਕੇ ਉਨ੍ਹਾਂ ਦੀ ਜਾਨ ਨੂੰ ਬਚਾਇਆ ਜਾ ਸਕੇ।
 

Have something to say? Post your comment

 

More in Health

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ