Saturday, November 01, 2025

Education

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ : ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

March 29, 2025 07:48 PM
SehajTimes

ਸਰਕਾਰੀ ਸਕੂਲ ਲਾਲੜੂ ਵਿਖੇ ਕੀਤੀ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ

ਕਿਹਾ, ਹਲਕੇ ਦੇ ਸਾਰੇ ਸਕੂਲਾਂ ਦਾ ਅਗਲੇ ਦਿਨਾਂ ਵਿੱਚ ਦੌਰਾ ਕਰਕੇ ਲੈਣਗੇ ਲੋੜਾਂ ਦਾ ਜਾਇਜ਼ਾ

ਲਾਲੜੂ : ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ।
      ਅੱਜ ਮੈਗਾ ਮਾਪੇ ਅਧਿਆਪਕ ਮਿਲਣੀ ਤਹਿਤ ਲਾਲੜੂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਖੇ ਪੁੱਜ ਕੇ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆ ਨਾਲ ਗੱਲਬਾਤ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਕਦੇ ਸਮਾਂ ਸੀ ਸੂਬੇ ਵਿੱਚ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਸੀ ਦਿੱਤਾ ਜਾਂਦਾ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਸਾਰਾ ਜ਼ੋਰ ਸਿੱਖਿਆ ਅਤੇ ਸਿਹਤ ਸੁਧਾਰਾਂ ਤੇ ਲਾਇਆ ਗਿਆ। ਨਤੀਜੇ ਵਜੋਂ ਅੱਜ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦੇ ਹਨ।
    ਉਨ੍ਹਾਂ ਇਸ ਮੌਕੇ 11ਵੀਂ ਜਮਾਤ ਦੀ ਕਾਮਰਸ ਸਟ੍ਰੀਮ ਚੋਂ ਸਕੂਲ ਚੋਂ ਅਵਲ ਰਹੇ ਵਿਦਿਆਰਥੀ ਅੰਕਿਤ ਸੈਣੀ ਪੁੱਤਰ ਜਸਵੰਤ ਸਿੰਘ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਡਿੰਪੀ ਵਿਰਕ ਨਾਲ ਸਕੂਲ ਚ ਚੱਲ ਰਹੀ ਉਸਾਰੀ ਦਾ ਜਾਇਜ਼ਾ ਵੀ ਲਿਆ।
    ਐਮ ਐਲ ਏ ਰੰਧਾਵਾ ਨੇ ਕਿਹਾ ਕਿ ਪੰਜਾਬ ਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਪੱਧਰ ਤੇ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਖੁਦ ਸਕੂਲਾਂ ਵਿੱਚ ਜਾ ਰਹੇ ਹਨ। ਚਾਹੇ ਉਹ ਵਿਧਾਇਕ ਹਨ ਜਾਂ ਮੰਤਰੀ ਜਾਂ ਫ਼ਿਰ ਮੁੱਖ ਮੰਤਰੀ। ਹਰ ਇੱਕ ਨੂੰ ਪੰਜਾਬ ਦੇ ਲੋਕਾਂ ਦਾ ਪੂਰਾ ਫ਼ਿਕਰ ਹੈ।
ਉਨ੍ਹਾਂ ਕਿਹਾ ਕਿ ਉਹ ਅਗਲੇ ਦਿਨਾਂ ਵਿੱਚ ਹਲਕਾ ਡੇਰਾਬੱਸੀ ਦੇ ਸਾਰੇ ਸਕੂਲਾਂ ਦਾ ਦੌਰਾ ਕਰਨਗੇ ਅਤੇ ਦਰਪੇਸ਼ ਘਾਟਾਂ/ਕਮੀਆਂ ਦਾ ਜਾਇਜ਼ਾ ਲੈਕੇ ਪੂਰੀਆਂ ਕਰਵਾਉਣਗੇ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ