Sunday, November 02, 2025

Chandigarh

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

March 29, 2025 08:04 PM
SehajTimes

ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਅਸ਼ੀਰਵਾਦ ਸਕੀਮ ਤਹਿਤ 12 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ 3922 ਅਰਜ਼ੀਆਂ ‘ਤੇ ਕਾਰਵਾਈ ਕਰਦਿਆਂ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀ ਦੇ ਵਿਆਹ ਲਈ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ 12 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ ਦੇ 1476, ਬਰਨਾਲਾ ਦੇ 56, ਫਰੀਦਕੋਟ ਦੇ 111, ਫਿਰੋਜ਼ਪੁਰ ਦੇ 389, ਸ੍ਰੀ ਫਤਹਿਗੜ੍ਹ ਸਾਹਿਬ ਦੇ 84, ਫਾਜ਼ਿਲਕਾ ਦੇ 188, ਕਪੂਰਥਲਾ ਦੇ 216, ਲੁਧਿਆਣਾ ਦੇ 767, ਮਾਨਸਾ ਦੇ 96, ਸ੍ਰੀ ਮੁਕਤਸਰ ਸਾਹਿਬ ਦੇ 152, ਰੂਪਨਗਰ ਦੇ 89 ਅਤੇ ਐਸ.ਬੀ.ਐਸ. ਨਗਰ ਦੇ 298 ਲਾਭਪਾਤਰੀ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣਾ ਅਤੇ ਬਿਨੈਕਾਰ ਦਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਕੀਮ ਅਧੀਨ ਇਕ ਪਰਿਵਾਰ ਦੀਆਂ ਦੋ ਧੀਆਂ ਲਾਭਪਾਤਰੀ ਹੋ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਡੀ.ਬੀ.ਟੀ ਰਾਹੀਂ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਤਾਂ ਜੋ ਪੂਰੀ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਲਾਭ ਦਿੱਤਾ ਜਾ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ