Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

March 29, 2025 08:38 PM
SehajTimes

ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਨੂੰ ਪਿੰਡ ਖੋਖਰ ਤੱਕ 4 ਕਿੱਲੋਮੀਟਰ ਹੋਰ ਵਧਾਉਣ ਦਾ ਕੀਤਾ ਐਲਾਨ

ਸ਼ੱਕੀ ਨਾਲੇ ਦੀ ਸਫ਼ਾਈ ਕਰਨ ਦੇ ਨਾਲ-ਨਾਲ ਇਸ ਦੀ ਰੀਲਾਈਨਿੰਗ ਕਰਨ ਦੇ ਪ੍ਰਾਜੈਕਟ ਉੱਪਰ ਵੀ ਕੀਤਾ ਜਾਵੇਗਾ ਕੰਮ

ਗੁਰਦਾਸਪੁਰ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ  ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਅਤੇ ਆਗੂ ਹਾਜ਼ਰ ਸਨ।

ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ 1960 ਵਿੱਚ ਬਣੀ ਇਹ ਨਬੀਪੁਰ ਡਰੇਨ ਦਾ 3.50 ਕਿੱਲੋਮੀਟਰ ਹਿੱਸਾ ਗੁਰਦਾਸਪੁਰ ਸ਼ਹਿਰ ਵਿੱਚ ਪੈਂਦਾ ਹੈ ਅਤੇ ਇਹ ਡਰੇਨ ਕੱਚੀ ਹੋਣ ਕਾਰਨ ਜਿੱਥੇ ਬਰਸਾਤੀ ਸੀਜ਼ਨ ਵਿੱਚ ਕਈ ਵਾਰ ਸ਼ਹਿਰ ਵਾਸੀਆਂ ਨੂੰ ਇਸਦੇ ਪਾਣੀ ਦੀ ਮਾਰ ਝੱਲਣੀ ਪੈਂਦੀ ਸੀ ਓਥੇ ਡਰੇਨ ਕੱਚੀ ਹੋਣ ਕਾਰਨ ਆਸ-ਪਾਸ ਦੇ ਇਲਾਕੇ ਦਾ ਜ਼ਮੀਨ ਹੇਠਲਾ ਪਾਣੀ ਵੀ ਦੂਸ਼ਿਤ ਹੋ ਰਿਹਾ ਸੀ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ 7.18 ਕਰੋੜ ਰੁਪਏ ਦੀ ਲਾਗਤ ਨਾਲ ਨਬੀਪੁਰ ਡਰੇਨ  ਦੇ ਗੁਰਦਾਸਪੁਰ ਸ਼ਹਿਰ ਵਿਚਲੇ ਹਿੱਸੇ ਨੂੰ ਪੱਕਿਆਂ ਕੀਤਾ ਜਾਵੇਗਾ ਅਤੇ ਡਰੇਨ ਦੇ ਦੋਵੇਂ ਪਾਸੇ ਤਿੰਨ-ਤਿੰਨ ਫੁੱਟ ਰਸਤਾ ਵੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਡਰੇਨ ਦੇ ਕਿਨਾਰਿਆਂ 'ਤੇ ਕਰੈਸ਼ ਬੈਰੀਅਰ ਲਗਾਉਣ ਤੋਂ ਇਲਾਵਾ ਇਸ ਦੀ ਬਿਊਟੀਫਿਕੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਡਰੇਨ ਪੱਕੀ ਹੋਣ ਨਾਲ ਜਿੱਥੇ ਇਸ ਦੇ ਓਵਰ ਫਲੋਅ ਹੋਣ ਉੱਪਰ ਰੋਕ ਲੱਗੇਗੀ, ਓਥੇ ਨਾਲ ਹੀ ਜ਼ਮੀਨ ਵਿੱਚ ਇਸ ਦਾ ਗੰਦਾ ਪਾਣੀ ਵੀ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਇਸ ਪ੍ਰਾਜੈਕਟ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਚੇਅਰਮੈਨ ਰਮਨ ਬਹਿਲ ਦੀ ਮੰਗ ਉੱਪਰ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਨੂੰ ਚਾਰ ਕਿੱਲੋਮੀਟਰ ਹੋਰ ਵਧਾ ਕੇ ਪਿੰਡ ਖੋਖਰ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜਲ ਸਰੋਤ ਵਿਭਾਗ ਵੱਲੋਂ ਕਿਰਨ/ਸ਼ੱਕੀ ਨਾਲੇ ਦੀ ਸਫ਼ਾਈ ਕਰਨ ਦੇ ਨਾਲ ਇਸ ਦੀ ਰੀਲਾਈਨਿੰਗ ਦਾ ਪ੍ਰਾਜੈਕਟ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ੱਕੀ ਨਾਲੇ ਦੇ ਰੀਲਾਈਨਿੰਗ ਪ੍ਰਾਜੈਕਟ ਸਬੰਧੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ।

ਇਸ ਤੋਂ ਬਾਅਦ ਗੁਰਦਾਸਪੁਰ ਵਿਖੇ ਵਿਸ਼ਾਲ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਹੇ ਮੁਫ਼ਤ ਬਿਜਲੀ ਸਹੂਲਤ ਹੋਵੇ ਜਾਂ ਸਿਹਤ ਤੇ ਸਿੱਖਿਆ ਕ੍ਰਾਂਤੀ ਹੋਵੇ ਮਾਨ ਸਰਕਾਰ ਨੇ ਆਪਣੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਹਿਰੀ ਢਾਂਚੇ ਵਿੱਚ ਵੱਡਾ ਸੁਧਾਰ ਲਿਆਉਂਦਿਆਂ ਦਹਾਕਿਆਂ ਬਾਅਦ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਇਸ ਬਜਟ ਵਿੱਚ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਲਈ ਵਿਸ਼ੇਸ਼ ਫ਼ੰਡ ਰੱਖਿਆ ਹੈ ਜਿਸ ਨਾਲ ਟੋਭਿਆਂ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਦੀ ਉਮੀਦਾਂ ਉੱਪਰ ਪੂਰੀ ਤਰ੍ਹਾਂ ਖਰੀ ਉੱਤਰ ਰਹੀ ਹੈ ਅਤੇ ਸੂਬਾ ਵਾਸੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।

ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਬੀਪੁਰ ਡਰੇਨ ਨੂੰ ਪੱਕਿਆਂ ਕਰਕੇ ਮਾਨ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਰੇਨ ਕੱਚੀ ਹੋਣ ਕਾਰਨ ਇਸ ਦੇ ਆਸ-ਪਾਸ ਦੀਆਂ ਕਾਲੋਨੀਆਂ ਦੇ ਵਾਸੀ ਨਰਕ ਦੀ ਜ਼ਿੰਦਗੀ ਬਤੀਤ ਕਰ ਰਹੇ ਸਨ, ਜਿਨ੍ਹਾਂ ਨੂੰ ਹੁਣ ਰਾਹਤ ਮਿਲੀ ਹੈ। ਉਨ੍ਹਾਂ ਨੇ ਨਬੀਪੁਰ ਡਰੇਨ ਨੂੰ ਪੱਕੀ ਕਰਨ ਦੇ ਪ੍ਰਾਜੈਕਟ ਨੂੰ 4 ਕਿੱਲੋਮੀਟਰ ਹੋਰ ਵਧਾਉਣ ਲਈ ਵੀ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਅੰਦਰ ਵੱਡੇ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਦਿਆਂ ਸਕੂਲ ਆਫ਼ ਐਮੀਂਨੇਸ਼ਨ ਬਣਾਏ ਗਏ ਹਨ ਅਤੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਰਾਹੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਵਿੱਚ ਸੂਬਾ ਵਾਸੀਆਂ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ੍ਰੀ ਸ਼ਮਸ਼ੇਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਉਪਲਬਧੀਆਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਉਪਰੰਤ ਗੁਰਦਾਸਪੁਰ ਦੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ