Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

March 29, 2025 08:42 PM
SehajTimes

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਤੇ ਐਨਡੀਪੀਐਸ ਅਤੇ ਅਸਲਾ ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ*

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨੌਂ ਕਾਰਤੂਸਾਂ ਸਮੇਤ ਛੇ ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ, ਦੋ .30 ਬੋਰ ਅਤੇ .32 ਬੋਰ ਦੇ ਤਿੰਨ ਦੇਸੀ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ ਹਨ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਸੰਗਤਪੁਰਾ ਦੇ ਰਹਿਣ ਵਾਲੇ ਗੁਰਜੰਟ ਸਿੰਘ, ਗੁਰਸ਼ਰਨ ਸਿੰਘ ਉਰਫ਼ ਗੁਰਸ਼ਰਨਦੀਪ ਅਤੇ ਅਭਿਸ਼ੇਕ ਉਰਫ਼ ਅਭੀ, ਦੋਵੇਂ ਵਾਸੀ ਲੱਖੂਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਕਾਰਵਾਈ ਸੀਆਈ ਅੰਮ੍ਰਿਤਸਰ ਵੱਲੋਂ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਰੈਕੇਟ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਪੰਜ ਅਤਿ -ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਉਕਤ ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਗੈਂਗਸਟਰਾਂ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ, ਜਿਹਨਾਂ ਕੋਲ ਹਥਿਆਰ ਅਤੇ ਗੋਲਾ ਬਾਰੂਦ ਹੈ, ਉਹ ਪਿੰਡ ਉਗਰ ਔਲਖ ਵਿਖੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਅਜਨਾਲਾ ਰੋਡ 'ਤੇ ਪਿੰਡ ਉਗਰ ਔਲਖ ਨੇੜੇ ਛਾਪਾ ਮਾਰਿਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਆਬਕਾਰੀ ਐਕਟ ਆਦਿ ਸਬੰਧੀ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਐਫਆਈਆਰ ਨੰਬਰ 17 ਮਿਤੀ 29-03-2025 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਡਰ 19 ਕੁੜੀਆਂ ਤੇ ਸੀਨੀਅਰ ਔਰਤਾਂ ਦੇ ਕ੍ਰਿਕਟ ਟਰਾਇਲ 3 ਨੂੰ

ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ