Friday, October 31, 2025

Chandigarh

ਬੁੱਢੇ ਨਾਲੇ ਦੀ ਸਫ਼ਾਈ ‘ਚ ਤੇਜ਼ੀ ਲਈ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਵਾਸਤੇ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

March 29, 2025 08:50 PM
SehajTimes

ਚੰਡੀਗੜ੍ਹ : ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੁਲਾਰਾ ਦੇਣ ਲਈ ਵਾਤਾਵਰਣ ਪੱਖੀ ਇਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਐਚ.ਪੀ.ਸੀ.ਐਲ. ਰੀਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ (ਐਚ.ਪੀ.ਆਰ.ਜੀ.ਈ.), ਜੋ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੀ ਮਲਕੀਅਤ ਵਾਲੀ ਕੰਪਨੀ ਹੈ, ਨਾਲ ਲੁਧਿਆਣਾ ਵਿੱਚ ਕੰਪ੍ਰੈਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਲਗਾਉਣ ਲਈ ਸਮਝੌਤਾ ਸਹੀਬੱਧ ਕੀਤਾ ਹੈ।

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਇਸ ਸਮਝੌਤੇ 'ਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਸੀ.ਈ.ਓ. ਨੀਲਿਮਾ ਅਤੇ ਐਚ.ਪੀ.ਆਰ.ਜੀ.ਈ. ਦੇ ਸੀਈਓ ਸ੍ਰੀ ਮੋਹਿਤ ਧਵਨ ਵੱਲੋਂ ਹਸਤਾਖਰ ਕੀਤੇ ਗਏ।

ਇਸ ਸਹਿਯੋਗੜਸਮਝੌਤੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਤੋਂ ਵਾਧੂ ਗੋਬਰ ਦੇ ਟਿਕਾਊ ਤੇ ਸਾਇੰਟੇਫਿਕ ਪ੍ਰਬੰਧਨ 'ਤੇ ਕੇਂਦਰਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਰੋਜ਼ਾਨਾ ਲਗਭਗ 300 ਟਨ ਗੋਬਰ ਨੂੰ ਪ੍ਰੋਸੈਸ ਕਰਦਿਆਂ ਪ੍ਰਤੀ ਦਿਨ 6,400 ਕਿਲੋਗ੍ਰਾਮ ਸੀ.ਬੀ.ਜੀ. ਪੈਦਾ ਕਰੇਗਾ। ਇਸ ਤੋਂ ਬਾਅਦ ਐਚ.ਪੀ.ਸੀ.ਐਲ. ਵਾਹਨਾਂ ਲਈ ਸਥਾਪਿਤ ਆਪਣੇ ਸੀ.ਐਨ.ਜੀ. ਆਊਟਲੈਟਾਂ ਰਾਹੀਂ ਇਸ ਸੀ.ਬੀ.ਜੀ. ਨੂੰ ਵੇਚੇਗਾ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਦੋ ਸਾਲਾਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ ਅਤੇ ਇਹ ਬੁੱਢਾ ਦਰਿਆ ਦੀ ਮੁੜ-ਸੁਰਜੀਤੀ ਸਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਦਾ ਹੀ ਹਿੱਸਾ ਹੈ ਕਿਉਂਕਿ ਇਹ ਪ੍ਰੋਜੈਕਟ ਸੀਵਰੇਜ ਸਿਸਟਮ ਰਾਹੀਂ ਬੁੱਢੇ ਨਾਲੇ ਵਿੱਚ ਸੁੱਟੇ ਜਾਣ ਵਾਲੇ ਗੋਬਰ ਦੀ ਮੌਜੂਦਾ ਸਮੱਸਿਆ ਨੂੰ ਹੱਲ ਕਰੇਗਾ।

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਕਿਹਾ ਕਿ 35 ਕਰੋੜ ਰੁਪਏ ਤੋਂ ਵੱਧ ਲਾਗਤ ਵਾਲਾ ਇਹ ਪ੍ਰੋਜੈਕਟ ਸਟੇਟ ਐਨ.ਆਰ.ਐਸ.ਈ. ਨੀਤੀ, 2012 ਤਹਿਤ ਬਿਲਡ ਓਨ ਐਂਡ ਓਪਰੇਟ (ਬੀਓਓ) ਦੇ ਆਧਾਰ 'ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਪ੍ਰੋਜੈਕਟ ਲਗਾਉਣ ਲਈ ਐਚਪੀਆਰਜੀਈ ਦੇ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਗੁਜਰਾਤ ਦੇ ਸਵਾਮੀਨਾਰਾਇਣ ਅਕਸ਼ਰਧਾਮ ਵਿਖੇ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ