Wednesday, December 17, 2025

Chandigarh

ਪਹਿਲੇ ਦਿਨ ਜ਼ਿਲ੍ਹੇ ਦੇ 172 ਪਿੰਡਾਂ ਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਗਏ

March 29, 2025 09:02 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਅਤੇ ਡਾਇਰੈਕਟਰ ਉਮਾਸ਼ੰਕਰ ਗੁਪਤਾ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਜਿਲ੍ਹਾ ਐਸ.ਏ.ਐਸ ਨਗਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ਦੇ ਆਰੰਭੇ ਗਏ ਗਰਾਮ ਸਭਾ ਇਜਲਾਸ ਦੀ ਲੜੀ ਤਹਿਤ ਅੱਜ ਪਹਿਲੇ ਦਿਨ 172 ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਗਏ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 332 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਦੇ 29 ਅਤੇ 30 ਮਾਰਚ ਨੂੰ ਗ੍ਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾਣੇ ਹਨ। ਉਨ੍ਹਾਂ। ਦੱਸਿਆ ਕਿ ਉਨ੍ਹਾਂ ਵੱਲੋਂ ਖੁਦ ਬੈਰਮਪੁਰ ਅਤੇ ਭਾਗੋ ਮਾਜਰਾ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਵਲੋਂ ਪਿੰਡ ਬਾਕਰਪੁਰ ਬਲਾਕ ਮੋਹਾਲੀ ਦੇ ਇਜਲਾਸ ਵਿੱਚ ਸ਼ਮੂਲੀਅਤ ਕੀਤੀ ਗਈ।

ਇਨ੍ਹਾਂ ਇਜਲਾਸ ਸਮਾਗਮਾਂ ਵਿੱਚ ਗ੍ਰਾਮ ਪੰਚਾਇਤਾਂ ਵੱਲੋਂ  ਕੀਤੇ ਜਾਣ ਵਾਲੇ ਕੰਮਾਂ ਸਬੰਧੀ ਸਮੂਹ ਗ੍ਰਾਮ ਸਭਾ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਇਹਨਾ ਕੰਮਾਂ ਵਿੱਚ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਲਈ ਤਾਕੀਦ ਕੀਤੀ ਗਈ। ਸਮੂਹ ਗਰਾਮ ਸਭਾ ਮੈਂਬਰਾਂ ਨੇ ਇਹ ਕੰਮ ਆਪਸੀ ਸਹਿਯੋਗ ਨਾਲ ਕਰਨ ਦਾ ਪ੍ਰਣ ਲਿਆ ।

ਮੀਟਿੰਗ ਦੌਰਾਨ ਪਿੰਡਾਂ ਵਿੱਚ ਖੇਡ ਦਾ ਮੈਦਾਨ, ਪਾਰਕ ਦੀ ਉਸਾਰੀ ਅਤੇ ਪਿੰਡ ਦੇ ਟੋਭਿਆ ਦੀ ਡੀ-ਵਾਟਰਿੰਗ, ਡੀ-ਸਿਲਟਿੰਗ ਅਤੇ ਟੋਭਿਆ ਦੇ ਆਲੇ-ਦੁਆਲੇ ਟਰੈਕ ਆਦਿ ਬਣਾ ਕੇ ਦਰੱਖਤ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਕੰਮ ਪੰਜਾਬ ਸਰਕਾਰ ਵੱਲੋਂ ਮਿੱਥੇ ਗਏ ਸਮੇਂ ਅੰਦਰ ਪੂਰੇ ਕਰਨ ਲਈ ਵੀ ਜਾਣੂ ਕਰਵਾਇਆ ਗਿਆ। ਪਿਡਾਂ ਦੇ ਹਾਜ਼ਰ ਲੋਕਾਂ ਵੱਲੋਂ ਇਨ੍ਹਾਂ ਕੰਮਾਂ ਨੂੰ ਆਪਸੀ ਸਹਿਯੋਗ ਨਾਲ ਕਰਨ ਦਾ ਪ੍ਰਣ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁੰਹਿਮ 'ਯੁੱਧ ਨਸ਼ਿਆਂ ਵਿਰੁੱਧ' ਸਬੰਧੀ ਜਾਣੂ ਕਰਵਾਉਂਦੇ ਹੋਏ ਪੰਜਾਬ ਸਰਕਾਰ ਨੂੰ ਇਸ ਵਿੱਚ ਸਹਿਯੋਗ ਦੇਣ ਦਾ ਵੀ ਹਾਜ਼ਰ ਇਨ੍ਹਾਂ ਪਿੰਡਾਂ ਦੇ ਵਾਸੀਆਂ ਵੱਲੋਂ ਭਰੋਸਾ ਦਿਵਾਇਆ ਗਿਆ।

ਇਸ ਮੌਕੇ 'ਤੇ ਸਰਪੰਚਾਂ ਨੇ ਪਿੰਡ ਵਾਸੀਆਂ ਨੂੰ ਗ੍ਰਾਮ ਪੰਚਾਇਤ ਵੱਲੋਂ ਪਿੰਡ ਵਾਸੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਤੇ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਅਜਿਹੇ ਇਜਲਾਸ ਸਾਰੇ ਜ਼ਿਲ੍ਹੇ ਵਿੱਚ ਮਿੱਥੇ ਸ਼ਡਿਊਲ ਅਨੁਸਾਰ ਕੀਤੇ ਜਾ ਰਹੇ ਹਨ। ਜਿਨਾਂ ਵਿੱਚ ਵੱਖ-ਵੱਖ ਅਧਿਕਾਰੀਆਂ ਵੱਲੋਂ ਭਾਗ ਲੈ ਕੇ ਸਰਕਾਰੀ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ