Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਆਪ ਸਰਕਾਰ ਦੇ ਸਿਹਤ ਅਤੇ ਸਿੱਖਿਆ ਮਾਡਲ ਨੂੰ ਲੈ ਕੇ ਬਿਆਨ, ਮਹਿਜ਼ ਫ਼ੋਕੇ ਵਾਅਦੇ': ਬਲਬੀਰ ਸਿੰਘ ਸਿੱਧੂ

March 29, 2025 09:18 PM
SehajTimes

'ਪੰਜਾਬ 'ਚ ਆਪ ਸਰਕਾਰ ਦਾ ਸਿਹਤ ਮਾਡਲ ਹੋਇਆ ਬੁਰੀ ਤਰ੍ਹਾਂ ਫੇਲ੍ਹ': ਬਲਬੀਰ ਸਿੱਧੂ  

ਚੰਡੀਗੜ੍ਹ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਨਾਲ ਜੁੜੇ ਕਾਂਗਰਸ ਸਰਕਾਰ ਵਲੋਂ ਤਿਆਰ ਕੀਤੇ ਗਏ ਕਈ ਅਹਿਮ ਪ੍ਰੋਜੈਕਟਾਂ ਬਾਰੇ ਗੱਲ ਕਰਦਿਆਂ ਕਿਹਾ, "ਪੰਜਾਬ ਦੇ ਸਿਰ 'ਤੇ ਦਿਨੋਂ ਦਿਨ ਕਰਜ਼ਾ ਵੱਧਦਾ ਜਾ ਰਿਹਾ ਹੈ, ਪਰ ਸਵਾਲ ਇਹ ਹੈ ਅਖੀਰ ਸਰਕਾਰ ਪੈਸਾ ਖ਼ਰਚ ਕਿੱਥੇ ਕਰ ਰਹੀ ਹੈ? ਨਾਂ ਤਾਂ ਸੂਬੇ 'ਚ ਕਿਸੇ ਤਰ੍ਹਾਂ ਦਾ ਵਿਕਾਸ ਹੋ ਰਿਹਾ ਹੈ ਅਤੇ ਨਾ ਹੀ ਸਿਹਤ ਵਿਭਾਗ ਨਾਲ ਜੁੜੇ ਕਿਸੇ ਵੀ ਪ੍ਰੋਜੈਕਟ ਨੂੰ ਪੂਰਾ ਕੀਤਾ ਜਾ ਰਿਹਾ ਹੈ।"

ਸਿੱਧੂ ਨੇ ਆਪ ਸਰਕਾਰ ਦੇ ਸਿਹਤ ਅਤੇ ਸਿੱਖਿਆ ਮਾਡਲ 'ਤੇ ਲੋਕਾਂ ਦਾ ਧਿਆਨ ਕੇਂਦ੍ਰਿਤ ਕਰਦਿਆਂ ਕਿਹਾ, "ਆਪ ਸਰਕਾਰ ਵਲੋਂ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਨਾਲ ਜੁੜੇ ਕਿਸੇ ਵੀ ਪ੍ਰੋਜੈਕਟ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਸਿਹਤ ਮਾਡਲ ਦਾ ਵਾਅਦਾ ਕਰਕੇ ਸੂਬੇ 'ਚ ਆਪਣੀ ਸਰਕਾਰ ਬਣਾਉਣ ਵਾਲੀ ਅਖੌਤੀ ਕੱਟੜ ਇਮਾਨਦਾਰ ਸਰਕਾਰ ਨੇ ਲੋਕਾਂ ਨੂੰ ਬੇਵਕੂਫ਼ ਬਣਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤਾ ਹੈ।"

ਮੋਹਾਲੀ ਦੇ ਸੈਕਟਰ 79 ਦੇ ਪ੍ਰੋਜੈਕਟ ਬਾਰੇ ਗੱਲ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ, "ਸਾਡੇ ਵਲੋਂ ਮੋਹਾਲੀ ਵਿੱਚ ਆਧੁਨਿਕ ਸਿਹਤ ਢਾਂਚਾ ਬਣਾਉਣ ਲਈ ਸੈਕਟਰ 79 ਵਿੱਚ ਕਰੋੜਾਂ ਦੀ ਲਾਗਤ ਨਾਲ ਬਣੇ 'ਆਟਿਜ਼ਮ ਅਤੇ ਨਿਊਰੋ-ਡਿਵੈਲਪਮੈਂਟਲ ਡਿਸਆਰਡਰਜ਼ ਲਈ ਸੈਂਟਰ ਆਫ ਐਕਸੀਲੈਂਸ', ਜੋਕਿ ਸਾਡੀ ਸਰਕਾਰ ਵੇਲੇ ਲਗਭਗ ਪੂਰਾ ਹੋ ਗਿਆ ਸੀ, ਅੱਜ ਆਮ ਆਦਮੀ ਪਾਰਟੀ ਦੀ ਨਾਕਾਮੀ ਅਤੇ ਲਾਪਰਵਾਹੀ ਕਾਰਨ ਖੰਡਰ ਬਣ ਚੁੱਕਿਆ ਹੈ। ਇਹ ਬੜਾ ਦੁਖਦਾਇਕ ਹੈ ਕਿ, ਨਵੇਂ ਸਿਹਤ ਢਾਂਚੇ ਤਾਂ ਕਿ ਤਿਆਰ ਕਰਨੇ, ਸਗੋਂ ਇਹ ਸਰਕਾਰ ਤਾਂ ਸਾਡੇ ਵਲੋਂ ਮੁਕਮੰਲ ਕੀਤੇ ਪ੍ਰੋਜੈਕਟਾਂ ਨੂੰ ਵੀ ਸੰਭਾਲ ਨਹੀਂ ਪਾ ਰਹੀ।"

ਆਪ ਸਰਕਾਰ 'ਤੇ ਤੰਜ ਕਸਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਹਸਪਤਾਲ ਖ਼ਾਸ ਤੌਰ 'ਤੇ ਔਟੀਜ਼ਮ ਅਤੇ ਹੋਰ ਮਾਨਸਿਕ ਵਿਕਾਸ ਸੰਬੰਧੀ ਪ੍ਰਤਾਵਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਾਇਆ ਗਿਆ ਸੀ ਜੋ ਕਿ ਹੁਣ ਆਪ ਸਰਕਾਰ ਦੇ ਹੇਠਾਂ ਬਰਬਾਦ ਹੁੰਦਾ ਜਾ ਰਿਹਾ ਹੈ।

ਸਿੱਧੂ ਨੇ ਅੱਗੇ ਕਿਹਾ," ਸੂਬੇ ਦੀ ਸਤਿਥੀ ਬਹੁਤ ਮੰਦਭਾਗੀ ਹੈ, ਮੌਜੂਦਾ ਆਪ ਸਰਕਾਰ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਨ 'ਚ ਬੁਰੀ ਤਰ੍ਹਾਂ ਫੇਲ ਹੋਈ ਹੈ, ਮੋਹਾਲੀ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਸਹੂਲਤ ਨਹੀਂ ਮਿਲ ਰਹੀ ਹੈ, ਤਿਆਰ ਪਏ ਹਸਪਤਾਲਾਂ 'ਤੇ ਤਾਲੇ ਲੱਗੇ ਹੋਏ ਨੇ।"

ਸਿਹਤ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਸਿੱਧੂ ਨੇ ਕਿਹਾ, "ਸਿਹਤ ਵਿਭਾਗ ਨਾਲ ਜੁੜੇ ਮਾਡਰਨ ਬੁਨਿਆਦੀ ਢਾਂਚੇ ਦੀ ਵੱਡੀਆਂ ਗੱਲਾਂ ਕਰਨ ਵਾਲੇ ਡਾਕਟਰ ਬਲਬੀਰ ਸਿੰਘ ਵੀ ਇਸ ਵਿਭਾਗ ਨਾਲ ਜੁੜੇ ਕਿਸੇ ਵੀ ਕੰਮ ਵੱਲ ਧਿਆਨ ਨਹੀਂ ਦੇ ਰਹੇ, ਇਨ੍ਹਾਂ ਦੀ ਸਰਕਾਰ ਸਿਰਫ਼ ਫੋਟੋਜੀਵੀ ਸਰਕਾਰ ਹੈ ਜਿਨ੍ਹਾਂ ਦਾ ਕੰਮ ਅਖਬਾਰਾਂ ਵਿੱਚ ਫੋਟੋਵਾਂ ਛਪਵਾ ਕੇ ਆਪਣੇ ਝੂਠੇ ਕੰਮਾਂ ਦੀ ਮਸ਼ਹੂਰੀ ਕਰਨਾ ਹੈ।"

ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਤੋਂ ਮੰਗ ਕੀਤੀ ਕਿ ਜਲਦ ਹੀ ਮੋਹਾਲੀ ਦੇ ਸਿਹਤ ਵਿਭਾਗ ਨਾਲ ਜੁੜੇ ਪ੍ਰੋਜੈਕਟਾਂ ਨੂੰ ਪੂਰਾ ਕੀਤਾ ਜਾਵੇ ਅਤੇ ਇਸ਼ਤਿਹਾਰਾਂ ਤੋਂ ਬਾਹਰ ਨਿਕਲ ਕੇ ਸੂਬੇ ਦੇ ਸਿਹਤ ਵਿਭਾਗ ਨਾਲ ਜੁੜੇ ਕੰਮਾਂ 'ਤੇ ਖ਼ਾਸ ਧਿਆਨ ਦਿੱਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੁਰੰਤ ਮੁੜ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਹ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਜ਼ਰੂਰੀ ਹੈ।"

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ