Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਏ.ਡੀ.ਸੀ. ਵੱਲੋਂ  ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਦਾ ਲਾਇਸੰਸ ਰੱਦ

March 29, 2025 09:36 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। 

 ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਪਲਾਟ ਨੰ:984, ਸੈਕਟਰ-82, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ  ਦੀਪਕ  ਸ਼ੁਕਲਾ ਪੁੱਤਰ ਰੂਪ ਚੰਦ ਸ਼ੁਕਲਾ  ਵਾਸੀ ਹਾਊਸ ਨੰ: 237, ਸੈਕਟਰ-21-ਸੀ, ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਹੁਣ ਵਾਸੀ ਸੀ.ਪੀ. 46, ਰਮਾਰ, ਸੈਕਟਰ-105, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:374/ਆਈ.ਸੀ, ਮਿਤੀ 07.01.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 06-01-2025 ਨੂੰ ਖਤਮ ਹੋ ਚੁੱਕੀ ਹੈ। 

ਉਕਤ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ  ਕਿ ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ। ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ, ਫਰਮ ਸਬੰਧੀ ਇਸ਼ਤਿਹਾਰਾਂ ਅਤੇ ਸੈਮੀਨਾਰ ਦੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਛਿਮਾਹੀ ਰਿਪੋਰਟ ਬਾਰੇ ਦਫਤਰ ਨੂੰ ਸੂਚਿਤ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾ ਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ,  ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਮੈਸਰਜ਼ ਈਵਾ ਗਲੋਬਲ ਐਜੂਕੇਸ਼ਨ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 374/ਆਈ.ਸੀ. ਮਿਤੀ 07.01.2020  ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ  ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ  ਜਿੰਮੇਵਾਰ ਹੋਣਗੇ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ