Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਐਸ.ਏ.ਐਸ. ਨਗਰ ਵਿਖੇ ਵਰਿਕੰਗ ਵੂਮਨ ਹੋਸਟਲ ਬਣਾਉਣ ਦਾ ਮੁੱਦਾ ਚੁੱਕਿਆ

March 29, 2025 09:47 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 8ਵੇਂ ਸੈਸ਼ਨ ਦੇ ਛੇਵੇਂ ਦਿਨ ਐਸ.ਏ.ਐਸ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ  ਗਿਣਤੀਆਂ, ਸਮਾਜਿਕ ਸਰੁੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਇਹ ਸਵਾਲ ਪੁੱਛਿਆ ਗਿਆ ਕਿ ਐਸ.ਏ.ਐਸ. ਨਗਰ ਐਜੂਸਿਟੀ, ਮੈਡੀਸਿਟੀ, ਆਈ.ਟੀ.ਆਈ. ਸਿਟੀ ਦੇ ਤੌਰ ਤੇ ਵਿਕਸਿਤ ਹੋ ਰਿਹਾ ਹੈ। ਇਥੇ ਬਹੁਤ ਸਾਰੀਆਂ ਇਸਤਰੀਆਂ ਕੰਮ ਕਰ ਰਹੀਆਂ ਹਨ। ਇਥੇ ਲੁੱਟ ਖਸੁੱਟ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਮੱਦੇਨਜ਼ਰ ਇੱਥੇ ਕੋਈ ਵਰਿਕੰਗ ਵੂਮੈਨ ਹੋਸਟਲ ਬਣਾਉਣ ਦੀ ਬਹੁਤ ਜ਼ਰੂਰਤ ਹੈ। ਜੇਕਰ ਤਜਵੀਜ਼ ਸਰਕਾਰ ਦੇ  ਵਿਚਾਰ ਅਧੀਨ ਹੈ? ਜੇਕਰ ਹੈ ਤਾਂ ਕਦੋਂ ਤੱਕ ਤਿਆਰ ਹੋ ਜਾਵੇਗਾ?

ਇਸ ਬਾਬਤ ਜਵਾਬ ਦਿੰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ  ਗਿਣਤੀਆਂ, ਸਮਾਜਿਕ ਸਰੁੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਸ.ਏ.ਐਸ. ਨਗਰ ਵਿਖੇ 3 ਵਰਿਕੰਗ ਵੂਮੈਨ ਹੋਸਟਲ ਬਣਾਉਣ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ।  ਮੋਹਾਲੀ ਦੇ ਸੈਕਟਰ 79  ਵਿੱਚ 0.98 ਏਕੜ ਦੇ ਪਲਾਟ ਵਿੱਚ 100 ਕੰਮਕਾਜੀ ਔਰਤਾਂ ਲਈ ਰੁਪਏ 12.57 ਕਰੋੜ ਦੀ ਲਾਗਤ ਨਾਲ ਵਰਿਕੰਗ ਵੂਮੈਨ ਹੋਸਟਲ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਹੋਸਟਲ ਦੀ ਉਸਾਰੀ ਦਾ ਕੇਸ ਨਿਰਭਯਾ ਫੰਡ (Nirbhaya Fund) ਅਧੀਨ ਪ੍ਰਵਾਨ  ਹੋ ਚੁੱਕਾ ਹੈ। ਇਸ ਰਾਸ਼ੀ ਦਾ 60% (ਰੁ: 7.54 ਕਰੋੜ) ਭਾਰਤ ਸਰਕਾਰ ਵੱਲੋਂ ਨਿਰਭਯਾ ਫੰਡ (Nirbhaya Fund) ਵਿੱਚੋਂ ਦਿੱਤਾ ਜਾਵੇਗਾ ਅਤੇ 40% (ਰੁ: 5.03 ਕਰੋੜ) ਰਾਜ ਸਰਕਾਰ ਵੱਲੋਂ ਦਿੱਤਾ ਜਾਵੇਗਾ। ਭਾਰਤ ਸਰਕਾਰ ਤੋਂ ਰਾਸ਼ੀ ਜਲਦ ਪ੍ਰਾਪਤ ਹੋਣ ਦੀ ਸੰਭਾਵਨਾ ਹੈ ਜਿਸ ਉਪਰੰਤ ਇਸ ਹੋਸਟਲ ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮੋਹਾਲੀ ਦੇ ਸੈਕਟਰ 66 ਵਿੱਚ ਗਮਾਡਾ ਵੱਲੋਂ 5 ਏਕੜ ਦੇ ਪਲਾਟ ਦੀ ਸ਼ਨਾਖਤ ਇਸ ਮੰਤਵ ਲਈ ਕੀਤੀ ਗਈ ਹੈ। ਇਸ ਪਲਾਟ ਵਿੱਚ 3.5 ਏਕੜ ਵਿੱਚ 350 ਕੰਮਕਾਜੀ ਔਰਤ ਲਈ ਰੁਪਏ 73.85 ਕਰੋੜ ਦੀ ਲਾਗਤ ਨਾਲ ਵਰਕਿੰਗ ਵੂਮੈਨ ਹੋਸਟਲ ਬਣਾਉਣ ਦਾ ਕੇਸ ਪੂੰਜੀ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ (Special Assistance to States for Capital Investment (SASCI) ਸਕੀਮ ਅਧੀਨ ਫੰਡਿੰਗ ਲਈ ਮੰਨਜ਼ੂਰੀ ਭਾਰਤ ਸਰਕਾਰ ਤੋਂ ਪ੍ਰਾਪਤ ਹੋ ਗਈ ਹੈ।  ਮੋਹਾਲੀ ਦੇ ਫੇਜ਼-1 ਵਿੱਚ ਨੈਸ਼ਨਲ ਇਸਟੀਚਿਊਟ ਆਫ ਫੈਸ਼ਨ ਟੈਕਨੋਲਜੀ) National Institute of Fashion Technology (NIFT) ਵਿੱਚ 150 ਕੰਮਕਾਜੀ ਔਰਤਾਂ ਲਈ ਰੁਪਏ 25.26 ਕਰੋੜ ਦੀ ਲਾਗਤ ਨਾਲ ਵਰਿਕੰਗ ਵੂਮੈਨ ਹੋਸਟਲ ਬਣਾਉਣ ਦਾ ਕੇਸ ਪੂੰਜੀ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ (Special Assistance to States for Capital Investment) (SASCI) ਸਕੀਮ ਅਧੀਨ ਫਡਿੰਗ ਲਈ ਮੰਨਜ਼ੂਰੀ ਭਾਰਤ ਸਰਕਾਰ ਤੋਂ ਪ੍ਰਾਪਤ ਹੋ ਗਈ ਹੈ।

 ਉਕਤ 3 ਹੋਸਟਲਾਂ ਦਾ ਐਸਟੀਮੇਟ ਲਗਾ ਕੇ ਅਤੇ ਟੈਂਡਰ ਲਗਾ ਕੇ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਹਨਾਂ ਹੋਸਟਲਾਂ ਦੀ ਉਸਾਰੀ ਸਾਲ 2026 ਦੇ ਅੰਤ ਤੱਕ ਪੂਰੀ ਹੋਣ ਦੀ ਸੰਭਾਵਨਾ ਹੈ।

 ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮਾਜਿਕ ਸਰੁੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਪਹਿਲੀ ਵਾਰ ਪੂਰੇ ਪੰਜਾਬ ਵਿੱਚ 6 ਵਰਕਿੰਗ ਵੂਮੈਨ ਹੋਸਟਲ ਮਈ ਵਿੱਚ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਵਿੱਚ 3 ਮੋਹਾਲੀ ਵਿੱਚ, 1 ਜਲੰਧਰ ਵਿੱਚ, 1 ਅਮ੍ਰਿੰਤਸਰ ਵਿੱਚ, 1 ਬਠਿੰਡੇ ਵਿੱਚ। ਇਹ ਹੋਸਟਲ 150 ਕਰੋੜ ਰੁਪਏ ਦੀ ਲਾਗਤ ਨਾਲ 31 ਮਾਰਚ 2026 ਤੱਕ ਤਿਆਰ ਕਰਨ ਦਾ ਟੀਚਾ ਹੈ। ਤਕਰੀਬਨ 800 ਦੇ ਕਰੀਬ ਵਰਕਿੰਗ ਵੋਮੈਨ ਨੂੰ ਇਨ੍ਹਾਂ ਹੋਸਟਲਾਂ ਦਾ ਲਾਭ ਮਿਲੇਗਾ।

Have something to say? Post your comment

 

More in Chandigarh

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸ਼ਹਿਰ ਦੀ ਰਾਤਰੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ