Sunday, May 19, 2024

National

ਮੇਹੁਲ ਚੋਕਸੀ ਗ੍ਰਿਫ਼ਤਾਰ

May 27, 2021 07:36 AM
SehajTimes

ਨਵੀਂ ਦਿੱਲੀ : ਬੈਂਕ ਘਪਲੇ ਦਾ ਦੋਸ਼ੀ ਕਾਰੋਬਾਰੀ ਮੇਹੁਲ ਚੋਕਸੀ ਹੁਣ ਪੁਲਿਸ ਦੀ ਗ੍ਰਿਫ਼ਤ ਵਿਚ ਆ ਗਿਆ ਹੈ। ਇਥੇ ਦਸ ਦਈਏ ਕਿ ਮੇਹੁਲ ਪੰਜਾਬ ਨੈਸ਼ਨਲ ਬੈਂਕ ਵਿਚ ਹੋਏ ਵੱਡੇ ਘਪਲੇ ਮਗਰੋਂ ਫ਼ਰਾਰ ਚੱਲ ਰਿਹਾ ਸੀ ਅਤੇ ਪਿਛਲੇ ਦਿਨੀਂ ਐਂਟੀਗੁਆ ਵਿੱਚ ਲਾਪਤਾ ਹੋ ਗਿਆ ਸੀ। ਹੁਣ ਸੂਤਰਾਂ ਤੋਂ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਚੋਕਸੀ ਭੱਜਣ ਦੀ ਕੋਸ਼ਿਸ਼ ਕਰਦਿਆਂ ਡੋਮੀਨੀਕਾ ਵਿੱਚ ਫੜਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਚੋਕਸੀ ਕਿਸ਼ਤੀ ਦੀ ਸਹਾਇਤਾ ਨਾਲ ਡੋਮੀਨੀਕਾ ਪਹੁੰਚ ਗਿਆ। ਉਸਦੇ ਖਿਲਾਫ ਲੁਕਆਉਟ ਨੋਟਿਸ ਜਾਰੀ ਕੀਤਾ ਗਿਆ ਸੀ। ਉਸ ਨੂੰ ਸਥਾਨਕ ਪੁਲਿਸ ਨੇ ਡੋਮਿਨਿਕਾ ਵਿੱਚ ਫੜ ਲਿਆ ਸੀ। ਚੋਕਸੀ ਨੂੰ ਐਂਟੀਗੁਆ ਅਥਾਰਟੀ ਨੂੰ ਸੌਂਪਣ ਦੀ ਪ੍ਰਕਿਰਿਆ ਚੱਲ ਰਹੀ ਹੈ। ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੇ ਉਨ੍ਹਾਂ ਦੇ ਲਾਪਤਾ ਹੋਣ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਚੋਕਸੀ ਦੇ ਵਕੀਲ ਨੇ ਕਿਹਾ ਕਿ ਹੀਰਾ ਵਪਾਰੀ ਦੇ ਲਾਪਤਾ ਹੋਣ 'ਤੇ ਉਸ ਦਾ ਪਰਿਵਾਰ ਨਾਰਾਜ਼ ਹੈ ਅਤੇ ਉਸ ਨੂੰ ਇਸ 'ਤੇ ਵਿਚਾਰ ਕਰਨ ਲਈ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਐਂਟੀਗੁਆ ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਪਰਿਵਾਰ ਚੋਕਸੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। 'ਰਾਇਲ ਪੁਲਿਸ ਫੋਰਸ' ਨੇ ਦੱਸਿਆ ਸੀ ਕਿ ਮੇਹੁਲ ਚੋਕਸੀ ਦੀ ਭਾਲ ਵਿੱਚ ਪੁਲਿਸ ਨੇ ਉਸਦੀ ਤਸਵੀਰ ਦੇ ਨਾਲ ਇੱਕ ਬਿਆਨ ਜਾਰੀ ਕੀਤਾ, ਤਾਂ ਜੋ ਲੋਕ ਉਸਦੇ ਬਾਰੇ ਵਿੱਚ ਜਾਣਕਾਰੀ ਹਾਸਲ ਕਰ ਸਕਣ। ਬਿਆਨ ਵਿੱਚ ਕਿਹਾ ਗਿਆ ਹੈ, "ਪੁਲਿਸ ਜੌਲੀ ਹਾਰਬਰ ਦੇ ਵਸਨੀਕ 62 ਸਾਲਾ ਮੇਹੁਲ ਚੋਕਸੀ ਦੇ ਲਾਪਤਾ ਹੋਣ ਦੀ ਜਾਂਚ ਕਰ ਰਹੀ ਹੈ।

Have something to say? Post your comment